
ਮੈਨੂੰ ਲਗਾਤਾਰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ
ਪਾਕਿਸਤਾਨ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੇ ਕਤਲ ਦਾ ਡਰ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਇਮਰਾਨ ਨੇ ਆਪਣੀ ਸੁਰੱਖਿਆ ਲਈ ਪਾਕਿਸਤਾਨ ਦੇ ਚੀਫ ਜਸਟਿਸ ਨੂੰ ਇਕ ਚਿੱਠੀ ਲਿਖੀ ਹੈ। ਇਸ 'ਚ ਇਮਰਾਨ ਨੇ ਅਦਾਲਤ 'ਚ ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੀ ਬੇਨਤੀ ਕੀਤੀ ਹੈ।
ਪਾਕਿਸਤਾਨੀ ਨਿਊਜ਼ ਚੈਨਲਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਮਰਾਨ ਨੇ ਸੀਜੇਆਈ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ- ਮੈਂ ਤੁਹਾਡਾ ਧਿਆਨ ਇੱਕ ਬਹੁਤ ਗੰਭੀਰ ਮੁੱਦੇ ਵੱਲ ਖਿੱਚਣਾ ਚਾਹੁੰਦਾ ਹਾਂ। ਮੇਰੇ ਖ਼ਿਲਾਫ਼ ਕਈ ਐੱਫ.ਆਈ.ਆਰ. ਕੀਤੀਆਂ ਗਈਆਂ ਹਨ। ਮੈਨੂੰ ਲਗਾਤਾਰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਮੈਨੂੰ ਡਰ ਹੈ ਕਿ ਮੇਰੇ ਕਤਲ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।