ਹੁਣ ਭਾਰਤ ਦੀ ਇਕ ਹੋਰ ਧੀ ਕਰੇਗੀ ਪੁਲਾੜ ਦੀ ਯਾਤਰਾ

By : GAGANDEEP

Published : Jul 5, 2021, 8:33 am IST
Updated : Jul 10, 2021, 11:27 am IST
SHARE ARTICLE
Sirisha Bandla
Sirisha Bandla

11 ਜੁਲਾਈ ਨੂੰ ਸਿਰੀਸ਼ਾ ਬਾਂਦਲਾ ਪੰਜ ਹੋਰ ਸਾਥੀਆਂ ਨਾਲ ਹੋਵੇਗੀ ਰਵਾਨਾ

ਵਾਸ਼ਿੰਗਟਨ: ਵਰਜਿਨ ਗੈਲੈਕਟਿਕ ਦਾ ਮਾਲਕ ਅਤੇ ਪ੍ਰਸਿੱਧ ਉਦਯੋਗਪਤੀ ਰਿਚਰਡ ਬ੍ਰੈਨਸਨ ਪੁਲਾੜ ਦੀ ਯਾਤਰਾ ਲਈ 11 ਜੁਲਾਈ ਨੂੰ ਪੁਲਾੜ ਲਈ ਰਵਾਨਾ ਹੋਣਗੇ। ਇਸ ਦੌਰਾਨ ਉਨ੍ਹਾਂ ਨਾਲ ਭਾਰਤੀ ਮੂਲ ਦੀ ਸਿਰੀਸ਼ਾ ਬਾਂਦਲਾ ਵੀ ਜਾ ਰਹੀ ਹੈ। ਸਿਰੀਸ਼ਾ ਬਾਂਦਲਾ ਵਰਜਿਨ ਗੈਲੈਕਟਿਕ ਕੰਪਨੀ ਵਿਚ ਸਰਕਾਰੀ ਮਾਮਲਿਆਂ ਅਤੇ ਖੋਜ ਨਾਲ ਜੁੜੀ ਇਕ ਅਧਿਕਾਰੀ ਹੈ। 5 ਹੋਰ ਯਾਤਰੀ ਰਿਚਰਡ ਨਾਲ ਪੁਲਾੜ ’ਤੇ ਜਾ ਰਹੇ ਹਨ।

Sirisha BandlaSirisha Bandla

ਭਾਰਤ ਵਿਚ ਪੈਦਾ ਹੋਈ ਸਿਰੀਸ਼ਾ ਦੂਜੀ ਮਹਿਲਾ ਹੈ ਜੋ ਪੁਲਾੜ ਦੀ ਇਕ ਖ਼ਤਰਨਾਕ ਯਾਤਰਾ ’ਤੇ ਜਾ ਰਹੀ ਹੈ। ਸਿਰੀਸ਼ਾ ਬਾਂਦਲਾ ਆਂਧਰਾ ਪ੍ਰਦੇਸ਼ ਦੇ ਗੁੰਟੂਰ ਦੀ ਰਹਿਣ ਵਾਲੀ ਹੈ। ਸਿਰੀਸ਼ਾ ਬਾਂਦਲਾ ਪੁਲਾੜ ਯਾਤਰਾ ਕਰਨ ਵਾਲੀ ਦੂਜੀ ਭਾਰਤੀ ਮੂਲ ਦੀ ਔਰਤ ਹੋਵੇਗੀ। ਇਸ ਤੋਂ ਪਹਿਲਾਂ ਕਲਪਨਾ ਚਾਵਲਾ ਪੁਲਾੜ ਵਿਚ ਗਈ ਸੀ ਅਤੇ ਬਦਕਿਸਮਤੀ ਨਾਲ ਸਪੇਸ ਸ਼ਟਲ ਕੋਲੰਬੀਆ ਹਾਦਸੇ ਵਿਚ ਉਨ੍ਹਾਂ ਦੀ ਮੌਤ ਹੋ ਗਈ।

Sirisha BandlaSirisha Bandla

ਸਿਰੀਸ਼ਾ ਬਾਂਦਲਾ ਸਾਲ 2015 ਵਿਚ ਵਰਜਿਨ ਵਿਚ ਸ਼ਾਮਲ ਹੋਈ ਸੀ ਅਤੇ ਉਸ ਤੋਂ ਬਾਅਦ ਉਸ ਨੇ ਪਿਛੇ ਮੁੜ ਕੇ ਨਹੀਂ ਵੇਖਿਆ। ਸਿਰੀਸ਼ਾ ਬਾਂਦਲਾ ਵਰਜਿਨ ਆਰਬਿਟ ਦੇ ਵਾਸ਼ਿੰਗਟਨ ਦੇ ਕੰਮਕਾਜ ਵੀ ਕਰਦੀ ਹੈ। ਉਨ੍ਹਾਂ ਜਾਰਜਟਾਊਨ ਯੂਨੀਵਰਸਿਟੀ ਤੋਂ ਐਮਬੀਏ ਕੀਤਾ ਹੈ। ਕਲਪਨਾ ਚਾਵਲਾ ਤੋਂ ਬਾਅਦ ਸਿਰੀਸ਼ਾ ਦੂਜੀ ਭਾਰਤੀ ਮੂਲ ਦੀ ਔਰਤ ਹੈ ਜੋ ਪੁਲਾੜ ਵਿਚ ਕਦਮ ਰੱਖਣ ਜਾ ਰਹੀ ਹੈ।

Sirisha BandlaSirisha Bandla

ਰਾਕੇਸ਼ ਸ਼ਰਮਾ ਭਾਰਤ ਦੀ ਤਰਫ਼ੋਂ ਤੋਂ ਪੁਲਾੜ ’ਤੇ ਜਾਣ ਵਾਲੇ ਪਹਿਲੇ ਵਿਅਕਤੀ ਸਨ। ਇਸ ਤੋਂ ਬਾਅਦ ਕਲਪਨਾ ਚਾਵਲਾ ਗਈ ਸੀ। ਉਸੇ ਸਮੇਂ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਨੇ ਵੀ ਪੁਲਾੜ ਵਿਚ ਕਦਮ ਰਖਿਆ ਸੀ। ਬਰੇਨਸਨ ਦੀ ਕੰਪਨੀ ਨੇ ਐਲਾਨ ਕੀਤਾ ਕਿ ਅਗਲੀ ਪੁਲਾੜ ਉਡਾਣ 11 ਜੁਲਾਈ ਨੂੰ ਹੋਵੇਗੀ ਅਤੇ ਇਸਦੇ ਸੰਸਥਾਪਕ ਸਣੇ ਛੇ ਲੋਕ ਉਸ ਉਡਾਣ ਦਾ ਹਿੱਸਾ ਹੋਣਗੇ। ਇਹ ਪੁਲਾੜੀ ਜਹਾਜ਼ ਨਿਊ ਮੈਕਸੀਕੋ ਤੋਂ ਰਵਾਨਾ ਹੋਵੇਗਾ ਜਿਸ ਵਿਚ ਚਾਲਕ ਦਲ ਦੇ ਸਾਰੇ ਮੈਂਬਰ ਕੰਪਨੀ ਦੇ ਕਰਮਚਾਰੀ ਹੋਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement