ਜਾਰਜੀਆ ’ਚ ਹਾਊਸ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 2 ਬੱਚਿਆਂ ਦੀ ਮੌਤ, 6 ਜ਼ਖ਼ਮੀ
Published : Mar 6, 2023, 2:36 pm IST
Updated : Mar 6, 2023, 3:11 pm IST
SHARE ARTICLE
photo
photo

ਪਾਰਟੀ ਵਿਚ 100 ਤੋਂ ਵੱਧ ਦੋਸਤ ਹੋਏ ਸਨ ਇਕੱਠੇ

 

ਅਮਰੀਕਾ : ਜਾਰਜੀਆ ਦੇ ਡਗਲਸ ਵਿਲੇ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਘਟਨਾ 'ਚ ਹੋਰ 6 ਦੇ ਜ਼ਖਮੀ ਹੋਣ ਦੀ ਖਬਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਡਗਲਸ ਵਿਲੇ ਸਥਿਤ ਰਿਹਾਇਸ਼ 'ਤੇ ਹੋਈ ਹਾਊਸ ਪਾਰਟੀ 'ਚ 100 ਤੋਂ ਵੱਧ ਲੋਕ ਸ਼ਾਮਲ ਹੋਏ। ਇਸ ਦੌਰਾਨ ਅਚਾਨਕ ਹੋਈ ਗੋਲੀਬਾਰੀ ਵਿੱਚ ਦੋ ਮਾਸੂਮਾਂ ਦੀ ਮੌਤ ਹੋ ਗਈ। ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਊਸ ਪਾਰਟੀ 'ਚ ਕੀ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇੱਕ ਤੋਂ ਵੱਧ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਜਾਂ ਨਹੀਂ।

ਡਗਲਸ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਅਧਿਕਾਰੀ ਟ੍ਰੇਂਟ ਵਿਲਸਨ ਨੇ ਮੀਡੀਆ ਨੂੰ ਦੱਸਿਆ ਕਿ ਸ਼ਨੀਵਾਰ ਰਾਤ 10:30 ਵਜੇ ਤੋਂ 11:30 ਵਜੇ ਦਰਮਿਆਨ ਗੋਲੀਬਾਰੀ ਕੀਤੀ ਗਈ। ਸ਼ੂਟਿੰਗ ਕਿਵੇਂ ਹੋਈ? ਇਸ ਦਾ ਜ਼ਿੰਮੇਵਾਰ ਕੌਣ ਹੈ? ਇਸ ਦੀ ਜਾਂਚ ਚੱਲ ਰਹੀ ਹੈ।

ਪੜ੍ਹੋ ਇਹ ਖ਼ਬਰ :ਪਾਕਿਸਤਾਨ : ਪੁਲਿਸ ਵੈਨ 'ਚ ਧਮਾਕਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ

ਟਰੈਂਟ ਵਿਲਸਨ ਨੇ ਮਾਰੇ ਗਏ ਦੋ ਮਾਸੂਮਾ ਦੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਇਹ ਕਿਹਾ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਸਨ। ਦੱਸ ਦੇਈਏ ਕਿ ਡਗਲਸ ਵਿਲੇ ਜਾਰਜੀਆ ਦੀ ਰਾਜਧਾਨੀ ਅਟਲਾਂਟਾ ਤੋਂ 20 ਮੀਲ (32 ਕਿਲੋਮੀਟਰ) ਪੱਛਮ ਵਿੱਚ ਹੈ।

ਪੜ੍ਹੋ ਇਹ ਖ਼ਬਰ :8 ਦਿਨਾਂ 'ਚ ਉਮੇਸ਼ ਪਾਲ ਕਤਲ ਕਾਂਡ 'ਚ ਦੂਜਾ ਮੁਕਾਬਲਾ: ਉਮੇਸ਼ 'ਤੇ ਪਹਿਲੀ ਗੋਲੀ ਚਲਾਉਣ ਵਾਲਾ ਉਸਮਾਨ ਪੁਲਿਸ ਨੇ ਕੀਤਾ ਢੇਰ

ਡਗਲਸ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਸਾਂਝਾ ਕੀਤਾ ਕਿ ਅਸੀਂ ਜਾਣਦੇ ਹਾਂ ਕਿ 100 ਤੋਂ ਵੱਧ ਨਾਬਾਲਿਗ ਇੱਕ ਘਰੇਲੂ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਟਕਰਾਅ ਹੋ ਗਿਆ, ਜਿਸ ਕਾਰਨ ਦੋ ਮਾਸੂਮਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement