ਆਸਟ੍ਰੇਲੀਆ 'ਚ ਵਾਪਰਿਆ ਵੱਡਾ ਹਾਦਸਾ, ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ

By : KOMALJEET

Published : Jan 6, 2023, 1:25 pm IST
Updated : Jan 6, 2023, 1:44 pm IST
SHARE ARTICLE
car crash kills four men at Pine Lodge near Shepparton (pc: 7news.com.au/)
car crash kills four men at Pine Lodge near Shepparton (pc: 7news.com.au/)

ਇੱਕ ਡਰਾਈਵਰ ਦੀ ਬਚੀ ਜਾਨ, ਹੋਇਆ ਗੰਭੀਰ ਜ਼ਖ਼ਮੀ

ਆਸਟ੍ਰੇਲੀਆ: ਆਪਸ ਵਿੱਚ ਟਕਰਾਈਆਂ ਦੋ ਗੱਡੀਆਂ 
ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ
-----
ਤੇਜ਼ ਰਫ਼ਤਾਰ ਅਤੇ ਸੀਟ ਬੈਲਟ ਨਾ ਲਗਾਉਣ ਕਾਰਨ ਵਾਪਰਿਆ ਹਾਦਸਾ: ਪੁਲਿਸ ਸੂਤਰ 
ਮੈਲਬਰਨ :
ਆਸਟ੍ਰੇਲੀਆ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਮੈਲਬੋਰਨ ਤੋਂ ਕਰੀਬ 200 ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। 

ਜਾਣਕਾਰੀ ਅਨੁਸਾਰ ਉਕਤ ਨੌਜਵਾਨ ਖੇਤਾਂ ਵਿਚੋਂ ਕੰਮ ਕਰ ਕੇ ਵਾਪਸ ਘਰ ਪਰਤ ਰਹੇ ਸਨ ਕਿ ਰਸਤੇ ਵਿੱਚ ਇੱਕ ਚੁਰਾਹੇ 'ਤੇ ਦੂਜੇ ਪਾਸਿਉਂ ਆ ਰਹੀ ਕਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਗੱਡੀ ਵਿਚੋਂ ਉੱਛਲ ਕੇ ਬਾਹਰ ਡਿੱਗ ਗਏ। 7news.com.au ਦੀ ਰਿਪੋਰਟ ਮੁਤਾਬਕ ਉਕਤ ਨੌਜਵਾਨਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਉਨ੍ਹਾਂ ਦੀਆਂ ਗੱਡੀਆਂ ਦੀ ਰਫ਼ਤਾਰ ਵੀ 100 ਪ੍ਰਤੀ ਘੰਟਾ ਸੀ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੂਜੀ ਗੱਡੀ ਵਾਲੇ ਡਰਾਈਵਰ ਨੂੰ ਸੱਟਾਂ ਲੱਗਿਆ ਹਨ ਜਿਸ  ਨੂੰ ਹਵਾਈ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਫਿਲਹਾਲ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ, ਜਿਨ੍ਹਾਂ ਵਿੱਚੋਂ ਦੋ ਦੀ ਉਮਰ 40 ਸਾਲ ਦੇ ਨੇੜੇ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਸਿਰਫ ਗੱਡੀ ਦਾ ਚਾਲਕ ਹਰਿੰਦਰ ਰੰਧਾਵਾ ਜਿਊਂਦਾ ਬਚਿਆ ਹੈ, ਜੋ ਜ਼ੇਰੇ ਇਲਾਜ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਨੌਜਵਾਨਾਂ ਨੇ ਸੀਟ ਬੈਲਟ ਲਗਾਈ ਹੁੰਦੀ ਤਾਂ ਸਥਿਤੀ ਕੁਝ ਹੋਰ ਹੁੰਦੀ। ਪੁਲਿਸ ਅਧਿਕਾਰੀ ਗੋਲਡ ਸਮਿਥ ਨੇ ਸਥਾਨਕ ਮੀਡੀਆ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਇਹ ਹਾਦਸਾ ਸੱਚਮੁੱਚ ਬਹੁਤ ਭਿਆਨਕ ਲਗ ਰਿਹਾ ਹੈ ਜਿਸ ਦੇ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। 

SHARE ARTICLE

ਏਜੰਸੀ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement