ਪ੍ਰਧਾਨ ਮੰਤਰੀ ਮੋਦੀ ਬੁੱਧੀਮਾਨ ਵਿਅਕਤੀ, ਉਨ੍ਹਾਂ ਦੀ ਅਗਵਾਈ ਵਿਚ ਤਰੱਕੀ ਕਰ ਰਿਹਾ ਭਾਰਤ: ਪੁਤਿਨ
Published : Oct 5, 2023, 1:00 pm IST
Updated : Oct 5, 2023, 1:00 pm IST
SHARE ARTICLE
File Photo
File Photo

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫਿਰ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼

 

ਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਬੁੱਧੀਮਾਨ ਵਿਅਕਤੀ ਹਨ। ਸਾਡੇ ਉਨ੍ਹਾਂ ਨਾਲ ਬਹੁਤ ਚੰਗੇ ਸਿਆਸੀ ਸਬੰਧ ਹਨ। ਇਕ ਰੀਪੋਰਟ ਮੁਤਾਬਕ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਮੋਦੀ ਦੀ ਅਗਵਾਈ 'ਚ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੈ।

ਇਹ ਵੀ ਪੜ੍ਹੋ: Asian Games 2023: ਸਕੁਐਸ਼ 'ਚ ਦੀਪਿਕਾ ਪੱਲੀਕਲ ਅਤੇ ਹਰਿੰਦਰਪਾਲ ਸੰਧੂ ਨੇ ਜਿੱਤਿਆ ਸੋਨ ਤਮਗ਼ਾ

ਵਿੱਤੀ ਸੁਰੱਖਿਆ 'ਤੇ ਉਲੰਪੀਆਡ ਨੂੰ ਸੰਬੋਧਨ ਕਰਦੇ ਹੋਏ ਪੁਤਿਨ ਨੇ ਉਮੀਦ ਜਤਾਈ ਕਿ ਰੂਸ ਅਤੇ ਭਾਰਤ ਵਿੱਤੀ ਸੁਰੱਖਿਆ ਅਤੇ ਸਾਈਬਰ ਅਪਰਾਧ ਦੇ ਖੇਤਰ 'ਚ ਮਿਲ ਕੇ ਕੰਮ ਕਰਨਗੇ। ਭਾਰਤ ਅਤੇ ਰੂਸ ਸਦੀਆਂ ਤੋਂ ਦੋਸਤ ਅਤੇ ਭਾਈਵਾਲ ਰਹੇ ਹਨ। ਅਸੀਂ ਯਕੀਨੀ ਤੌਰ 'ਤੇ ਦੋਵਾਂ ਦੇਸ਼ਾਂ ਦੁਆਰਾ ਤੈਅ ਕੀਤੇ ਏਜੰਡੇ ਨੂੰ ਹਾਸਲ ਕਰਾਂਗੇ। ਪੁਤਿਨ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਕਰੀਬ ਇਕ ਮਹੀਨਾ ਪਹਿਲਾਂ ਭਾਰਤ ਨੇ ਜੀ-20 ਸੰਮੇਲਨ ਦੌਰਾਨ ਨਵੀਂ ਦਿੱਲੀ ਐਲਾਨਨਾਮੇ 'ਚ ਯੂਕਰੇਨ 'ਚ ਸ਼ਾਂਤੀ ਸਥਾਪਤ ਕਰਨ ਦਾ ਜ਼ਿਕਰ ਕੀਤਾ ਸੀ। ਹਾਲਾਂਕਿ ਇਸ 'ਚ ਰੂਸ 'ਤੇ ਜੰਗ ਦਾ ਦੋਸ਼ ਨਹੀਂ ਲੱਗਿਆ ਸੀ। ਮਾਸਕੋ ਨੇ ਇਸ ਘੋਸ਼ਣਾ ਪੱਤਰ ਅਤੇ ਜੀ-20 ਦੀ ਭਾਰਤ ਦੀ ਪ੍ਰਧਾਨਗੀ ਦਾ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ: ਪਰਾਲੀ ਦੇ ਨਿਪਟਾਰੇ ਲਈ ਕੇਂਦਰ ਵਲੋਂ ਪੰਜਾਬ ਨੂੰ 105 ਕਰੋੜ ਰੁਪਏ ਜਾਰੀ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਤਿਨ ਨੇ ਭਾਰਤ ਜਾਂ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਮੇਕ ਇਨ ਇੰਡੀਆ ਪ੍ਰੋਗਰਾਮ ਨੂੰ ਉਤਸ਼ਾਹਤ ਕਰਨ ਲਈ ਚੰਗਾ ਕੰਮ ਕਰ ਰਹੇ ਹਨ। ਵਲਾਦੀਵੋਸਤੋਕ 'ਚ 8ਵੇਂ ਈਸਟਰਨ ਇਕਨਾਮਿਕ ਫੋਰਮ (ਈ.ਈ.ਐਫ.) 'ਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਰੂਸੀ ਰਾਸ਼ਟਰਪਤੀ ਨੇ ਕਿਹਾ ਸੀ-ਪਹਿਲਾਂ ਸਾਡੇ ਦੇਸ਼ 'ਚ ਕਾਰਾਂ ਨਹੀਂ ਸਨ ਬਣੀਆਂ, ਪਰ ਹੁਣ ਅਸੀਂ ਬਣਾ ਰਹੇ ਹਾਂ। ਇਹ ਸੱਚ ਹੈ ਕਿ ਉਹ ਔਡੀ ਅਤੇ ਮਰਸਡੀਜ਼ ਨਾਲੋਂ ਘੱਟ ਚੰਗੇ ਲੱਗਦੇ ਹਨ, ਪਰ ਇਹ ਕੋਈ ਸਮੱਸਿਆ ਨਹੀਂ ਹੈ। ਸਾਨੂੰ ਰੂਸ ਦੇ ਬਣੇ ਵਾਹਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅਨਿਲ ਵਿੱਜ ਨੇ ਨਿਸ਼ਾਨੇਬਾਜ਼ ਸਰਬਜੋਤ ਨੂੰ 50 ਹਜ਼ਾਰ ਦੇਣ ਦਾ ਕੀਤਾ ਐਲਾਨ 

ਸਾਨੂੰ ਅਪਣੇ ਸਹਿਯੋਗੀ ਦੇਸ਼ ਭਾਰਤ ਨੂੰ ਫੋਲੋ ਕਰਨਾ ਚਾਹੀਦਾ ਹੈ। ਉਹ ਦੇਸ਼ ਵਿਚ ਹੀ ਵਾਹਨ ਬਣਾ ਰਹੇ ਹਨ ਅਤੇ ਵਰਤ ਰਹੇ ਹਨ। ਸਾਨੂੰ ਇਹ ਤੈਅ ਕਰਨਾ ਚਾਹੀਦਾ ਹੈ ਕਿ ਕਿਸ ਸ਼੍ਰੇਣੀ ਦੇ ਅਧਿਕਾਰੀ ਕਿਹੜੀਆਂ ਕਾਰਾਂ ਚਲਾ ਸਕਦੇ ਹਨ, ਤਾਂ ਜੋ ਉਹ ਘਰੇਲੂ ਕਾਰਾਂ ਦੀ ਵਰਤੋਂ ਕਰਨਗੇ। ਇਸ ਤੋਂ ਪਹਿਲਾਂ ਜੂਨ ਵਿਚ ਪੁਤਿਨ ਨੇ ਕਿਹਾ ਸੀ ਕਿ ਭਾਰਤ ਇਕ ਅਜਿਹਾ ਦੇਸ਼ ਹੈ ਜੋ ਕੰਪਨੀਆਂ ਨੂੰ ਅਪਣੇ ਦੇਸ਼ ਵਿਚ ਆਉਣ ਅਤੇ ਕੰਮ ਕਰਨ ਲਈ ਉਤਸ਼ਾਹਤ ਕਰ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement