
150 ਲੋਕ ਗੰਭੀਰ ਜ਼ਖਮੀ
ਢਾਕਾ - ਬੰਗਲਾਦੇਸ਼ ਦੇ ਚਟਗਾਂਵ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇਥੇ ਇੱਕ ਕੰਟੇਨਰ ਡਿਪੂ ਵਿੱਚ ਤੇਲ ਟੈਂਕ ਵਿੱਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ 150 ਤੋਂ ਵੱਧ ਜ਼ਖ਼ਮੀ ਹੋ ਗਏ।
Tragic accident happened in Bangladesh
ਇਹ ਹਾਦਸਾ ਸ਼ਨੀਵਾਰ ਰਾਤ ਚਟਗਾਂਵ ਦੇ ਸੀਤਾਕੁੰਡਾ ਇਲਾਕੇ 'ਚ ਵਾਪਰਿਆ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ 'ਚ ਡਿਪੂ ਕਰਮਚਾਰੀ, ਫਾਇਰਫਾਈਟਰਜ਼, ਪੁਲਿਸ ਕਰਮਚਾਰੀ ਸ਼ਾਮਲ ਹਨ। ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
Tragic accident happened in Bangladesh
Tragic accident happened in Bangladesh