ਮ੍ਰਿਤਕਾਂ ਵਿਚ ਇਕ ਤਿੰਨ ਸਾਲ ਦਾ ਬੱਚਾ ਵੀ ਸ਼ਾਮਲ
ਜਕਾਰਤਾ: ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਦੇ ਪੰਗਕੇਪ ਰੀਜੈਂਸੀ ਵਿੱਚ ਖ਼ਰਾਬ ਮੌਸਮ ਕਾਰਨ ਇੱਕ ਕਾਰ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ 5:15 'ਤੇ ਨਦੀ 'ਚ ਡਿੱਗ ਗਈ।
ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤ ਬਚ ਗਿਆ। ਬਚੇ ਹੋਏ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਰਾਈਵਰ ਅਤੇ 3 ਸਾਲ ਦੇ ਬੱਚੇ ਸਮੇਤ ਸਾਰੇ 5 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਅਧਿਕਾਰੀ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ, ਪਰ ਮੰਨਿਆ ਜਾ ਰਿਹਾ ਹੈ ਕਿ ਇਹ ਖਰਾਬ ਮੌਸਮ ਕਾਰਨ ਹੋਇਆ ਹੈ। ਇੰਡੋਨੇਸ਼ੀਆ ਵਿੱਚ ਦਸੰਬਰ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਵਰਗੀਆਂ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।