Islamabad News : ਇਮਰਾਨ ਖ਼ਾਨ ਦੀ ਪਾਰਟੀ ਨੇ ਭਾਰਤੀ ਵਿਦੇਸ਼ ਮੰਤਰੀ ਨੂੰ ਦਿਤਾ ਅਪਣੀਆਂ ਰੋਸ ਰੈਲੀਆਂ ’ਚ ਸ਼ਾਮਲ ਹੋਣ ਦਾ ਸੱਦਾ

By : BALJINDERK

Published : Oct 5, 2024, 8:51 pm IST
Updated : Oct 5, 2024, 8:51 pm IST
SHARE ARTICLE
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

Islamabad News : ਭਾਰਤੀ ਵਿਦੇਸ਼ ਮੰਤਰੀ 15-16 ਅਕਤੂਬਰ ਨੂੰ ਐਸਸੀਓ ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣਗੇ ਸ਼ਾਮਲ

Islamabad News : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਦੇਸ਼ ਦੀ ਸਰਕਾਰ ਵਿਰੁਧ ਇਸਲਾਮਾਬਾਦ ’ਚ ਹੋਣ ਵਾਲੇ ਪ੍ਰਦਰਸ਼ਨ ’ਚ ਹਿੱਸਾ ਲੈਣ ਦਾ ਸੱਦਾ ਦਿਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਵਿਦੇਸ਼ ਮੰਤਰੀ 15-16 ਅਕਤੂਬਰ ਨੂੰ ਐਸਸੀਓ (ਸ਼ੰਘਾਈ ਕੋਆਪਰੇਸ਼ਨ ਆਰਗੇਨਾਇਜ਼ੇਸ਼ਨ - ਸ਼ੰਘਾਈ ਸਹਿਯੋਗ ਸੰਗਠਨ) ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ।

ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਦੇ ਸੂਚਨਾ ਸਲਾਹਕਾਰ ਨੇ ਸੱਦਾ ਦਿੱਤਾ
ਦੱਸ ਦਈਏ ਕਿ ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਦੇ ਸੂਚਨਾ ਸਲਾਹਕਾਰ ਮੁਹੰਮਦ ਅਲੀ ਸੈਫ਼ ਨੇ ਸ਼ੁੱਕਰਵਾਰ ਨੂੰ ਇਕ ਸਥਾਨਕ ਨਿਊਜ਼ ਚੈਨਲ ਦੇ ਪ੍ਰੋਗਰਾਮ ’ਚ ਬੋਲਦੇ ਹੋਏ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਵਿਰੋਧ ’ਚ ਸ਼ਾਮਲ ਹੋਣ ਦਾ ਸੱਦਾ ਦਿਤਾ ਸੀ। . ਇਕ ਸਵਾਲ ਦੇ ਜਵਾਬ ਵਿਚ ਸੈਫ਼ ਨੇ ਕਿਹਾ, ਪੀਟੀਆਈ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਸੱਦਾ ਦੇਵੇਗੀ ਕਿ ਉਹ ਸਾਡੀ ਪਾਰਟੀ ਦੇ ਵਿਰੋਧ ਵਿਚ ਸ਼ਾਮਲ ਹੋਣ ਤੇ ਸਾਡੇ ਲੋਕਾਂ ਨਾਲ ਗੱਲ ਕਰਨ ਤੇ ਇਹ ਦੇਖਣ ਕਿ ਪਾਕਿਸਤਾਨ ਇਕ ਮਜ਼ਬੂਤ ਲੋਕਤੰਤਰ ਹੈ ਜਿੱਥੇ ਹਰ ਕਿਸੇ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ੀ ਨੁਮਾਇੰਦੇ ਵੀ ਉਨ੍ਹਾਂ ਦੀ ਪਾਰਟੀ ਦਾ ਵਿਰੋਧ ਦੇਖ ਕੇ ਖ਼ੁਸ਼ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਪੀਟੀਆਈ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ, ਉਸ ਦਾ ਦਾਅਵਾ ਹੈ ਕਿ ਸਰਕਾਰ ਨੂੰ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਿਆਂਪਾਲਿਕਾ ਦੀ ਆਜ਼ਾਦੀ ’ਤੇ ਜ਼ੋਰ ਦੇਣਾ ਚਾਹੀਦਾ ਹੈ। ਪੀਟੀਆਈ ਇਕ ਸਾਲ ਤੋਂ ਜੇਲ ਵਿਚ ਬੰਦ ਇਮਰਾਨ ਖ਼ਾਨ ਦੀ ਰਿਹਾਈ ਦੀ ਵੀ ਮੰਗ ਕਰ ਰਹੀ ਹੈ। ਇਮਰਾਨ ਖ਼ਾਨ 5 ਅਗਸਤ, 2023 ਨੂੰ ਅਪਣੀ ਗ੍ਰਿਫ਼ਤਾਰੀ ਤੋਂ ਬਾਅਦ ਜੇਲ ਵਿਚ ਹਨ।  (ਏਜੰਸੀ)

(For more news apart from Imran Khan's party invited the Indian Foreign Minister to join their protest rallies News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement