ਅਮਰੀਕਾ ਦੇ ਫਿਲਾਡੇਲਫਿਆ 'ਚ ਬੰਦੂਕਧਾਰੀਆਂ ਨੇ ਭੀੜ 'ਤੇ ਕੀਤੀ ਗੋਲੀਬਾਰੀ, 3 ਦੀ ਹੋਈ ਮੌਤ
Published : Jun 5, 2022, 3:21 pm IST
Updated : Jun 5, 2022, 3:21 pm IST
SHARE ARTICLE
Philadelphia shooting
Philadelphia shooting

ਘੱਟੋ-ਘੱਟ 14 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ

x

ਫਿਲਾਡੇਲਫੀਆ - ਅਮਰੀਕਾ ਦੇ ਫਿਲਾਡੇਲਫਿਆ 'ਚ ਸ਼ਨੀਵਾਰ ਦੇਰ ਰਾਤ ਇਕ ਬੰਦੂਕਧਾਰੀ ਨੇ ਭੀੜ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਹੁਣ ਤੱਕ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅਮਰੀਕੀ ਮੀਡੀਆ ਮੁਤਾਬਕ ਇਹ ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਸ 'ਚ ਕਈ ਗੰਨਮੈਨ ਸ਼ਾਮਲ ਸਨ। ਰਿਪੋਰਟ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਸ ਦੇ ਨਾਲ ਹੀ ਘੱਟੋ-ਘੱਟ 14 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਸ਼ੱਕੀ ਨੂੰ ਮਾਰਿਆ ਗਿਆ ਹੈ ਜਾਂ ਨਹੀਂ।

file photofile photo

ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਇੱਕ ਹਥਿਆਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਬੰਦੂਕਧਾਰੀਆਂ ਦੀ ਤਲਾਸ਼ ਐਤਵਾਰ ਸਵੇਰ ਤੱਕ ਜਾਰੀ ਰਹੀ। ਇੱਕ ਨਿਸ਼ਾਨੇਬਾਜ਼ ਨੂੰ ਅਮਰੀਕਨ ਸਟਰੀਟ 'ਤੇ ਦੱਖਣ ਵੱਲ ਭੱਜਦੇ ਦੇਖਿਆ ਗਿਆ। ਪੁਲਿਸ ਮੁਤਾਬਕ ਘਟਨਾ ਸਥਾਨ ਤੋਂ ਦੋ ਬੰਦੂਕਾਂ ਮਿਲੀਆਂ ਹਨ, ਜਿਨ੍ਹਾਂ ਵਿਚੋਂ ਇੱਕ ਵਿੱਚ ਮੈਗਜ਼ੀਨ ਸੀ। ਅਧਿਕਾਰੀਆਂ ਨੇ ਸਾਊਥ ਸਟ੍ਰੀਟ 'ਤੇ ਦੂਜੀ ਅਤੇ ਪੰਜਵੀਂ ਸਟ੍ਰੀਟ ਦੇ ਵਿਚਕਾਰ ਦੇ ਖੇਤਰ ਨੂੰ ਰਾਤ ਭਰ ਬੰਦ ਕਰ ਦਿੱਤਾ।

file photo 

ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਇੱਕ 25 ਸਾਲਾ ਔਰਤ ਅਤੇ ਇੱਕ 22 ਸਾਲਾ ਵਿਅਕਤੀ ਸ਼ਾਮਲ ਹਨ। 7 ਜ਼ਖਮੀਆਂ ਨੂੰ ਥਾਮਸ ਜੇਫਰਸਨ ਹਸਪਤਾਲ ਲਿਜਾਇਆ ਗਿਆ ਹੈ। ਸ਼ੱਕੀ ਸਮੇਤ ਪੰਜ ਹੋਰਾਂ ਨੂੰ ਪੈਨਸਿਲਵੇਨੀਆ ਦੇ ਹਸਪਤਾਲ ਲਿਜਾਇਆ ਗਿਆ। ਤਿੰਨ ਹੋਰ ਪੀੜਤਾਂ ਨੂੰ ਪੇਨ ਪ੍ਰੈਸਬੀਟੇਰੀਅਨ ਮੈਡੀਕਲ ਸੈਂਟਰ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਅਮਰੀਕਾ 'ਚ ਹਾਲ ਹੀ ਦੇ ਦਿਨਾਂ 'ਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। 25 ਮਈ ਨੂੰ ਟੈਕਸਾਸ ਦੇ ਇਕ ਸਕੂਲ 'ਚ ਗੋਲੀਬਾਰੀ 'ਚ 19 ਵਿਦਿਆਰਥੀਆਂ ਸਮੇਤ 23 ਲੋਕਾਂ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement