ਕੈਨੇਡਾ 'ਚ 21 ਸਾਲਾਂ ਪੰਜਾਬਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Dec 5, 2022, 1:27 pm IST
Updated : Dec 5, 2022, 2:52 pm IST
SHARE ARTICLE
Peel police identify girl killed in Mississauga gas station shooting
Peel police identify girl killed in Mississauga gas station shooting

ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ ਲੱਗੀਆਂ "ਕਈ ਗੋਲੀਆਂ"



ਬਰੈਂਪਟਨ: ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਪੈਟਰੋ-ਕੈਨੇਡਾ ਵਿਖੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਵਾਪਰੀ। ਪੁਲਿਸ ਨੇ ਦੱਸਿਆ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ "ਕਈ ਗੋਲੀਆਂ" ਲੱਗੀਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ, ਜਿਸ ਨੇ ਕਾਲੇ ਕੱਪੜੇ ਪਾਏ ਹੋਏ ਸਨ ਅਤੇ ਘਟਨਾ ਤੋਂ ਬਾਅਦ ਪੈਦਲ ਹੀ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਇਸ ਨੂੰ ਯੋਜਨਾਬੱਧ ਘਟਨਾ ਦੱਸਦਿਆਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਅਜੇ ਤੱਕ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ। ਇਹ ਘਟਨਾ ਸਰੀ ਦੇ ਇਕ ਹਾਈ ਸਕੂਲ ਦੀ ਪਾਰਕਿੰਗ ਵਿਚ 18 ਸਾਲਾ ਭਾਰਤੀ ਮੂਲ ਦੇ ਮਹਿਕਪ੍ਰੀਤ ਸੇਠੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਕੁਝ ਦਿਨ ਬਾਅਦ ਵਾਪਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement