ਅਫਗਾਨਿਸਤਾਨ ਤੋਂ ਵੱਡੀ ਖ਼ਬਰ: 80 ਸਕੂਲੀ ਵਿਦਿਆਰਥਣਾਂ ਨੂੰ ਦਿਤਾ ਜ਼ਹਿਰ

By : GAGANDEEP

Published : Jun 5, 2023, 7:01 pm IST
Updated : Jun 5, 2023, 7:01 pm IST
SHARE ARTICLE
photo
photo

ਹਸਪਤਾਲ ਵਿੱਚ ਦਾਖ਼ਲ

 

ਕਾਬੁਲ: ਦੋ ਵੱਖ-ਵੱਖ ਮਾਮਲਿਆਂ ਵਿਚ, ਉੱਤਰੀ ਅਫਗਾਨਿਸਤਾਨ ਵਿਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦਿਤਾ ਗਿਆ। ਸਾਰਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ਦੇ ਸਿੱਖਿਆ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਅਗਸਤ 2021 ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਾਮਲਾ ਹੈ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੀ ਜ਼ਮਾਨਤ ਪਟੀਸ਼ਨ ਰੱਦ  

ਤਾਲਿਬਾਨ ਨੇ ਪਹਿਲਾਂ ਹੀ ਦੇਸ਼ ਵਿਚ ਲੜਕੀਆਂ ਦੇ ਛੇਵੀਂ ਜਮਾਤ ਤੋਂ ਅੱਗੇ ਪੜ੍ਹਨ 'ਤੇ ਪਾਬੰਦੀ ਲਗਾ ਦਿਤੀ ਹੈ। ਜਿਨ੍ਹਾਂ ਸਕੂਲਾਂ 'ਚ ਲੜਕੀਆਂ ਨੂੰ ਜ਼ਹਿਰ ਦਿਤਾ ਗਿਆ ਹੈ, ਉਹ ਅਫਗਾਨਿਸਤਾਨ ਦੇ ਸਰ-ਏ-ਪੁਲ ਸੂਬੇ ਦੇ ਹਨ। ਦੋਵੇਂ ਸਕੂਲ ਨੇੜੇ ਦੇ ਦੱਸੇ ਜਾ ਰਹੇ ਹਨ। ਇਕ ਤੋਂ ਬਾਅਦ ਇਕ ਇਨ੍ਹਾਂ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਇਹ ਵੀ ਪੜ੍ਹੋ: ਅਬੋਹਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਬਾਥਰੂਮ 'ਚੋਂ ਮਿਲੀ ਲਾਸ਼

ਸਰ-ਏ-ਪੁਲ ਦੇ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀਆਂ ਨੂੰ ਜ਼ਹਿਰ ਕਿਵੇਂ ਦਿੱਤਾ ਗਿਆ। ਸ਼ੁਰੂਆਤੀ ਜਾਂਚ ਵਿਚ ਕਿਸੇ ਦੀ ਸਾਜ਼ਿਸ਼ ਜਾਪਦੀ ਹੈ। ਇਨ੍ਹਾਂ ਕੁੜੀਆਂ ਨੂੰ ਕਿਸੇ ਨੇ ਤੀਜੀ ਧਿਰ ਰਾਹੀਂ ਜ਼ਹਿਰ ਦਿਤਾ ਹੈ। ਜ਼ਹਿਰ ਖਾਣ ਵਾਲੀਆਂ ਲੜਕੀਆਂ ਪਹਿਲੀ ਤੋਂ ਛੇਵੀਂ ਜਮਾਤ ਦੀਆਂ ਦਸੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਅਬੋਹਰ 'ਚ ਵਾਪਰੇ ਸੜਕ ਹਾਦਸੇ 'ਚ ਜੀਜਾ ਤੇ ਸਾਲੇਹਾਰ ਦੀ ਹੋਈ ਮੌਤ 

ਅਫਗਾਨਿਸਤਾਨ ਵਿਚ 2015 ਵਿਚ ਵੀ ਅਜਿਹੀ ਹੀ ਇਕ ਘਟਨਾ ਵਾਪਰੀ ਸੀ। ਉਦੋਂ ਹੇਰਾਤ ਸੂਬੇ ਵਿਚ 600 ਸਕੂਲੀ ਕੁੜੀਆਂ ਨੂੰ ਜ਼ਹਿਰ ਦਿਤਾ ਗਿਆ ਸੀ। ਉਦੋਂ ਵੀ ਕਿਸੇ ਜਥੇਬੰਦੀ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਸੀ। ਹਾਲਾਂਕਿ ਉਸ ਸਮੇਂ ਕਈ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਘਟਨਾ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ।


 

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement