ਟਰੰਪ ਨੂੰ ਮੋਦੀ ਨੇ ਦਿੱਤਾ ਭਰੋਸਾ, ਮਦਦ ਕਰਨ ਤੋਂ ਪਿੱਛੇ ਨਹੀਂ ਹਟਾਂਗੇ
Published : Apr 5, 2020, 3:40 pm IST
Updated : Apr 9, 2020, 6:51 pm IST
SHARE ARTICLE
Photo
Photo

ਡੋਨਾਲਡ ਟਰੰਪ ਨੇ ਫੋਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜਾਂ ਦੇ ਇਲਾਜ ਲਈ ਹਾਈਡਰੋਕਸਾਈਕਲੋਰੋਕਿਨ ਟੈਬਲੇਟਸ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਕੋਰੋਨਾ ਸੰਕਟ ਵਿਚ ਘਿਰੇ ਅਮਰੀਕੀ ਰਾਸ਼ਟਰਪਤੀ ਦੀ ਹਾਈਡਰੋਕਸਾਈਕਲੋਰੋਕਿਨ ਦਵਾਈ ਦੇ ਆਡਰ ਦੀ ਪੂਰਤੀ ਕਰਨ ਦੀ ਅਪੀਲ ‘ਤੇ ਭਾਰਤ ਨੇ ਕਿਹਾ ਕਿ ਇਕ ਜ਼ਿੰਮੇਵਾਰ ਦੇਸ਼ ਹੋਣ ਦੇ ਨਾਤੇ, ਜਿੰਨਾ ਹੋ ਸਕਿਆ, ਅਸੀਂ ਮਦਦ ਕਰਾਂਗੇ। 

ਭਾਰਤ ਨੇ ਅਮਰੀਕਾ ਨੂੰ ਸਪੱਸ਼ਟ ਤੌਰ ‘ਤੇ ਦੱਸਿਆ ਕਿ ਅਸੀਂ ਅਪਣੇ 1.30 ਅਰਬ ਅਬਾਦੀ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਸੁਰੱਖਿਅਤ ਕਰਨ ਤੋਂ ਬਾਅਦ ਹੀ ਕੋਰੋਨਾ ਵਾਇਰਸ ਦੇ ਮਰੀਜਾਂ ਅਤੇ ਸਿਹਤ ਕਰਮਚਾਰੀਆਂ ਲਈ ਹਾਈਡਰੋਕਸਾਈਕਲੋਰੋਕਿਨ ਟੈਬਲੇਟਸ ਦੀ ਪੂਰਤੀ ਕਰਾਂਗੇ। ਦੱਸ ਦਈਏ ਕਿ ਡੋਨਾਲਡ ਟਰੰਪ ਨੇ ਫੋਨ ‘ਤੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜਾਂ ਦੇ ਇਲਾਜ ਲਈ ਹਾਈਡਰੋਕਸਾਈਕਲੋਰੋਕਿਨ ਟੈਬਲੇਟਸ ਦੀ ਮੰਗ ਕੀਤੀ ਹੈ।

ਸ਼ਨੀਵਾਰ ਸ਼ਾਮ ਨੂੰ ਹੋਈ ਇਸ ਗੱਲਬਾਤ ਦੌਰਾਨ ਉਹਨਾਂ ਨੇ ਇਸੀ ਸਾਲ ਫਰਵਰੀ ਦੇ ਅੰਤ ਵਿਚ ਕੀਤੀ ਅਪਣੀ ਭਾਰਤ ਯਾਤਰਾ ਦਾ ਜ਼ਿਕਰ ਵੀ ਕੀਤਾ। ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਸਭ ਤੋਂ ਵੱਧ ਲੋਕਾਂ ਨੂੰ ਅਪਣੀ ਚਪੇਟ ਵਿਚ ਲਿਆ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਤਿੰਨ ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹੋਏ ਹਨ।

ਇਸ ਦੇ ਨਾਲ ਹੀ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ। ਦੱਸ ਦਈਏ ਕਿ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਤਬਾਹੀ ਮਚਾ ਕੇ ਰੱਖੀ ਹੋਈ ਹੈ। 

ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ ਤੋਂ ਸਾਹਮਣੇ ਆਏ ਹਨ ਅਤੇ ਅਮਰੀਕਾ ਵਿਚ ਲਗਾਤਾਰ ਕੋਰੋਨਾ ਮਰੀਜਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਵਿਚ ਸਭ ਤੋਂ ਵੱਧ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹਜ਼ਾਰ ਤੋਂ ਵੱਧ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement