ਗਰਮੀ ਦਾ ਕਹਿਰ! Cyprus ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, ਮਦਦ ਲਈ ਆਏ ਕਈ ਦੇਸ਼
Published : Jul 5, 2021, 12:44 pm IST
Updated : Jul 5, 2021, 12:44 pm IST
SHARE ARTICLE
Massive forest fire in Cyprus
Massive forest fire in Cyprus

ਗਰਮੀ ਕਾਰਨ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਸਾਈਪ੍ਰਸ ਦੇ ਜੰਗਲਾਂ ਵਿਚ ਭਿਆਨਕ ਅੱਗ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਨਵੀਂ ਦਿੱਲੀ: ਦੁਨੀਆਂ ਭਰ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਇਹਨਾਂ ਵਿਚ ਕੈਨੇਡਾ, ਅਮਰੀਕਾ ਅਤੇ ਸਾਈਪ੍ਰਸ ਸ਼ਾਮਲ ਹਨ। ਭਿਆਨਕ ਗਰਮੀ ਕਾਰਨ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਸਾਈਪ੍ਰਸ ਦੇ ਜੰਗਲਾਂ ਵਿਚ ਭਿਆਨਕ ਅੱਗ (Massive forest fire in Cyprus) ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਕਈ ਦੇਸ਼ ਮਦਦ ਲਈ ਅੱਗੇ ਆਏ। ਇਸ ਅੱਗ ਨੂੰ ਦੇਸ਼ ਦੇ ਇਤਿਹਾਸ ਦੀ ਸਭ ਤੋਂ ਭਿਆਨਕ ਅੱਗ ਦੱਸਿਆ ਜਾ ਰਿਹਾ ਹੈ। ਅੱਗ ਨੂੰ ਬੁਝਾਉਣ ਲਈ ਕਈ ਦੇਸ਼ਾਂ ਨੇ ਜਹਾਜ਼ ਵੀ ਭੇਜੇ ਹਨ।

Massive forest fire in CyprusMassive forest fire in Cyprus

ਹੋਰ ਪੜ੍ਹੋ: ਨੈਸ਼ਨਲ ਹਾਈਵੇ ’ਤੇ ਆਵਾਜਾਈ ਮੁੜ ਸ਼ੁਰੂ, 1 ਜੁਲਾਈ ਨੂੰ Fastag ਰਾਹੀਂ ਇਕੱਠਾ ਹੋਇਆ 103 ਕਰੋੜ Toll

ਤੇਜ਼ ਹਵਾਵਾਂ ਕਾਰਨ ਜੰਗਲ ਦੀ ਅੱਗ ਵਧਦੀ ਜਾ ਰਹੀ ਹੈ। ਇਸ ਕਾਰਨ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਇਆ ਗਿਆ ਹੈ। ਭਿਆਨਕ ਅੱਗ ਦੀ ਚਪੇਟ ਵਿਚ ਆਏ ਸਾਈਪ੍ਰਸ ਦੀ ਮਦਦ ਲਈ ਗ੍ਰੀਸ, ਇਟਲੀ ਅਤੇ ਇਜ਼ਰਾਈਲ ਤੇ ਬ੍ਰਿਟੇਨ ਅੱਗੇ ਆਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਅੱਗ ਦੀ ਚਪੇਟ ਵਿਚ ਆਉਣ ਕਾਰਨ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ।

Massive forest fire in CyprusMassive forest fire in Cyprus

ਹੋਰ ਪੜ੍ਹੋ: 5ਵੇਂ ਪਾਤਸ਼ਾਹ ਦਾ ਵਰਦਾਨ ਪ੍ਰਾਪਤ ਪਰਵਾਰ ‘ਸਬ ਸੇ ਪਹਿਲੋ ਭਾਈ ਬਹਿਲੋ’

ਮੰਨਿਆ ਜਾ ਰਿਹਾ ਹੈ ਕਿ ਮ੍ਰਿਤਕ ਚਾਰ ਲੋਕ ਮਿਸਰ ਦੇ ਕਾਮੇ ਸਨ। ਇਹਨਾਂ ਦੀ ਕਾਰ ਅੱਗ ਦੀ ਚਪੇਟ ਵਿਚ ਆਈ ਸੀ ਅਤੇ ਇਹ ਲੋਕ ਉਦੋਂ ਤੋਂ ਹੀ ਲਾਪਤਾ ਸੀ।ਸਾਈਪ੍ਰਸ ਦੇ ਮੰਤਰੀ ਨਿਕੋਸ ਨਾਰਿਸ ਨੇ ਜਾਣਕਾਰੀ ਦਿੱਤੀ, ‘ਕਈ ਸੰਕੇਤ ਇਸ ਗੱਲ ਵੱਲ ਇਸ਼ਾਰਾ ਕਰ ਰਹੇ ਹਨ ਕਿ ਇਹ ਲਾਪਤਾ ਦੱਸੇ ਗਏ ਉਹੀ ਚਾਰ ਲੋਕ ਹਨ ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਸੀ’। ਸਾਈਪ੍ਰਸ ਦੇ ਰਾਸ਼ਟਰਪਤੀ (Cyprus President Nicos Anastasiades) ਨੇ ਇਸ ਅੱਗ ਨੂੰ ‘ਇਕ ਤ੍ਰਾਸਦੀ’ ਦੱਸਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਪੀੜਤਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਤੁਰੰਤ ਸਹਾਇਆ ਮੁਹੱਈਆ ਕਰਵਾਏਗੀ। ਉਹਨਾਂ ਨੇ ਰਾਹਤ ਕੈਂਪ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ।

