Gurpatwant Singh Pannu News: ਅਮਰੀਕਾ ਦੇ ਸੀਨੀਅਰ ਅਧਿਕਾਰੀ ਦਾ ਭਾਰਤ ਦੌਰਾ, ਪੰਨੂੰ ਦੇ ਕਤਲ ਦੀ ਸਾਜ਼ਸ਼ 'ਤੇ ਕੀਤੀ ਚਰਚਾ
Published : Dec 5, 2023, 2:16 pm IST
Updated : Dec 5, 2023, 2:16 pm IST
SHARE ARTICLE
Senior US official visits India, discusses alleged plot to kill Sikh separatist
Senior US official visits India, discusses alleged plot to kill Sikh separatist

’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ’ਚ ਭਾਰਤੀ ਨਾਗਰਿਕ ਵਿਰੁਧ ਦਾਇਰ ਕੇਸ ਦੇ ਪਿਛੋਕੜ ’ਚ ਹੋਈ ਮੀਟਿੰਗ

Gurpatwant Singh Pannu News: ਅਮਰੀਕਾ ਦੇ ਪ੍ਰਮੁੱਖ ਉਪ-ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਫਿਨਰ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ ਅਤੇ ਕਈ ਦੁਵੱਲੇ ਅਤੇ ਆਲਮੀ ਮੁੱਦਿਆਂ ’ਤੇ ਚਰਚਾ ਕੀਤੀ। ਇਹ ਬੈਠਕ ਅਮਰੀਕਾ ’ਚ ਗਰਮਖ਼ਿਆਲੀ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜ਼ਸ਼ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ’ਚ ਅਮਰੀਕੀ ਵਕੀਲਾਂ ਵਲੋਂ ਇਕ ਭਾਰਤੀ ਨਾਗਰਿਕ ਵਿਰੁਧ ਅਦਾਲਤ ’ਚ ਦਾਇਰ ਕੇਸ ਦੇ ਪਿਛੋਕੜ ’ਚ ਹੋਈ ਹੈ।

ਮੰਨਿਆ ਜਾ ਰਿਹਾ ਹੈ ਕਿ ਜੈਸ਼ੰਕਰ ਅਤੇ ਫਿਨਰ ਵਿਚਾਲੇ ਬੈਠਕ ਦੌਰਾਨ ਇਹ ਮੁੱਦਾ ਚਰਚਾ ਲਈ ਆਇਆ ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਜੈਸ਼ੰਕਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ, ‘‘ਅੱਜ ਦੁਪਹਿਰ ਅਮਰੀਕਾ ਦੇ ਪ੍ਰਿੰਸੀਪਲ ਡਿਪਟੀ ਨੈਸ਼ਨਲ ਸਕਿਓਰਿਟੀ ਐਡਵਾਈਜ਼ਰ ਜੌਨ ਫਿਨਰ ਨਾਲ ਚੰਗੀ ਬੈਠਕ ਹੋਈ। ਵਿਸ਼ਵ ਵਿਆਪੀ ਸਥਿਤੀ ’ਤੇ ਵਿਚਾਰਾਂ ਦਾ ਲਾਭਦਾਇਕ ਅਦਾਨ-ਪ੍ਰਦਾਨ ਹੋਇਆ। ਵਿਚਾਰ ਵਟਾਂਦਰੇ ਸਾਡੇ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਕੇਂਦਰਤ ਸਨ।’’

ਭਾਰਤ ਨੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂੰ ਨੂੰ ਮਾਰਨ ਦੀ ਸਾਜ਼ਸ਼ ਰਚਣ ਦੇ ਦੋਸ਼ੀ ਵਿਅਕਤੀ ਨਾਲ ਇਕ ਭਾਰਤੀ ਅਧਿਕਾਰੀ ਨੂੰ ਜੋੜਨ ਦੇ ਅਮਰੀਕਾ ਦੇ ਫੈਸਲੇ ਨੂੰ ਚਿੰਤਾਜਨਕ ਦਸਿਆ ਹੈ।  ਨਵੀਂ ਦਿੱਲੀ ਨੇ ਸਬੰਧਤ ਦੋਸ਼ਾਂ ਦੀ ਜਾਂਚ ਲਈ ਇਕ ਜਾਂਚ ਟੀਮ ਦਾ ਗਠਨ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ਾਂ ਦੀ ਜਾਂਚ ਕਰ ਰਹੀ ਟੀਮ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੇ ਕਦਮ ਚੁੱਕੇ ਜਾਣਗੇ।

