
ਪਾਕਿਸਤਾਨ ਵਿਚ ਐਤਵਾਰ ਨੂੰ ਕੋਰੋਨਾ ਪੀੜਤਾਂ ਦੇ 989 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ 19,000 ਪਾਰ ਪਹੁੰਚ ਗਈ ਹੈ
ਇਸਲਾਮਾਬਾਦ, 4 ਮਈ: ਪਾਕਿਸਤਾਨ ਵਿਚ ਐਤਵਾਰ ਨੂੰ ਕੋਰੋਨਾ ਪੀੜਤਾਂ ਦੇ 989 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ 19,000 ਪਾਰ ਪਹੁੰਚ ਗਈ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ਵਿਚ 23 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 440 ਹੋ ਗਈ ਹੈ। ਹੁਣ ਤਕ 4,817 ਮਰੀਜ਼ ਸਿਹਤਮੰਦ ਹੋ ਚੁੱਕੇ ਹਨ।
File photo
ਦੇਸ਼ ਵਿਚ ਹੁਣ ਤਕ 2,03,025 ਟੈਸਟ ਹੋਏ ਹਨ, ਜਿਨ੍ਹਾਂ ਵਿਚੋਂ ਪਿਛਲੇ 24 ਘੰਟਿਆਂ ਵਿਚ ਕੀਤੀ ਗਈ 8,716 ਨਮੂਨਿਆਂ ਦੀ ਜਾਂਚ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਨਿਚਰਵਾਰ ਰਾਤ ਨੂੰ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਕੋਵਿਡ-19 ਦੀ ਦਵਾਈ ਕਦੋਂ ਤਕ ਮੁਹਈਆ ਹੋ ਸਕੇਗੀ। (ਪੀਟੀਆਈ)