
ਜੇਕਰ ਤੁਸੀਂ ਗੈਰ-ਕਾਨੂੰਨੀ ਤੌਰ 'ਤੇ ਇੱਥੇ ਆਉਂਦੇ ਹੋ ਤਾਂ ਤੁਸੀਂ ਇੱਥੇ ਨਹੀਂ ਰਹਿ ਸਕਦੇ- ਰਿਸ਼ੀ ਸੁਨਕ
ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪ੍ਰਸਤਾਵਿਤ ਨਵੇਂ ਕਾਨੂੰਨ ਦੇ ਨਾਲ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਗੈਰਕਾਨੂੰਨੀ ਪ੍ਰਵਾਸੀ ਇੰਗਲਿਸ਼ ਚੈਨਲ ਪਾਰ ਕਰਕੇ ਖ਼ਤਰਨਾਕ ਛੋਟੀਆਂ ਕਿਸ਼ਤੀਆਂ ਵਿਚ ਬ੍ਰਿਟੇਨ ਪਹੁੰਚਦੇ ਹਨ। ਭਾਰਤੀ ਮੂਲ ਦੇ ਬ੍ਰਿਟਿਸ਼ ਨੇਤਾ ਨੇ ਗੁਆਂਢੀ ਦੇਸ਼ ਫਰਾਂਸ ਅਤੇ ਬ੍ਰਿਟੇਨ ਦੀ ਸਮੁੰਦਰੀ ਸਰਹੱਦ ਵਿਚਾਲੇ ਗੈਰ-ਕਾਨੂੰਨੀ ਰੂਟਾਂ 'ਤੇ ਰੋਕ ਲਗਾਉਣ ਨੂੰ ਇਸ ਸਾਲ ਆਪਣੀ ਪ੍ਰਮੁੱਖ ਤਰਜੀਹਾਂ 'ਚ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ: Land For Job Scam: ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਰਿਹਾਇਸ਼ ’ਤੇ ਪਹੁੰਚੀ CBI ਦੀ ਟੀਮ
ਸੁਨਕ ਦੀ ਅਗਵਾਈ ਵਾਲੀ ਸਰਕਾਰ ਅਤੇ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਹੁਣ ਇਸ ਮੁੱਦੇ ਨੂੰ ਹੱਲ ਕਰਨ ਲਈ ਅਗਲੇ ਹਫ਼ਤੇ ਸੰਸਦ ਵਿਚ ਇਕ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਸੁਨਕ ਨੇ ਇਕ ਅਖਬਾਰ ਨਾਲ ਗੱਲ ਕਰਦਿਆਂ ਕਿਹਾ, ''ਕੋਈ ਗਲਤੀ ਨਾ ਕਰੋ, ਜੇਕਰ ਤੁਸੀਂ ਗੈਰ-ਕਾਨੂੰਨੀ ਤੌਰ 'ਤੇ ਇੱਥੇ ਆਉਂਦੇ ਹੋ ਤਾਂ ਤੁਸੀਂ ਇੱਥੇ ਨਹੀਂ ਰਹਿ ਸਕਦੇ।'' ਅਖਬਾਰ ਮੁਤਾਬਕ ਸੁਨਕ ਨੂੰ ਲੱਗਦਾ ਹੈ ਕਿ ਉਹਨਾਂ ਨੇ ਉਸ ਸਮੱਸਿਆ ਦਾ ਹੱਲ ਲੱਭ ਲਿਆ ਹੈ, ਜੋ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਨੂੰ ਪਰੇਸ਼ਾਨ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 88 ਹਜ਼ਾਰ ਰਾਸ਼ਨ ਕਾਰਡ ਕੀਤੇ ਰੱਦ, ਸਾਢੇ ਤਿੰਨ ਲੱਖ ਲੋਕਾਂ ਨੂੰ ਨਹੀਂ ਮਿਲੇਗਾ ਸਰਕਾਰੀ ਰਾਸ਼ਨ
ਬ੍ਰੇਵਰਮੈਨ ਨੇ ਲਿਖਿਆ ਕਿ "ਹੁਣ ਬਹੁਤ ਹੋ ਗਿਆ ਹੈ" ਅਤੇ ਬ੍ਰਿਟੇਨ ਦੇ ਲੋਕ ਮੁੱਦੇ ਨੂੰ ਸੁਲਝਾਉਣਾ ਚਾਹੁੰਦੇ ਹਨ। ਬ੍ਰੇਵਰਮੈਨ ਨੇ ਕਿਹਾ, "ਜੇ ਤੁਸੀਂ ਇੱਥੇ ਗੈਰ-ਕਾਨੂੰਨੀ ਤੌਰ 'ਤੇ ਆਉਂਦੇ ਹੋ, ਤਾਂ ਤੁਹਾਨੂੰ ਹਿਰਾਸਤ ਵਿਚ ਲਿਆ ਜਾਵੇਗਾ ਅਤੇ ਤੁਹਾਨੂੰ ਜਲਦੀ ਤੋਂ ਜਲਦੀ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਸਾਡੇ ਕਾਨੂੰਨ ਸਰਲ ਹੋਣਗੇ ਅਤੇ ਯੂਕੇ ਵਿਚ ਆਉਣ ਦਾ ਇਕ ਹੀ ਸੁਰੱਖਿਅਤ ਤਰੀਕਾ ਹੋਵੇਗਾ, ਜੋ ਕਿ ਕਾਨੂੰਨੀ ਰਸਤਾ ਹੈ”।