ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਮੁਖੀ ਬਣਨ ਜਾ ਰਹੇ ਅਜੈਪਾਲ ਸਿੰਘ ਬੰਗਾ ਨੂੰ ਦਿਤੀ ਵਧਾਈ 

By : KOMALJEET

Published : May 5, 2023, 3:59 pm IST
Updated : May 5, 2023, 3:59 pm IST
SHARE ARTICLE
Ajaypal Singh Banga with President Joe Biden
Ajaypal Singh Banga with President Joe Biden

ਕਿਹਾ - ਵਿਸ਼ਵਵਿਆਪੀ ਚੁਨੌਤੀਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਯਤਨ ਦਾ ਸਮਰਥਨ ਕਰਨ ਲਈ ਉਤਸੁਕ ਹਾਂ 

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਮੁਖੀ ਬਣਨ 'ਤੇ ਵਧਾਈ ਦਿਤੀ ਹੈ। ਰਾਸ਼ਟਰਪਤੀ ਬਾਇਡਨ ਨੇ ਟਵੀਟ ਕਰਦਿਆਂ ਅਜੈਪਾਲ ਸਿੰਘ ਬੰਗਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਅਤੇ ਲਿਖਿਆ ਕਿ ਉਹ ਗ਼ਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵਵਿਆਪੀ ਦੀਆਂ ਚੁਨੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। 

ਰਾਸ਼ਟਰਪਤੀ ਬਾਇਡਨ ਨੇ ਲਿਖਿਆ, '' ਮੈਂ ਅਜੈਪਾਲ ਸਿੰਘ ਨਾਲ ਉਨ੍ਹਾਂ ਦੀ ਨਵੀਂ ਭੂਮਿਕਾ 'ਚ ਕੰਮ ਕਰਨ, ਗ਼ਰੀਬੀ ਨੂੰ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵਵਿਆਪੀ ਚੁਨੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਬਦਲਣ ਦੇ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਲਈ ਉਤਸੁਕ ਹਾਂ।''

ਇਹ ਵੀ ਪੜ੍ਹੋ:    ਬਟਾਲਾ ਵਿਖੇ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ ਅਤੇ ਦੋ ਜ਼ਖ਼ਮੀ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਭਾਰਤ ਵਿਚ ਜਨਮੇ ਅਜੈਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿਤੀ ਸੀ। ਜ਼ਿਕਰਯੋਗ ਹੈ ਕਿ ਅਜੈਪਾਲ ਸਿੰਘ 2 ਜੂਨ ਨੂੰ ਆਪਣਾ ਅਹੁਦਾ ਸੰਭਾਲਣਗੇ। ਬੰਗਾ ਪਹਿਲੇ ਭਾਰਤੀ-ਅਮਰੀਕੀ ਅਤੇ ਸਿੱਖ-ਅਮਰੀਕੀ ਹਨ ਜਿਨ੍ਹਾਂ ਨੂੰ ਦੋ ਪ੍ਰਮੁੱਖ ਅੰਤਰਰਾਸ਼ਟਰੀ ਵਿੱਤੀ ਸੰਸਥਾਵਾਂ: ਅੰਤਰਰਾਸ਼ਟਰੀ ਮੁਦਰਾ ਫ਼ੰਡ ਅਤੇ ਵਿਸ਼ਵ ਬੈਂਕ ਵਿਚੋਂ ਕਿਸੇ ਇੱਕ ਦਾ ਮੁਖੀ ਨਿਯੁਕਤ ਕੀਤਾ ਹੈ।

ਅਜੈਪਾਲ ਸਿੰਘ ਬੰਗਾ (63) ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਅਗਲੇ ਮੁਖੀ ਵਜੋਂ ਨਾਮਜ਼ਦ ਕੀਤਾ ਸੀ। ਸਮਰਥਨ ਦੇ ਇਕ ਖੁੱਲ੍ਹੇ ਪੱਤਰ ਵਿਚ, 55 ਵਕੀਲਾਂ, ਸਿਖਿਆ ਸ਼ਾਸਤਰੀਆਂ, ਕਾਰਜਕਾਰੀ, ਸਾਬਕਾ ਫ਼ੌਜੀਆਂ ਅਤੇ ਸਾਬਕਾ ਸਰਕਾਰੀ ਅਧਿਕਾਰੀਆਂ ਨੇ ਵਿਸ਼ਵ ਬੈਂਕ ਦੇ ਮੁਖੀ ਦੇ ਅਹੁਦੇ ਲਈ ਨਾਮਜ਼ਦਗੀ ਦਾ ਸਮਰਥਨ ਕੀਤਾ। ਬੰਗਾ ਦਾ ਸਮਰਥਨ ਕਰਨ ਵਾਲਿਆਂ ਵਿਚ ਕਈ ਨੋਬਲ ਪੁਰਸਕਾਰ ਜੇਤੂ ਵੀ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement