
ਬੱਸ ਤਕਰੀਬਨ 49 ਫੁੱਟ ਹੇਠਾਂ ਖੱਡ ਵਿਚ ਜਾ ਡਿੱਗੀ
ਰੀਓ ਡੀ ਜਨੇਰੀਓ- ਬ੍ਰਾਜ਼ੀਲ ਦੇ ਮਿਨਾਸ ਜੇਰਾਈਸ ਸੂਬੇ ਵਿਚ ਇਕ ਬੱਸ ਭਿਆਨਕ ਦੁਰਘਟਨਾ ਦੀ ਸ਼ਿਕਾਰ ਹੋ ਗਈ, ਜਿਸ ਵਿਚ ਘੱਟ ਤੋਂ ਘੱਟ 16 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 27 ਲੋਕ ਜ਼ਖ਼ਮੀ ਹੋ ਗਏ ਹਨ।
Bus Falls Off Viaduct In Brazil, Killing At Least 16
ਡਰਾਈਵਰ ਨੇ ਕਥਿਤ ਤੌਰ 'ਤੇ ਬੱਸ 'ਤੋਂ ਕੰਟਰੋਲ ਗੁਆ ਲਿਆ ਸੀ ਅਤੇ ਇਕ ਟਰੱਕ ਵਿਚ ਵੱਜਣ ਤੋਂ ਬਾਅਦ ਬੱਸ ਪੁਲ਼ ਤੋਂ ਹੇਠਾਂ ਡਿੱਗ ਗਈ। ਸੂਬੇ ਦੀ ਸੰਘੀ ਹਾਈਵੇਅ ਪੁਲਿਸ ਦੇ ਟਵਿੱਟਰ ਅਕਾਊਂਟ 'ਤੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਹੈ। ਹਾਦਸੇ ਦੀਆਂ ਜੋ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਈਆਂ ਹਨ, ਉਨ੍ਹਾਂ ਵਿਚ ਬੱਸ ਵਿਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ।
Bus Falls Off Viaduct In Brazil, Killing At Least 16
ਬੱਸ ਤਕਰੀਬਨ 49 ਫੁੱਟ ਹੇਠਾਂ ਖੱਡ ਵਿਚ ਡਿੱਗ ਗਈ ਸੀ। ਰੇਡੀਓ ਸਟੇਸ਼ਨ ਨੇ ਦਾਅਵਾ ਕੀਤਾ ਹੈ ਕਿ ਹਾਦਸੇ ਵਿਚ 16 ਲੋਕਾਂ ਦੀ ਮੌਤ ਹੋ ਗਈ ਤੇ ਹੋਰ 27 ਜ਼ਖਮੀ ਹੋ ਗਏ ਹਨ। ਪਿਛਲੇ ਹਫਤੇ ਵੀ ਇੱਥੇ ਇਕ ਅਜਿਹਾ ਹੀ ਹਾਦਸਾ ਵਾਪਰਿਆ ਸੀ ਜਦ ਇਕ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਸੀ। ਇੱਥੇ ਸੜਕ ਨਿਯਮਾਂ ਦੀ ਅਣਗਹਿਲੀ ਵੀ ਹਾਦਸਿਆਂ ਦਾ ਵੱਡਾ ਕਾਰਨ ਨਜ਼ਰ ਆ ਰਹੀ ਹੈ।