29 ਨਵੰਬਰ ਨੂੰ ਅਮਰੀਕੀ ਫੈਡਰਲ ਪ੍ਰੋਸੀਕਿਊਟਰਾਂ ਨੇ 52 ਸਾਲਾਂ ਦੇ ਨਿਖਿਲ ਗੁਪਤਾ ’ਤੇ ਪੰਨੂੰ ਨੂੰ ਮਾਰਨ ਦੀ ਸਾਜ਼ਸ਼ ਨੂੰ ਨਾਕਾਮ ਕਰਨ ਲਈ ਇਕ ਭਾਰਤੀ ਸਰਕਾਰੀ ਕਰਮਚਾਰੀ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਸੀ। ਵਕੀਲਾਂ ਨੇ ਮੈਨਹਟਨ ਦੀ ਅਦਾਲਤ ਨੂੰ ਦਸਿਆ ਕਿ ਚੈੱਕ ਗਣਰਾਜ ਦੇ ਅਧਿਕਾਰੀਆਂ ਨੇ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹ ਹਿਰਾਸਤ ਵਿਚ ਹੈ। ਸਿੱਖਸ ਫਾਰ ਜਸਟਿਸ ਆਗੂ ਪੰਨੂੰ ਅਤਿਵਾਦ ਦੇ ਵੱਖ-ਵੱਖ ਦੋਸ਼ਾਂ ’ਚ ਭਾਰਤੀ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ।

ਸੂਤਰਾਂ ਦੇ ਹਵਾਲੇ ਨਾਲ ‘ਫਾਈਨੈਂਸ਼ੀਅਲ ਟਾਈਮਜ਼’ ਨੇ ਪਿਛਲੇ ਮਹੀਨੇ ਸਭ ਤੋਂ ਪਹਿਲਾਂ ਖਬਰ ਦਿਤੀ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਪੰਨੂੰ ਨੂੰ ਮਾਰਨ ਦੀ ਸਾਜ਼ਸ਼ ਨੂੰ ਨਾਕਾਮ ਕਰ ਦਿਤਾ ਹੈ ਅਤੇ ਭਾਰਤ ਸਰਕਾਰ ਨੂੰ ਇਸ ਸਾਜ਼ਸ਼ ’ਚ ਸ਼ਾਮਲ ਹੋਣ ਦੀ ਚੇਤਾਵਨੀ ਦਿਤੀ ਸੀ। ਵਾਸ਼ਿੰਗਟਨ ਪੋਸਟ ਨੇ 29 ਨਵੰਬਰ ਨੂੰ ਕਿਹਾ ਸੀ ਕਿ ਇਸ ਸਾਜ਼ਸ਼ ਦਾ ਪਤਾ ਲੱਗਣ ਤੋਂ ਬਾਅਦ ਬਾਈਡੇਨ ਪ੍ਰਸ਼ਾਸਨ ਇੰਨਾ ਚਿੰਤਤ ਸੀ ਕਿ ਉਸ ਨੇ ਸੀ.ਆਈ.ਏ. ਦੇ ਡਾਇਰੈਕਟਰ ਵਿਲੀਅਮ ਜੇ. ਬਰਨਸ ਅਤੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਐਵਰਿਲ ਹੇਨਸ ਨੂੰ ਕ੍ਰਮਵਾਰ ਅਗੱਸਤ ਅਤੇ ਅਕਤੂਬਰ ’ਚ ਭਾਰਤ ਭੇਜਿਆ ਸੀ ਤਾਂ ਜੋ ਜਾਂਚ ਦੀ ਮੰਗ ਕੀਤੀ ਜਾ ਸਕੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪਿਛਲੇ ਹਫਤੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦਾ ਐਲਾਨ ਕਰਨ ਦੇ ਭਾਰਤ ਦੇ ਫੈਸਲੇ ਨੂੰ ‘ਚੰਗਾ ਅਤੇ ਉਚਿਤ’ ਕਰਾਰ ਦਿਤਾ ਸੀ।

 (For more news apart from Gurpatwant Singh Pannu News: US official visits India and meets Foreign Minister, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement