
ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕਰਨਗੇ ਮੀਟਿੰਗ
ਨਵੀਂ ਦਿੱਲੀ: ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਵੀ ਲਾਵਰੋਵ 5 ਅਪ੍ਰੈਲ ਅਤੇ 6 ਅਪ੍ਰੈਲ ਨੂੰ ਭਾਰਤ ਦੌਰੇ ’ਤੇ ਹਨ। ਇਸ ਦੌਰਾਨ ਉਹ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। 6 ਅਪ੍ਰੈਲ ਨੂੰ ਮੀਟਿੰਗ ਤੋਂ ਬਾਅਦ ਉਹ ਨਵੀਂ ਦਿੱਲੀ ਵਿਖੇ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ।