
ਅਮਰੀਕਾ ਦੇ ਓਹੀਓ ਦੇ ਡੇਟਾਨ ਸ਼ਹਿਰ 'ਚ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਡੇਟਾਨ 'ਚ ਹੋਈ ਫਾਇਰਿੰਗ 'ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ
ਸ਼ਿਕਾਗੋ : ਅਮਰੀਕਾ ਦੇ ਓਹੀਓ ਦੇ ਡੇਟਾਨ ਸ਼ਹਿਰ 'ਚ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਡੇਟਾਨ 'ਚ ਹੋਈ ਫਾਇਰਿੰਗ 'ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦੋਂ ਕਿ 16 ਤੋਂ ਜ਼ਿਆਦਾ ਲੋਕ ਜਖ਼ਮੀ ਹੋ ਗਏ ਹਨ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇਹ ਦੂਜੀ ਗੋਲ਼ੀਬਾਰੀ ਦੀ ਘਟਨਾ ਹੈ।
10 dead 16 injured in a shooting in Dayton Ohio
ਡੇਅਟਨ ਪੁਲਿਸ ਘਟਨਾ ਬਾਰੇ ਕੋਈ ਖ਼ਾਸ ਜਾਣਕਾਰੀ ਨਹੀਂ ਦਿੱਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਗੋਲ਼ੀਬਾਰੀ ਸ਼ਹਿਰ ਦੇ ਡਾਊਨਟਾਊਨ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਤਕਰੀਬਨ ਇੱਕ ਵਜੇ ਵਾਪਰੀ। ਘਟਨਾ 'ਤੇ ਪੁਲਿਸ ਦੇ ਨਾਲ ਨਾਲ ਐਫਬੀਆਈ ਦੀਆਂ ਟੀਮਾਂ ਵੀ ਪਹੁੰਚੀਆਂ ਹਨ।
Correction - shooting occurred at 1am...not 1:22am https://t.co/j61xlQwLFy
— Dayton Police Dept. (@DaytonPolice) August 4, 2019
ਇਸ ਤੋਂ ਪਹਿਲਾਂ ਟੈਕਸਸ ਸੂਬੇ ਦੇ ਅਲ ਪਾਸੋ ਵਿੱਚ ਬਣੇ ਹੋਏ ਵਾਲਮਾਰਟ ਸ਼ਾਪਿੰਗ ਸੈਂਟਰ ਵਿੱਚ ਇੱਕ ਗੋਰੇ ਵਿਅਕਤੀ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਸਨ। ਜਿਸ ਕਾਰਨ ਘੱਟੋ-ਘੱਟੋ 20 ਜਣਿਆਂ ਦੇ ਮਾਰੇ ਗਏ ਸਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ 'ਚ ਅੰਨ੍ਹੇਵਾਹ ਗੋਲ਼ੀਬਾਰੀ ਕਾਰਨ 30 ਮੌਤ ਹੋ ਗਈਆਂ ਹਨ।