Massive forest fire in CyprusMassive forest fire in Cyprus

ਹੋਰ ਪੜ੍ਹੋ:  ਖ਼ੁਦ ਨੂੰ ਵਿਸ਼ਣੂ ਦਾ ਅਵਤਾਰ ਦੱਸਣ ਵਾਲੇ ਕਰਮਚਾਰੀ ਦੀ ਧਮਕੀ, 'Gratuity ਦਿਓ ਨਹੀਂ ਤਾਂ ਸੋਕਾ ਲਿਆ ਦੇਵਾਂਗਾ'

ਉਧਰ ਕੈਨੇਡਾ ਵਿਚ ਭਿਆਨਕ ਗਰਮੀ ਕਾਰਨ ਜੰਗਲ ਵਿਚ ਲੱਗੀ ਅੱਗ (Forest Fire) ਤੋਂ ਬਾਅਦ ਫੌਜ ਨੂੰ ਮਦਦ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਜ਼ਬਰਦਸਤ ਗਰਮੀ ਪੈ ਰਹੀ ਹੈ। ਇਸ ਦੇ ਚਲਦਿਆਂ ਕਈ ਥਾਈਂ ਜੰਗਲਾਂ ਵਿਚ ਅੱਗ ਲੱਗ ਗਈ। ਐਮਰਜੈਂਸੀ ਸੇਵਾ ਨਾਲ ਜੁੜੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ 170 ਥਾਵਾਂ ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਹੈ ਤੇ ਉਹ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹਨ।

Canada heat waveCanada heat wave

ਹੋਰ ਪੜ੍ਹੋ: ਰਾਫੇਲ ਸੌਦੇ ’ਤੇ ਮਾਇਆਵਤੀ ਦਾ ਬਿਆਨ, ਵਿਵਾਦ ਦਾ ਤਸੱਲੀਬਖਸ਼ ਨਿਪਟਾਰਾ ਕਰੇ ਸਰਕਾਰ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ (Harjit Singh Sajjan) ਨੇ ਦੱਸਿਆ, ‘ਜੋ ਲੋਕ ਖਤਰੇ ਵਿਚ ਹਨ ਉਹਨਾਂ ਦੀ ਮਦਦ ਲਈ ਫੌਜ ਦੇ 350 ਜਵਾਨਾਂ ਨੂੰ ਤਿਆਰ ਕੀਤਾ ਗਿਆ ਹੈ। ਜਹਾਜ਼ ਵੀ ਤੈਨਾਤ ਕੀਤੇ ਗਏ’। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canada Prime Minister Justin Trudeau) ਨੇ ਪ੍ਰਭਾਵਿਤ ਇਲਾਕਿਆਂ ਦੇ ਨੇਤਾਵਾਂ ਅਤੇ ਮੰਤਰੀਆਂ ਨਾਲ ਗੱਲ ਕੀਤੀ। ਉਹਨਾਂ ਕਿਹਾ ਕਿ ਅਸੀਂ ਉੱਥੇ ਮਦਦ ਲਈ ਪਹੁੰਚਾਂਗੇ। ਦੱਸ ਦਈਏ ਕਿ ਐਤਵਾਰ ਨੂੰ ਕੈਨੇਡਾ (Canada Heat Wave) ਵਿਚ ਤਾਪਮਾਨ ਨੇ ਕਦੀ ਵੀ 45 ਡਿਗਰੀ ਸੈਲਸੀਅਸ ਦਾ ਅੰਕੜਾ ਪਾਰ ਨਹੀਂ ਕੀਤਾ ਸੀ। ਮਾਹਰਾਂ ਦੀ ਰਾਇ ਹੈ ਕਿ ਮੌਸਮੀ ਤਬਦੀਲੀਆਂ ਕਾਰਨ ‘ਹੀਟਵੈਵ’ ਵਰਗੀਆਂ ਸਥਿਤੀਆਂ ਦਾ ਲਗਾਤਾਰ ਸਾਹਮਣਾ ਕਰਨਾ ਪੈ ਸਕਦਾ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement