Nijhar Murder Case News: 'ਸਬੂਤ ਕਿੱਥੇ ਹੈ?' ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਕਤਲ ਕੇਸ 'ਤੇ ਪੁੱਛੇ ਸਵਾਲ, ਕਿਹਾ-...

By : GAGANDEEP

Published : Nov 5, 2023, 10:15 am IST
Updated : Nov 5, 2023, 10:15 am IST
SHARE ARTICLE
Nijhar Murder Case News:
Nijhar Murder Case News:

Nijhar Murder Case News: 'ਜਾਂਚ ਪਹਿਲਾਂ ਹੀ ਦਾਗੀ ਹੋ ਚੁੱਕੀ'

Nijhar Murder Case News: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਅਜੇ ਰੁਕਿਆ ਨਹੀਂ ਹੈ। ਕੈਨੇਡਾ 'ਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਬ੍ਰਿਟਿਸ਼ ਕੋਲੰਬੀਆ 'ਚ ਜੂਨ 'ਚ ਸਿੱਖ ਵੱਖਵਾਦੀ (ਨਿੱਝਰ) ਦੇ ਕਤਲ ਦੀ ਕੈਨੇਡਾ ਪੁਲਿਸ ਦੀ ਜਾਂਚ ਨੂੰ ਇਕ ਉੱਚ ਪੱਧਰੀ ਕੈਨੇਡੀਅਨ ਅਧਿਕਾਰੀ ਵੱਲੋਂ ਜਨਤਕ ਬਿਆਨਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ।
 ਸੰਜੇ ਕੁਮਾਰ ਵਰਮਾ ਨੇ ਕੈਨੇਡਾ ਨਾਲ ਕੂਟਨੀਤਕ ਰੁਕਾਵਟ ਨੂੰ ਦੁਹਰਾਇਆ ਅਤੇ ਕੈਨੇਡਾ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਸਬੂਤ ਜਾਰੀ ਕਰਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ: Kochi Helicopter Crash: ਕੋਚੀ 'ਚ ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਇਕ ਅਫ਼ਸਰ ਦੀ ਹੋਈ ਮੌਤ 

ਵਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ’ਤੇ ਇਹ ਦੋਸ਼ ਲਾਏ ਹਨ, ਉਦੋਂ ਤੋਂ ਇਸ ਮਾਮਲੇ ਵਿਚ ਸਾਨੂੰ ਜਾਂਚ ਵਿਚ ਮਦਦ ਕਰਨ ਲਈ ਕੋਈ ਖਾਸ ਜਾਂ ਢੁੱਕਵੀਂ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ ਹੈ। ਭਾਰਤ ਨੇ ਇਨ੍ਹਾਂ ਦਾਅਵਿਆਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਉਨ੍ਹਾਂ ਕੈਨੇਡਾ ਨੂੰ ਦੇਸ਼ ਅੰਦਰ ਭਾਰਤ ਵਿਰੋਧੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਕਿਹਾ ਹੈ। ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ, 'ਸਬੂਤ ਕਿੱਥੇ ਹੈ? ਜਾਂਚ ਦਾ ਸਿੱਟਾ ਕਿੱਥੇ ਹੈ? ਮੈਂ ਇੱਕ ਕਦਮ ਹੋਰ ਅੱਗੇ ਜਾ ਕੇ ਕਹਾਂਗਾ ਕਿ ਜਾਂਚ ਪਹਿਲਾਂ ਹੀ ਦਾਗੀ ਹੋ ਚੁੱਕੀ ਹੈ। ਕਿਸੇ ਉੱਚ ਪੱਧਰ ਤੋਂ ਇਹ ਕਹਿਣ ਦੀਆਂ ਹਦਾਇਤਾਂ ਆਈਆਂ ਹਨ ਕਿ ਇਸ ਪਿੱਛੇ ਭਾਰਤ ਜਾਂ ਭਾਰਤੀ ਏਜੰਟਾਂ ਦਾ ਹੱਥ ਹੈ।

ਇਹ ਵੀ ਪੜ੍ਹੋ: Ludhiana ASI News: ਲੁਧਿਆਣਾ 'ਚ ASI ਬਲਬੀਰ ਸਿੰਘ ਦੇ ਜਬਾੜੇ 'ਚ ਲੱਗੀ ਗੋਲੀ

ਹਾਈ ਕਮਿਸ਼ਨਰ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਅਤੇ ਦੇਸ਼ ਵਿੱਚ ਹੋਰ ਭਾਰਤੀ ਡਿਪਲੋਮੈਟਿਕ ਸਟਾਫ ਲਈ ਸੁਰੱਖਿਆ ਖਤਰੇ ਪੈਦਾ ਹੋ ਗਏ ਹਨ। ਉਨ੍ਹਾਂ ਅਤੇ ਵੈਨਕੂਵਰ ਅਤੇ ਟੋਰਾਂਟੋ ਵਿੱਚ ਭਾਰਤੀ ਕੌਂਸਲ ਜਨਰਲ 'ਤੇ ਹਮਲਾ ਕਰਨ ਵਾਲੇ ਪੋਸਟਰਾਂ ਦੀਆਂ ਤਸਵੀਰਾਂ ਦਾ ਹਵਾਲਾ ਦਿੰਦੇ ਹੋਏ ਵਰਮਾ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਇਹ ਨਫ਼ਰਤ ਅਤੇ ਹਿੰਸਾ ਨੂੰ ਭੜਕਾਉਂਦਾ ਹੈ। ਮੈਂ ਆਪਣੀ ਸੁਰੱਖਿਆ ਬਾਰੇ ਚਿੰਤਤ ਹਾਂ। ਮੈਂ ਆਪਣੇ ਕੌਂਸਲ ਜਨਰਲਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਰੱਬ ਨਾ ਕਰੇ ਜੇ ਕੁਝ ਹੋ ਜਾਵੇ। ਗੌਰਤਲਬ ਹੈ ਕਿ ਸਤੰਬਰ ਵਿਚ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਗਾਉਂਦਿਆਂ ਨਵੀਂ ਦਿੱਲੀ ਤੋਂ ਇੱਕ ਸੀਨੀਅਰ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਘੰਟਿਆਂ ਬਾਅਦ, ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਅਤੇ ਉਸ ਨੂੰ ਦੇਸ਼ ਛੱਡਣ ਲਈ ਕਿਹਾ। ਉਦੋਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਆਪਣੇ ਸਿਖਰ 'ਤੇ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement