ਪਾਕਿਸਤਾਨ 'ਚ ਭਾਰੀ ਕਾਰਨ ਡਿੱਗੀ ਮਕਾਨ ਦੀ ਛੱਤ, 6 ਦੀ ਮੌਤ 
Published : Jul 5, 2022, 4:11 pm IST
Updated : Jul 5, 2022, 4:11 pm IST
SHARE ARTICLE
 Roof collapse kills 6 in Pakistan
Roof collapse kills 6 in Pakistan

ਹਫ਼ਤੇ ਦੇ ਅੰਤ 'ਚ ਭਾਰੀ ਮੀਂਹ ਦੌਰਾਨ ਇਕ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ ਸਵਾਰ 19 ਲੋਕਾਂ ਦੀ ਮੌਤ ਹੋ ਗਈ

 

ਪਾਕਿਸਤਾਨ: ਦੱਖਣੀ-ਪੱਛਮੀ ਪਾਕਿਸਤਾਨ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇੱਕ ਸੂਬਾਈ ਆਫ਼ਤ ਪ੍ਰਬੰਧਨ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਏਜੰਸੀ ਦੇ ਬਿਆਨ ਦੇ ਅਨੁਸਾਰ, ਇਸ ਗੱਲ ਦਾ ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਰਾਤ ਨੂੰ ਅਚਾਨਕ ਹੜ੍ਹਾਂ ਕਾਰਨ ਬਹੁਤ ਸਾਰੇ ਲੋਕ ਲਾਪਤਾ ਹੋ ਗਏ।

ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਮੰਗਲਵਾਰ ਨੂੰ ਵੀ ਜਾਰੀ ਰਹੀ, ਜਿਸ ਨਾਲ ਬਲੋਚਿਸਤਾਨ 'ਚ ਦਰਜਨਾਂ ਘਰਾਂ ਨੂੰ ਨੁਕਸਾਨ ਪਹੁੰਚਿਆ। ਜੂਨ ਤੋਂ ਲੈ ਕੇ, ਬਲੋਚਿਸਤਾਨ ਸਮੇਤ ਪੂਰੇ ਪਾਕਿਸਤਾਨ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਹਫ਼ਤੇ ਦੇ ਅੰਤ 'ਚ ਭਾਰੀ ਮੀਂਹ ਦੌਰਾਨ ਇਕ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ ਸਵਾਰ 19 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਵਿਚ ਹਰ ਸਾਲ ਮੌਸਮੀ ਮੌਨਸੂਨ ਮੀਂਹ ਕਾਰਨ ਆਏ ਹੜ੍ਹਾਂ ਵਿਚ ਦਰਜਨਾਂ ਲੋਕ ਮਾਰੇ ਜਾਂਦੇ ਹਨ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement