Nehal Modi Arrest News: ਭਗੌੜਾ ਹੀਰਾ ਵਪਾਰੀ ਨੀਰਵ ਮੋਦੀ ਦਾ ਭਰਾ ਨੇਹਲ ਮੋਦੀ ਗ੍ਰਿਫ਼ਤਾਰ
Published : Jul 5, 2025, 3:03 pm IST
Updated : Jul 5, 2025, 3:28 pm IST
SHARE ARTICLE
Nirav Modi's brother Nehal Modi arrested
Nirav Modi's brother Nehal Modi arrested

ਨੇਹਲ 'ਤੇ 2.6 ਮਿਲੀਅਨ ਡਾਲਰ ਤੋਂ ਵੱਧ ਦੀ ਧੋਖਾਧੜੀ ਕਰਨ ਦਾ ਦੋਸ਼ ਹੈ

 Nehal Modi Arrest News In Punjabi:  ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੇ ਛੋਟੇ ਭਰਾ ਨੇਹਲ ਮੋਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਨੇ ਉਸ ਦੀ ਹਵਾਲਗੀ ਦੀ ਬੇਨਤੀ ਕੀਤੀ ਸੀ। ਇਨ੍ਹਾਂ ਬੇਨਤੀਆਂ ਤੋਂ ਬਾਅਦ, ਨੇਹਲ ਮੋਦੀ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

ਅਮਰੀਕੀ ਨਿਆਂ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਨੇਹਾਲ ਮੋਦੀ ਦੀ ਗ੍ਰਿਫ਼ਤਾਰੀ ਭਾਰਤ ਸਰਕਾਰ ਦੀ ਹਵਾਲਗੀ ਬੇਨਤੀ ਦੇ ਤਹਿਤ ਕੀਤੀ ਗਈ ਹੈ, ਅਤੇ ਹੁਣ ਅਮਰੀਕਾ ਵਿੱਚ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨੇਹਾਲ ਮੋਦੀ 'ਤੇ ਭਾਰਤ ਦੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੀ ਧਾਰਾ 3 ਦੇ ਤਹਿਤ ਮਨੀ ਲਾਂਡਰਿੰਗ ਦਾ ਆਰੋਪ ਹੈ। ਯਾਨੀ, ਉਸ ਨੇ ਗੈਰ-ਕਾਨੂੰਨੀ ਤਰੀਕਿਆਂ ਨਾਲ ਕਮਾਏ ਪੈਸੇ ਨੂੰ ਵੱਖ-ਵੱਖ ਤਰੀਕਿਆਂ ਨਾਲ ਕਾਨੂੰਨੀ ਦਿਖਾਉਣ ਦੀ ਕੋਸ਼ਿਸ਼ ਕੀਤੀ।

ਅਮਰੀਕਾ ਵਿੱਚ ਵੀ ਧੋਖਾਧੜੀ

ਨੇਹਾਲ ਮੋਦੀ ਪਹਿਲਾਂ ਹੀ ਅਮਰੀਕਾ ਵਿੱਚ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਸੀ। ਉਸ ਨੇ ਐਲਐਲਡੀ ਡਾਇਮੰਡਸ ਯੂਐਸਏ ਤੋਂ ਲਗਭਗ $2.6 ਮਿਲੀਅਨ (21 ਕਰੋੜ ਰੁਪਏ) ਦੇ ਹੀਰੇ ਇਹ ਕਹਿ ਕੇ ਲਏ ਸਨ ਕਿ ਉਹ ਉਨ੍ਹਾਂ ਨੂੰ ਕੋਸਟਕੋ ਨੂੰ ਵੇਚ ਦੇਵੇਗਾ। ਪਰ ਬਾਅਦ ਵਿੱਚ ਉਸ ਨੇ ਹੀਰੇ ਗਿਰਵੀ ਰੱਖ ਕੇ ਕਰਜ਼ਾ ਲਿਆ ਅਤੇ ਬਾਕੀ ਨੂੰ ਵੱਡੀ ਛੋਟ 'ਤੇ ਵੇਚ ਦਿੱਤਾ। ਉਸ ਦਾ ਨਾਮ ਭਾਰਤ ਵਿੱਚ ਪੀਐਨਬੀ ਘੁਟਾਲੇ ਨਾਲ ਸਬੰਧਤ ਮਾਮਲਿਆਂ ਵਿੱਚ ਆਇਆ ਹੈ। ਆਰੋਪ ਹੈ ਕਿ ਉਸ ਨੇ ਆਪਣੇ ਭਰਾ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੀ ਮਦਦ ਕੀਤੀ ਸੀ ਅਤੇ 13,000 ਕਰੋੜ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਸੀ।

SHARE ARTICLE

ਏਜੰਸੀ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement