
ਰਾਸ਼ਟਰਪਤੀ ਜੋਅ ਬਾਇਡਨ ਇਸ ਸਮਾਗਮ ਨੂੰ ਇਸ ਦੇਸ਼ ਦੇ ਭਾਰਤੀ-ਅਮਰੀਕੀਆਂ ਅਤੇ ਭਾਰਤ ਨਾਲ ਸਾਂਝੇਦਾਰੀ ਦੇ ਤੌਰ 'ਤੇ ਮਹੱਤਵਪੂਰਨ ਮੰਨਦੇ ਹਨ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਇਸ ਸਾਲ ਵੀ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਵਲੋਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਰਾਸ਼ਟਰਪਤੀ ਜੋਅ ਬਾਇਡਨ ਪਿਛਲੇ ਸਾਲ ਵਾਂਗ ਇਸ ਸਾਲ ਵੀ ਵ੍ਹਾਈਟ ਹਾਊਸ ਵਿਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਸਾਡੇ ਕੋਲ ਇਹ ਜਾਣਕਾਰੀ ਉਪਲਬਧ ਨਹੀਂ ਹੈ ਕਿ ਇਹ ਸਮਾਗਮ ਕਿਸ ਤਰੀਕ ਨੂੰ ਹੋਵੇਗਾ ਪਰ ਰਾਸ਼ਟਰਪਤੀ ਜੋਅ ਬਾਇਡਨ ਇਸ ਸਮਾਗਮ ਨੂੰ ਇਸ ਦੇਸ਼ ਦੇ ਭਾਰਤੀ-ਅਮਰੀਕੀਆਂ ਅਤੇ ਭਾਰਤ ਨਾਲ ਸਾਂਝੇਦਾਰੀ ਦੇ ਤੌਰ 'ਤੇ ਮਹੱਤਵਪੂਰਨ ਮੰਨਦੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁਸ਼ ਦੇ ਕਾਰਜਕਾਲ ਤੋਂ ਬਾਅਦ ਹਰ ਸਾਲ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਈ ਜਾਂਦੀ ਹੈ।