Lakhbir Singh Rode dies in Pakistan: ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Dec 5, 2023, 8:47 am IST
Updated : Dec 5, 2023, 8:47 am IST
SHARE ARTICLE
Lakhbir Singh Rode dies in Pakistan
Lakhbir Singh Rode dies in Pakistan

ਆਖਰੀ ਸਮੇਂ ਦੌਰਾਨ ਪਾਕਿਸਤਾਨ ਵਿਚ ਹੋਣ ਦੀ ਖ਼ਬਰ

Lakhbir Singh Rode dies in Pakistan:  ਗਰਮਖਿਆਲੀ ਆਗੂ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌਤ ਹੋ ਗਈ ਹੈ। ਲਖਬੀਰ ਸਿੰਘ ਰੋਡੇ ਦੀ ਉਮਰ 72 ਸਾਲ ਸੀ। ਮੀਡੀਆ ਰੀਪੋਰਟਾਂ ਅਨੁਸਾਰ 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਲਖਬੀਰ ਰੋਡੇ ਦੀ ਮੌਤ ਹੋਈ ਸੀ ਅਤੇ ਪਰਿਵਾਰ ਵਲੋਂ ਅੰਤਿਮ ਸਸਕਾਰ ਕੀਤਾ ਗਿਆ।

ਖ਼ਬਰਾਂ ਅਨੁਸਾਰ ਕੈਨੇਡਾ 'ਚ ਰਹਿੰਦੇ ਲਖਬੀਰ ਰੋਡੇ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ। ਉਨ੍ਹਾਂ ਦੇ ਭਰਾ ਅਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਉਨ੍ਹਾਂ ਦੇ ਅਕਾਲ ਚਲਾਣੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਸਕਾਰ ਸਿੱਖ ਰਵਾਇਤਾਂ ਅਨੁਸਾਰ ਕੀਤਾ ਗਿਆ ਹੈ।  ਲਖਬੀਰ ਸਿੰਘ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦਾ ਭਤੀਜਾ ਸੀ।

ਦੱਸ ਦੇਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਅਕਤੂਬਰ ਮਹੀਨੇ ਮੋਗਾ 'ਚ ਇਕ ਛਾਪੇਮਾਰੀ ਤੋਂ ਬਾਅਦ ਲਖਬੀਰ ਸਿੰਘ ਰੋਡੇ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਸਨ। ਰੋਡੇ ਕਈ ਮਾਮਲਿਆਂ 'ਚ ਭਾਰਤ ਸਰਕਾਰ ਨੂੰ ਲੋੜੀਂਦਾ ਸੀ। ਲਖਬੀਰ ਸਿੰਘ ਰੋਡੇ ਭਾਰਤ 'ਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਤੇ ਪਾਕਿਸਤਾਨ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨੂੰ ਸੰਚਾਲਤ ਕਰ ਰਿਹਾ ਸੀ।

(For more news apart from Lakhbir Singh Rode dies in Pakistan, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement