
ਪੁਲਿਸ ਮੁਤਾਬਕ ਦਰਬਨ ਤਹਿਸੀਲ 'ਚ ਤੜਕੇ ਕਰੀਬ 3 ਵਜੇ ਕੁੱਝ ਅਤਿਵਾਦੀਆਂ ਨੇ ਭਾਰੀ ਹਥਿਆਰਾਂ ਨਾਲ ਥਾਣੇ 'ਤੇ ਹਮਲਾ ਕੀਤਾ।
Pakistan Attack News: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ 'ਚ ਇਕ ਪੁਲਿਸ ਥਾਣੇ 'ਤੇ ਹੋਏ ਹਮਲੇ 'ਚ ਘੱਟੋ-ਘੱਟ 10 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਹਮਲੇ 'ਚ 6 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਦਰਬਨ ਤਹਿਸੀਲ 'ਚ ਤੜਕੇ ਕਰੀਬ 3 ਵਜੇ ਕੁੱਝ ਅਤਿਵਾਦੀਆਂ ਨੇ ਭਾਰੀ ਹਥਿਆਰਾਂ ਨਾਲ ਥਾਣੇ 'ਤੇ ਹਮਲਾ ਕੀਤਾ।
ਪਾਕਿਸਤਾਨ ਦੇ ਸਥਾਨਕ ਮੀਡੀਆ ਮੁਤਾਬਕ ਜ਼ਖਮੀਆਂ ਨੂੰ DHQ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਅਤਿਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਅਤੇ ਭਾਰੀ ਗੋਲਾਬਾਰੀ ਨਾਲ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਪਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਸਾਰੇ ਅਤਿਵਾਦੀ ਫਰਾਰ ਹੋ ਗਏ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਹੈ। ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਥਾਨਕ ਅਖਬਾਰ ਨੇ ਹਾਲ ਹੀ ਵਿਚ ਖ਼ਬਰ ਦਿਤੀ ਸੀ ਕਿ ਪਾਕਿਸਤਾਨ ਵਿਚ ਅਤਿਵਾਦੀ ਹਮਲਿਆਂ ਵਿਚ ਵਾਧਾ ਹੋਇਆ ਹੈ। ਇਸ ਸਾਲ ਜਨਵਰੀ 'ਚ ਘੱਟੋ-ਘੱਟ 93 ਅਤਿਵਾਦੀ ਹਮਲੇ ਹੋਏ, ਜਿਨ੍ਹਾਂ 'ਚ 90 ਲੋਕ ਮਾਰੇ ਗਏ ਅਤੇ 135 ਦੇ ਕਰੀਬ ਜ਼ਖਮੀ ਹੋਏ। 15 ਵਿਅਕਤੀਆਂ ਨੂੰ ਅਗਵਾ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
(For more Punjabi news apart from At least 10 personnel killed in attack on police station in Pakistan, stay tuned to Rozana Spokesman)