ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ’ਚ ਬਣੇਗਾ 'ਸਿੱਖ ਸਕੂਲ'
Published : Mar 5, 2021, 7:27 am IST
Updated : Mar 5, 2021, 10:27 am IST
SHARE ARTICLE
Sikh school
Sikh school

ਸਰਕਾਰ ਨੇ ਪੱਛਮੀ ਸਿਡਨੀ ਵਿਚ ਬਣਾਉਣ ਦੀ ਦਿਤੀ ਪ੍ਰਵਾਨਗੀ

ਪਰਥ(ਪਿਆਰਾ ਸਿੰਘ ਨਾਭਾ): ਆਸਟ੍ਰੇਲੀਆ ਵਿਚ ਵਸਦੇ ਪੰਜਾਬੀਆਂ ਲਈ ਖ਼ੁਸ਼ੀ ਦੀ ਖ਼ਬਰ ਹੈ ਕਿ ਸਰਕਾਰ ਨੇ ਦੇਸ਼ ਦਾ ਪਹਿਲਾ ‘ਸਿੱਖ ਸਕੂਲ’ ਪੱਛਮੀ ਸਿਡਨੀ ਵਿਚ ਬਣਾਉਣ ਦੀ ਪ੍ਰਵਾਨਗੀ ਦਿਤੀ ਹੈ। ਰਾਜ ਦੇ ਪਲਾਨਿੰਗ ਅਤੇ ਜਨਤਕ ਥਾਵਾਂ ਨਾਲ ਸਬੰਧਤ ਵਿਭਾਗਾਂ ਦੇ ਮੰਤਰੀ ਰਾਬ ਸਟੋਕਸ ਨੇ ਦਸਿਆ ਕਿ ਨਿਊ ਸਾਊਥ ਵੇਲਜ਼ ਰਾਜ ਸਰਕਾਰ ਵਲੋਂ ‘ਸਿੱਖ ਗ੍ਰਾਮਰ ਸਕੂਲ’ ਨੂੰ ਰੌਜ਼ ਹਿਲ ਵਿਖੇ ਟੈਲਾਵੌਂਗ ਸੜਕ ’ਤੇ ਬਣਾਇਆ ਜਾਵੇਗਾ। ਇਸ ਸਕੂਲ ਵਿਚ ਵਿਦਿਆਰਥੀਆਂ ਨੂੰ ਕਿੰਡਰਗਾਰਟਨ ਤੋਂ ਲੈ ਕੇ 12ਵੀਂ ਜਮਾਤ ਤਕ ਪੜ੍ਹਾਈ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ।

Sikh schoolSikh school

ਜਾਣਕਾਰੀ ਮੁਤਾਬਕ ਇਹ ਸਕੂਲ ਐਨਾਵੌਂਗ ਮੈਟਰੋ ਸਟੇਸ਼ਨ ਨਜ਼ਦੀਕ ਹੀ ਉਸਾਰਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਅੰਦਰ ਵੱਖ-ਵੱਖ ਧਾਰਮਕ ਭਾਈਚਾਰਿਆਂ ਲਈ ਸਕੂਲ ਪਹਿਲਾਂ ਹੀ ਮੌਜੂਦ ਸਨ ਪਰ ਸਿੱਖ ਸਕੂਲ ਅਪਣੀ ਕਿਸਮ ਦਾ ਨਿਵੇਕਲਾ ਸਕੂਲ ਹੋਵੇਗਾ। ਦਸਣਯੋਗ ਹੈ ਕਿ ਇਸ ਦੀ ਮੰਗ ਵੀ ਸਿੱਖਾਂ ਵਲੋਂ ਕਾਫ਼ੀ ਦੇਰ ਤੋਂ ਕੀਤੀ ਜਾ ਰਹੀ ਸੀ। ਇਸ ਸਕੂਲ ਅੰਦਰ ਸਿੱਖ ਇਤਿਹਾਸ ਨਾਲ ਜੁੜੇ ਅਤੇ ਹੋਰ ਵਿਸ਼ੇ ਵੀ ਪੜ੍ਹਾਏ ਜਾਣਗੇ। ਇਹ ਸਕੂਲ 2023 ਤਕ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਸਮੇਂ ਦੌਰਾਨ ਹੀ ਇਸ ਵਿਚ ਪੜ੍ਹਾਈ ਸ਼ੁਰੂ ਹੋਣ ਦੀ ਉਮੀਦ ਵੀ ਕੀਤੀ ਜਾ ਰਹੀ ਹੈ।

 

SIKH SCHOOLSIKH STUDENTS

10 ਏਕੜ ਦੇ ਰਕਬੇ ਵਿਚ ਬਣਾਏ ਜਾਣ ਵਾਲੇ ਇਸ ਸਕੂਲ ਪ੍ਰਾਜੈਕਟ ਲਈ ਸਰਕਾਰ ਨੇ 167 ਮਿਲੀਅਨ ਡਾਲਰ ਤੋਂ ਵੀ ਜ਼ਿਆਦਾ ਦਾ ਬਜਟ ਦਿਤਾ ਹੈ। ਇਸ ਵਿਚ ਬੋਰਡਿੰਗ ਆਦਿ ਦੀਆਂ ਸੁਵਿਧਾਵਾਂ ਸਟਾਫ਼ ਅਤੇ ਵਿਦਿਆਰਥੀਆਂ, ਦੋਹਾਂ ਲਈ ਹੀ ਉਪਲਭਧ ਹੋਣਗੀਆਂ ਅਤੇ ਇਸ ਤੋਂ ਇਲਾਵਾ ਅੰਦਰ ਅਤੇ ਬਾਹਰ ਦੀਆਂ ਖੇਡਾਂ ਦੇ ਇੰਤਜ਼ਾਮ, ਲਾਇਬ੍ਰੇਰੀ ਅਤੇ ਪੂਜਾ ਅਰਚਨਾ ਦੀਆਂ ਥਾਵਾਂ ਵੀ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ 280 ਤਾਂ ਉਸਾਰੀ ਲਈ ਰੋਜ਼ਗਾਰ ਪੈਦਾ ਹੋਣਗੇ ਅਤੇ ਇਸ ਤੋਂ ਬਾਅਦ 120 ਆਪ੍ਰੇਸ਼ਨਲ ਰੋਜ਼ਗਾਰ ਵੀ ਮੁਹਈਆ ਕਰਵਾਏ ਜਾਣਗੇ ਅਤੇ ਹੋਰ ਹਜ਼ਾਰਾਂ ਹੀ ਲੋਕਾਂ ਨੂੰ ਇਸ ਦਾ ਸਿੱਧੇ ਅਤੇ ਅਸਿੱਧੇ ਤੌਰ ’ਤੇ ਫ਼ਾਇਦਾ ਹੋਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement