
ਫਰਾਂਸ ਸਰਕਾਰ ਨੇ ਮੰਗਵਾਰ ਤੇਲ 'ਤੇ ਟੈਕਸ ਵਧਾਉਣ ਦਾ ਫੈਸਲਾ ਵਾਪਸ ਲੈਣ ਦਾ ਐਲਾਨ ਕਰ ਦਿਤਾ ਹੈ। ਪਿਛਲੇ ਕੁਝ ਦਿਨਾਂ ਤੋਂ ਫਰਾਂਸ 'ਚ ਤੇਲ ਦੀਆਂ ਕੀਮਤਾਂ 'ਚ ਵਾਧੇ...
ਫਰਾਂਸ (ਭਾਸ਼ਾ): ਫਰਾਂਸ ਸਰਕਾਰ ਨੇ ਮੰਗਵਾਰ ਤੇਲ 'ਤੇ ਟੈਕਸ ਵਧਾਉਣ ਦਾ ਫੈਸਲਾ ਵਾਪਸ ਲੈਣ ਦਾ ਐਲਾਨ ਕਰ ਦਿਤਾ ਹੈ। ਪਿਛਲੇ ਕੁਝ ਦਿਨਾਂ ਤੋਂ ਫਰਾਂਸ 'ਚ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਲੋਕਾਂ ਨੇ ਚਾਰੇ ਪਾਸੇ ਹੜਕੰਪ ਮਚਾ ਰੱਖਿਆ ਸੀ। ਦੱਸ ਦੇਈਏ ਕਿ ਪੈਟਰੌਲ-ਡੀਜ਼ਲ 'ਤੇ ਉੱਚੀਆਂ ਟੈਕਸ ਦਰਾਂ ਨੂੰ ਲੈਕੇ ਫਰਾਂਸ ਚ ਨਵੰਬਰ ਤੋਂ ਵੱਖ-ਵੱਖ ਥਾਈਂ ਪ੍ਰਦਰਸ਼ਨ ਹੋ ਰਹੇ ਸਨ।
Petrol price hike in France
ਪਛਿਲੇ ਕੁਝ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਾਫ਼ੀ ਹਿੰਸਕ ਹੋ ਗਿਆ ਸੀ ਜਿਸ ਦੇ ਚਲਦਿਆਂ ਉਥੇ ਐਮਰਜੰਸੀ ਲਗਾਉਣ ਦੀ ਤਿਆਰੀ ਵੀ ਸਰਕਾਰ ਨੇ ਕਰ ਲਈ ਸੀ। ਦੱਸ ਦਈਏ ਕਿ ਇਹ ਫੈਸਲਾ ਫਰਾਂਸ 'ਚ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੋ ਰਹੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ ਹੈ। ਮਹਿੰਗੇ ਡੀਜ਼ਲ-ਪੈਟਰੌਲ ਲਈ ਲੋਕ ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ।
Petrol price hike
ਫਰਾਂਸ ਦੇ ਸਥਾਨਕ ਮੀਡੀਆਂ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਫਰਾਂਸ ਦੇ ਪ੍ਰਧਾਨ ਮੰਤਰੀ ਨੇ ਮੰਗਲਵਾਰ ਹੀ ਤੇਲ ਟੈਕਸ ਵਧਾਉਣ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਮੁਲਾਕਾਤ ਕਰਨੀ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਮਿਲਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੈਟਰੌਲ-ਡੀਜ਼ਲ 'ਤੇ ਟੈਕਸ ਦੀਆਂ ਉੱਚੀਆਂ ਦਰਾਂ ਕਾਰਨ ਫਰਾਂਸ 'ਚ ਨਵੰਬਰ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨ ਹੋ ਰਹੇ ਹਨ।
Petrol price
ਪਰ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਅਖਤਿਆਰ ਕਰ ਲਿਆ ਸੀ। ਇਸ ਤੋਂ ਬਾਅਦ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਅਤੇ ਤੇਲ 'ਤੇ ਟੈਕਸ ਵਧਾਉਣ ਦਾ ਫੈਸਲਾ ਵਾਪਸ ਲੈ ਲਿਆ।