ਬਰਤਾਨਵੀ ਸਿੱਖ ਡਾਕਟਰਾਂ ਨੇ ਫ਼ਰੰਟਲਾਈਨ ਡਿਊਟੀ ਤੋਂ ਹਟਾਏ ਜਾਣ ਵਿਰੁਧ ਚੁੱਕੀ ਆਵਾਜ਼
Published : May 5, 2020, 7:10 am IST
Updated : May 5, 2020, 7:11 am IST
SHARE ARTICLE
File Photo
File Photo

ਬਰਤਾਨੀਆ ਦੇ ਸਿੱਖ ਡਾਕਟਰਾਂ ਨੇ ਜਬਰੀ ਦਾੜ੍ਹੀ ਸਾਫ਼ ਕਰਵਾਉਣ ਦੇ ਕੌਮੀ ਸਿਹਤ ਸੇਵਾ ਦੇ ਫ਼ੈਸਲੇ ਵਿਰੁਧ ਮੁਹਿੰਮ ਸ਼ੁਰੂ ਕੀਤੀ ਹੈ।

ਲੰਡਨ, 4 ਮਈ: ਬਰਤਾਨੀਆ ਦੇ ਸਿੱਖ ਡਾਕਟਰਾਂ ਨੇ ਜਬਰੀ ਦਾੜ੍ਹੀ ਸਾਫ਼ ਕਰਵਾਉਣ ਦੇ ਕੌਮੀ ਸਿਹਤ ਸੇਵਾ ਦੇ ਫ਼ੈਸਲੇ ਵਿਰੁਧ ਮੁਹਿੰਮ ਸ਼ੁਰੂ ਕੀਤੀ ਹੈ। ਕੌਮੀ ਸਿਹਤ ਸੇਵਾ ਦੇ ਆਦੇਸ਼ ਅਨੁਸਾਰ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦਾ ਇਲਾਜ ਕਰ ਰਹੇ ਉਨ੍ਹਾਂ ਡਾਕਟਰਾਂ ਨੂੰ ਫ਼ਰੰਟਲਾਈਨ ਡਿਊਟੀ ਤੋਂ ਇਸ ਕਰ ਕੇ ਹਟਾ ਦਿੱਤਾ ਗਿਆ ਹੈ ਕਿ ਉਨ੍ਹਾਂ ਦਾੜ੍ਹੀ ਸਾਫ਼ ਕਰਨ ਤੋਂ ਇਨਕਾਰ ਕਰ ਦਿਤਾ। ਸਿੱਖ ਡਾਕਟਰਜ਼ ਐਸੋਸੀਏਸ਼ਨ ਅਨੁਸਾਰ ਘੱਟੋ-ਘੱਟ ਪੰਜ ਸਿੱਖ ਡਾਕਟਰਾਂ ਨੂੰ ਹਸਪਤਾਲਾਂ 'ਚ ਫ਼ਰੰਟਲਾਈਨ ਡਿਊਟੀ ਤੋਂ ਇਸ ਕਰ ਕੇ ਹਟਾ ਦਿਤਾ ਗਿਆ ਕਿਉਂਕਿ ਉਨ੍ਹਾਂ ਦਾੜ੍ਹੀ ਸਾਫ਼ ਕਰਨ ਤੋਂ ਇਨਕਾਰ ਕਰ ਦਿਤਾ। ਅਜਿਹਾ ਕੌਮੀ ਸਿਹਤ ਸੇਵਾ ਦੇ ਨਵੇਂ ਕਥਿਤ 'ਫਿੱਟ ਟੈਸਟ' ਦੀ ਸ਼ਰਤ ਨੂੰ ਲੈ ਕੇ ਕੀਤਾ ਗਿਆ ਹੈ।

ਸਿੱਖ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਦਸਿਆ ਕਿ ਇਹ ਪੰਜ ਡਾਕਟਰ ਸਾਡੇ ਸੰਪਰਕ ਵਿਚ ਹਨ ਤੇ ਮੁੱਖ ਡਿਊਟੀ ਤੋਂ ਲਾਂਭੇ ਕਰਨ 'ਤੇ ਤਣਾਅ 'ਚ ਹਨ। ਡਾ. ਸੁਖਦੇਵ ਸਿੰਘ ਨੇ ਦਸਿਆ ਕਿ ਇਹ ਸਮੱਸਿਆ ਵਿਸ਼ੇਸ਼ 'ਫੇਸ ਪ੍ਰੋਟੈਕਟਿਵ ਮਾਸਕ' ਦੀ ਕਮੀ ਕਾਰਨ ਆਈ ਹੈ ਜੋਕਿ ਆਈਸੀਯੂ ਵਿਚ ਵਰਤੇ ਜਾਂਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪੰਜਾਂ ਡਾਕਟਰਾਂ ਦੀ ਸਮੱਸਿਆ ਦਾ ਹੱਲ ਮਹਿੰਗੀ ਪੇਪਰਜ਼ ਕਿੱਟ ਨਾਲ ਕੀਤਾ ਜਾ ਰਿਹਾ ਹੈ ਕਿ ਜੋ ਕਿ 1000 ਪੌਂਡ 'ਚ ਮਿਲਦੀ ਹੈ ਤੇ ਦੁਬਾਰਾ ਵਰਤੀ ਜਾ ਸਕਦੀ ਹੈ।

 File PhotoFile Photo

ਡਾ. ਸੁਖਦੇਵ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਕੌਮੀ ਸਿਹਤ ਸੇਵਾ ਨਾਲ ਤਾਲਮੇਲ ਕਰ ਕੇ ਅਜਿਹੀਆਂ ਮਹਿੰਗੀਆਂ ਕਿੱਟਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦੇ ਰਹੀ ਹੈ। ਸਿੱਖ ਕੌਂਸਲ ਯੂਕੇ, ਸਿੱਖ ਡਾਕਟਰਜ਼ ਐਸੋਸੀਏਸ਼ਨ ਨਾਲ ਮਿਲ ਕੇ ਕੌਮੀ ਸਿਹਤ ਸੇਵਾ ਦੇ ਚੀਫ਼ ਐਗਜ਼ੈਕਟਿਵ ਅਫ਼ਸਰ ਸਰ ਸਿਮੋਨ ਸਟੀਵਨਜ਼ ਨਾਲ ਸੰਪਰਕ ਕਰ ਰਹੀ ਹੈ ਤਾਕਿ ਭਵਿੱਖ ਵਿਚ ਵਿਸ਼ੇਸ਼ ਕਿੱਟਾਂ ਦੀ ਵੱਡੀ ਮਾਤਰਾ ਵਿਚ ਖ਼ਰੀਦ ਕੀਤੀ ਜਾਵੇ ਤੇ ਸਿੱਖ ਡਾਕਟਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਦਸਣਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਬਰਤਾਨੀਆ ਦੀ ਕੌਮੀ ਸਿਹਤ ਸੇਵਾ ਫ਼ਰੰਟਲਾਈਨ 'ਤੇ ਕੰਮ ਕਰਦੇ ਡਾਕਟਰਾਂ ਨੂੰ 'ਫਿਟ ਟੈਸਟ' ਦੇ ਨਾਂ 'ਤੇ ਚਿਹਰੇ ਦੇ ਵਾਲ ਸਾਫ਼ ਕਰਵਾਉਣ ਲਈ ਕਹਿ ਰਹੀ ਹੈ।

ਉਧਰ, ਸਿੱਖ ਕੌਂਸਲ ਦਾ ਕਹਿਣਾ ਹੈ ਕਿ ਦਾੜ੍ਹੀ ਰੱਖਣਾ ਸਿੱਖ ਧਰਮ ਦੀ ਮਰਿਆਦਾ ਨਾਲ ਜੁੜਿਆ ਮੁੱਦਾ ਹੈ ਤੇ ਸਰਕਾਰ 'ਫਿੱਟ ਟੈਸਟ' ਦੇ ਨਾਂ 'ਤੇ ਕਿਸੇ ਸਿੱਖ ਡਾਕਟਰ ਨੂੰ ਦਾੜ੍ਹੀ ਦੇ ਵਾਲ ਸਾਫ਼ ਕਰਵਾਉਣ ਲਈ ਮਜਬੂਰ ਨਹੀਂ ਕਰ ਸਕਦੀ। ਕੌਮੀ ਸਿਹਤ ਸੇਵਾ ਨੇ ਇਸ ਦੌਰਾਨ ਕਿਹਾ ਹੈ ਕਿ ਉਹ ਇਸ ਮਾਮਲੇ ਵਿਚ ਢੁਕਵੇਂ ਕਦਮ ਚੁੱਕ ਰਹੀ ਹੈ। ਬਰਤਾਨੀਆ 'ਚ ਪੀਪੀਈ ਕਿੱਟਾਂ ਦੀ ਕਮੀ ਪਿਛਲੇ ਸਮੇਂ ਤੋਂ ਪਾਈ ਜਾ ਰਹੀ ਹੈ ਤੇ ਕਈ ਐੱਨਜੀਓ ਇਨ੍ਹਾਂ ਦੀ ਪੂਰਤੀ ਲਈ ਫ਼ੰਡ ਵੀ ਇਕੱਠੇ ਕਰ ਰਹੇ ਹਨ।  (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement