ਜੇਕਰ ਭਾਰਤ ਨਾਲ ਗੱਲਬਾਤ ਨਾ ਹੋਈ ਤਾਂ ਲਟਕਿਆ ਰਹੇਗਾ ਕਰਤਾਰਪੁਰ ਲਾਂਘਾ ਮਾਮਲਾ : ਪਾਕਿ
Published : Oct 5, 2018, 5:44 pm IST
Updated : Oct 5, 2018, 5:44 pm IST
SHARE ARTICLE
Muhammad Faisal
Muhammad Faisal

ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ 'ਚ ਮੁੱਦਿਆਂ ਅਤੇ ਵਿਵਾਦਾਂ ਨੂੰ ਹੱਲ ਕਰਨ ਲਈ ਗੱਲਬਾਤ ਹੀ ਇਕੋ ਇਕ ਰਸਤਾ ਹੈ ਅਤੇ ਸਿੱਖ ਸ਼ਰਧਾਲੁਆਂ ਲਈ ਕਰਤਾਰ...

ਇਸਲਾਮਾਬਾਦ : ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ 'ਚ ਮੁੱਦਿਆਂ ਅਤੇ ਵਿਵਾਦਾਂ ਨੂੰ ਹੱਲ ਕਰਨ ਲਈ ਗੱਲਬਾਤ ਹੀ ਇਕੋ ਇਕ ਰਸਤਾ ਹੈ ਅਤੇ ਸਿੱਖ ਸ਼ਰਧਾਲੁਆਂ ਲਈ ਕਰਤਾਰਪੁਰ ਲਾਂਘਾ ਖੁੱਲਣ ਦਾ ਮਾਮਲਾ ਦੋਹਾਂ ਦੇਸ਼ਾਂ 'ਚ ਗੱਲ ਬਾਤ ਸ਼ੁਰੂ ਹੋਣ ਨਾਲ ਜੁੜਿਆ ਹੈ। ਵਿਦੇਸ਼ ਦਫ਼ਤਰ ਦੇ ਬੁਲਾਰਾ ਮੋਹੰਮਦ ਫੈਸਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਸ਼ਾਂਤੀਪੂਰਨ ਗੁਆਂਢ ਦੀ ਨੀਤੀ ਦਾ ਪਾਲਣ ਕਰ ਰਿਹਾ ਹੈ। ਸਿੱਖ ਸ਼ਰਧਾਲੁਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਸਬੰਧ ਵਿਚ ਇਕ ਸਵਾਲ ਦੇ ਜਵਾਬ ਵਿਚ ਫੈਸਲ ਨੇ ਕਿਹਾ ਕਿ ਜੇਕਰ ਦੋਹਾਂ ਦੇਸ਼ਾਂ 'ਚ ਗੱਲਬਾਤ ਨਹੀਂ ਹੋਈ ਤਾਂ ਕੁੱਝ ਨਹੀਂ ਹੋ ਸਕਦਾ।

Kartarpur SahibKartarpur Sahib

ਹਾਲਾਂਕਿ ਉਨ੍ਹਾਂ ਨੇ ਸਾਰੇ ਲਟਕੇ ਮੁੱਦਿਆਂ ਦੇ ਹੱਲ ਲਈ ਭਾਰਤ ਨਾਲ ਗੱਲਬਾਤ ਕਰਨ ਦੇ ਅਪਣੇ ਪੱਖ ਨੂੰ ਦੋਹਰਾਇਆ। ਧਿਆਨ ਯੋਗ ਹੈ ਕਿ ਕਰਤਾਰਪੁਰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਨਾਰੋਵਾਲ ਜਿਲ੍ਹੇ ਵਿਚ ਸਥਿਤ ਹੈ। ਇਹ ਸਥਾਨ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਹੈ। ਪਹਿਲਾਂ ਸਿੱਖ ਗੁਰੂ ਨੇ 1522 ਵਿਚ ਇਸ ਦੀ ਸਥਾਪਨਾ ਕੀਤੀ ਸੀ। ਪਹਿਲਾ ਗੁਰਦੁਆਰਾ ‘ਗੁਰਦੁਆਰਾ ਕਰਤਾਰਪੁਰ ਸਾਹਿਬ’ ਇਥੇ ਬਣਾਇਆ ਗਿਆ ਸੀ। ਕਿਹਾ ਜਾਂਦਾ ਹੈ ਕਿ ਗੁਰੁਨਾਨਕ ਦੇਵ ਜੀ ਦਾ ਦੇਹਾਂਤ ਇਥੇ ਹੋਇਆ ਸੀ। ਨਵੰਬਰ 2019 ਨੂੰ ਗੁਰੁਨਾਨਕ ਦੇਵ ਜੀ ਦੀ 550ਵੀਂ ਜਨਮ ਦਿਵਸ ਮਨਾਇਆ ਜਾਵੇਗਾ।

Muhammad FaisalMuhammad Faisal

ਦਰਅਸਲ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ 'ਚ ਨਿਊਯਾਰਕ ਵਿਚ ਬੈਠਕ ਹੋਣੀ ਸੀ ਪਰ ਭਾਰਤ ਨੇ ਜੰਮੂ ਕਸ਼ਮੀਰ ਵਿਚ ਤਿੰਨ ਪੁਲਸਕਰਮੀਆਂ ਦੀ ਹੱਤਿਆ ਦਾ ਹਵਾਲਾ ਦਿੰਦੇ ਹੋਏ ਬੈਠਕ ਰੱਦ ਕਰ ਦਿਤੀ ਸੀ। ਅੰਤਰਰਾਸ਼ਟਰੀ ਟ੍ਰਿਬਿਊਨਲ ਵਿਚ ਕੁਲਭੂਸ਼ਣ ਜਾਧਵ ਮਾਮਲੇ ਦੀ ਸੁਣਵਾਈ ਬਾਰੇ ਪੁੱਛੇ ਜਾਣ 'ਤੇ ਫੈਸਲ ਨੇ ਕਿਹਾ ਕਿ ਅਗਲੇ ਸਾਲ ਜਦੋਂ ਸੁਣਵਾਈ ਸ਼ੁਰੂ ਹੋਵੇਗੀ ਤੱਦ ਪਾਕਿਸਤਾਨ ਪੂਰੀ ਤਿਆਰੀ ਨਾਲ ਅਪਣੇ ਦਲੀਲਾਂ ਨੂੰ ਰੱਖੇਗਾ। ਜਾਧਵ ਮਾਮਲੇ ਵਿਚ ਸੀਜੇਆਈ 18 ਫਰਵਰੀ ਤੋਂ 21 ਤੱਕ ਦ ਹੇਗ ਵਿਚ ਸੁਣਵਾਈ ਕਰੇਗੀ।

ਸਾਰਕ ਕਾਨਫਰੰਸ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਅਸੈਂਬਲੀ ਸੈਸ਼ਨ ਤੋਂ ਇਲਾਵਾ ਸਾਰੇ ਦੱਖਣੀ ਏਸ਼ੀਆਈ ਦੇਸ਼ਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਕਾਨਫਰੰਸ ਲਈ ਇਸਲਾਮਾਬਾਦ ਆਉਣ ਲਈ ਪਰੇਸ਼ਾਨ ਹੈ। ਹਾਲਾਂਕਿ ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਰਤ ਇਸ ਵਿਚ ਅਡੰਗਾ ਪਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement