
ਹੈਲੀਕਾਪਟਰ ਭਾਰਤ ਦੁਆਰਾ ਫੰਡ ਕੀਤੇ ਗਏ ਅਰੁਣ-III ਹਾਈਡਲ ਪ੍ਰੋਜੈਕਟ ਲਈ ਲੈ ਕੇ ਜਾ ਰਿਹਾ ਸੀ ਸਮਾਨ
ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸਿਮਰਿਕ ਏਅਰ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਭਾਰਤ ਦੁਆਰਾ ਫੰਡ ਕੀਤੇ ਗਏ ਅਰੁਣ-III ਹਾਈਡਲ ਪ੍ਰੋਜੈਕਟ ਲਈ ਸਮਾਨ ਲੈ ਕੇ ਜਾ ਰਿਹਾ ਸੀ। ਸੰਖੁਵਸਭਾ ਦੇ ਸਹਾਇਕ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਦੱਸਿਆ ਕਿ ਸਿਮਰਿਕ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਨਾਲ ਸਬੰਧਤ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਡਿਊਟੀ 'ਤੇ ਜਾ ਰਹੇ ASI ਨੂੰ ਟਰੱਕ ਨੇ ਮਾਰੀ ਟੱਕਰ, ਮੌਤ
ਸੰਖੂਵਾਸਭਾ ਦੇ ਜ਼ਿਲ੍ਹਾ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ ਕਿ ਅਸੀਂ ਬਚਾਅ ਕਾਰਜ ਲਈ ਗ੍ਰਹਿ ਮੰਤਰਾਲੇ ਤੋਂ ਹੈਲੀਕਾਪਟਰ ਦੀ ਮੰਗ ਕੀਤੀ ਹੈ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਉਸ ਨੇ ਦੱਸਿਆ ਕਿ ਹੈਲੀਕਾਪਟਰ ਅੱਪਰ ਅਰੁਣ ਹਾਈਡ੍ਰੋ ਪਾਵਰ ਪ੍ਰੋਜੈਕਟ ਲਈ ਸਾਮਾਨ ਲੈ ਕੇ ਜਾ ਰਿਹਾ ਸੀ।
ਇਹ ਵੀ ਪੜ੍ਹੋ: ਸਿਵਲ ਹਸਪਤਾਲ ਵਿਖੇ ਤਾਇਨਾਤ ਨਿੱਜੀ ਸਹਾਇਕ ਰੱਖਾ ਸਿੰਘ 3500 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬੁਲਾਰੇ ਟੇਕਨਾਥ ਸੀਤੌਲਾ ਮੁਤਾਬਕ ਹੈਲੀਕਾਪਟਰ ਦਾ ਸਵੇਰ ਤੋਂ ਸੰਪਰਕ ਟੁੱਟ ਗਿਆ ਸੀ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਸੀਤੌਲਾ ਨੇ ਪੁਸ਼ਟੀ ਕੀਤੀ ਕਿ ਹੈਲੀਕਾਪਟਰ ਦਾ ਸਵੇਰ ਤੋਂ ਤੁਮਲਿੰਗਟਾਰ ਹਵਾਈ ਅੱਡੇ ਨਾਲ ਸੰਪਰਕ ਟੁੱਟ ਗਿਆ ਸੀ। ਹਾਦਸੇ ਦੇ ਸਮੇਂ ਹੈਲੀਕਾਪਟਰ 'ਚ ਚਾਰ ਲੋਕ ਸਵਾਰ ਸਨ। ਕੈਪਟਨ ਸੁਰਿੰਦਰ ਪੌਡੇਲ ਅਤੇ ਹੈਲੀਕਾਪਟਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਕਾਠਮੰਡੂ ਦੇ ਮੈਡੀਸਿਟੀ ਹਸਪਤਾਲ ਲਿਜਾਇਆ ਗਿਆ।