
ਪੁਲਿਸ ਨੇ ਇਸ ਨੂੰ ਫਿਦਾਇਨ ਹਮਲਾ ਦੱਸਿਆ ਹੈ।
ਬੋਲਾਨ : ਪਾਕਿਸਤਾਨ ਦੇ ਬੋਲਾਨ ਜ਼ਿਲ੍ਹੇ ਵਿੱਚ ਇੱਕ ਪੁਲਿਸ ਵੈਨ ਵਿੱਚ ਧਮਾਕਾ ਹੋਇਆ ਹੈ। ਇਸ ਵਿੱਚ 9 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 15 ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਇਲਾਕਾ ਬਲੋਚਿਸਤਾਨ ਦੇ ਨੇੜੇ ਹੈ। ਪੁਲਿਸ ਨੇ ਇਸ ਨੂੰ ਫਿਦਾਇਨ ਹਮਲਾ ਦੱਸਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਖ਼ਬਰ : ਜਾਰਜੀਆ ’ਚ ਹਾਊਸ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 2 ਬੱਚਿਆਂ ਦੀ ਮੌਤ, 6 ਜ਼ਖ਼ਮੀ
ਕਾਚੀ ਦੇ ਸੀਨੀਅਰ ਪੁਲਸ ਕਪਤਾਨ (ਐਸਐਸਪੀ) ਮਹਿਮੂਦ ਨੋਟਜ਼ਈ ਨੇ ਕਿਹਾ ਕਿ ਸ਼ੁਰੂਆਤੀ ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਇਹ ਆਤਮਘਾਤੀ ਹਮਲਾ ਸੀ। ਹਾਲਾਂਕਿ ਇਹ ਕਿਸ ਤਰ੍ਹਾਂ ਦਾ ਧਮਾਕਾ ਸੀ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਧਮਾਕੇ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਨੋਟਜ਼ਈ ਨੇ ਦੱਸਿਆ ਕਿ ਬੰਬ ਹਮਲੇ 'ਚ ਬਲੋਚਿਸਤਾਨ ਕਾਂਸਟੇਬੁਲਰੀ ਦੇ ਘੱਟੋ-ਘੱਟ 9 ਜਵਾਨ ਮਾਰੇ ਗਏ ਅਤੇ 13 ਜ਼ਖਮੀ ਹੋ ਗਏ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਪੜ੍ਹੋ ਇਹ ਖ਼ਬਰ :ਇਮਰਾਨ ਨੂੰ ਆਪਣੇ ਕਤਲ ਦਾ ਡਰ: ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਕਿਹਾ- ਪੇਸ਼ੀ ਦੌਰਾਨ ਸੁਰੱਖਿਆ ਦੇ ਕੀਤੇ ਜਾਣ ਪੁਖਤਾ ਇੰਤਜ਼ਾਮ