Government of India: ਖੇਤੀਬਾੜੀ ਦੇ ਆਧੁਨਿਕੀਕਰਨ ਲਈ ਕੀਨੀਆ ਨੂੰ 25 ਕਰੋੜ ਡਾਲਰ ਦਾ ਕਰਜ਼ਾ ਦੇਵੇਗਾ ਭਾਰਤ
Published : Dec 5, 2023, 8:06 pm IST
Updated : Dec 5, 2023, 8:07 pm IST
SHARE ARTICLE
Narendra Modi: Prime Minister of India
Narendra Modi: Prime Minister of India

ਮੋਦੀ ਨੇ ਕਿਹਾ ਕਿ ਭਾਰਤ ਨੇ ਅਪਣੀ ਵਿਦੇਸ਼ ਨੀਤੀ ’ਚ ਹਮੇਸ਼ਾ ਅਫਰੀਕਾ ਨੂੰ ਉੱਚ ਤਰਜੀਹ ਦਿਤੀ ਹੈ

New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਸਮੋਈ ਰੂਟੋ ਨਾਲ ਵਿਆਪਕ ਗੱਲਬਾਤ ਤੋਂ ਬਾਅਦ ਕੀਨੀਆ ਨੂੰ ਖੇਤੀਬਾੜੀ ਖੇਤਰ ਦੇ ਆਧੁਨਿਕੀਕਰਨ ਲਈ 25 ਕਰੋੜ ਡਾਲਰ ਦੀ ਕਰਜ਼ਾ ਦੇਣ ਦੇ ਭਾਰਤ ਦੇ ਫ਼ੈਸਲੇ ਦਾ ਐਲਾਨ ਕੀਤਾ। ਰੂਟੋ ਦੋਹਾਂ ਦੇਸ਼ਾਂ ਵਿਚਾਲੇ ਸਮੁੱਚੇ ਸਬੰਧਾਂ ਨੂੰ ਵਧਾਉਣ ਦੇ ਉਦੇਸ਼ ਨਾਲ ਤਿੰਨ ਦਿਨਾਂ ਦੇ ਦੌਰੇ ’ਤੇ ਸੋਮਵਾਰ ਨੂੰ ਇੱਥੇ ਪਹੁੰਚੇ ਸਨ। 

ਗੱਲਬਾਤ ਤੋਂ ਬਾਅਦ ਅਪਣੇ ਮੀਡੀਆ ਬਿਆਨ ’ਚ ਮੋਦੀ ਨੇ ਕਿਹਾ ਕਿ ਭਾਰਤ ਨੇ ਅਪਣੀ ਵਿਦੇਸ਼ ਨੀਤੀ ’ਚ ਹਮੇਸ਼ਾ ਅਫਰੀਕਾ ਨੂੰ ਉੱਚ ਤਰਜੀਹ ਦਿਤੀ ਹੈ ਅਤੇ ਪਿਛਲੇ ਇਕ ਦਹਾਕੇ ’ਚ ਮਿਸ਼ਨ ਮੋਡ ’ਤੇ ਮਹਾਂਦੀਪ ਨਾਲ ਸਮੁੱਚੇ ਸਬੰਧਾਂ ਦਾ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ, ‘‘ਮੈਨੂੰ ਪੂਰਾ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਰੂਟੋ ਦੀ ਭਾਰਤ ਯਾਤਰਾ ਨਾ ਸਿਰਫ਼ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰੇਗੀ ਬਲਕਿ ਅਫਰੀਕਾ ਨਾਲ ਸਾਡੇ ਸਬੰਧਾਂ ਨੂੰ ਨਵੀਂ ਗਤੀ ਵੀ ਦੇਵੇਗੀ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੀਨੀਆ ਨੂੰ ਅਪਣੇ ਖੇਤੀਬਾੜੀ ਖੇਤਰ ਦੇ ਆਧੁਨਿਕੀਕਰਨ ’ਚ ਮਦਦ ਲਈ 250 ਮਿਲੀਅਨ ਡਾਲਰ ਦੀ ਕ੍ਰੈਡਿਟ ਲਾਈਨ ਪ੍ਰਦਾਨ ਕਰੇਗਾ। 

ਹਿੰਦ-ਪ੍ਰਸ਼ਾਂਤ ਖੇਤਰ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਖੇਤਰ ’ਚ ਭਾਰਤ ਅਤੇ ਕੀਨੀਆ ਵਿਚਾਲੇ ਨੇੜਲਾ ਸਹਿਯੋਗ ਸਾਂਝੇ ਯਤਨਾਂ ਨੂੰ ਅੱਗੇ ਵਧਾਏਗਾ। 
ਉਨ੍ਹਾਂ ਕਿਹਾ ਕਿ ਭਾਰਤ ਅਤੇ ਕੀਨੀਆ ਦਾ ਮੰਨਣਾ ਹੈ ਕਿ ਅਤਿਵਾਦ ਮਨੁੱਖਤਾ ਦੇ ਸਾਹਮਣੇ ਸਭ ਤੋਂ ਵੱਡੀ ਚੁਨੌਤੀ ਹੈ ਅਤੇ ਦੋਹਾਂ ਧਿਰਾਂ ਨੇ ਅਤਿਵਾਦ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਧਿਰਾਂ ਭਾਰਤ-ਕੀਨੀਆ ਆਰਥਕ ਸਹਿਯੋਗ ਦੀ ਪੂਰੀ ਸਮਰੱਥਾ ਦਾ ਅਹਿਸਾਸ ਕਰਨ ਲਈ ਨਵੇਂ ਮੌਕਿਆਂ ਦੀ ਤਲਾਸ਼ ਕਰਨਾ ਜਾਰੀ ਰੱਖਣਗੀਆਂ।

((For more news apart from India will give a loan of 250 million dollars to Kenya for modernization of agriculture, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement