High Court News : ਦਿੱਲੀ ਹਾਈ ਕੋਰਟ ਨੇ ਭਾਜਪਾ ਦੇ 7 ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੁਅੱਤਲੀ ਰੱਦ ਕੀਤੀ 

By : BALJINDERK

Published : Mar 6, 2024, 6:31 pm IST
Updated : Mar 6, 2024, 6:31 pm IST
SHARE ARTICLE
High Court
High Court

High Court News : ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਹੁਕਮ ਸੁਣਾਉਂਦੇ ਹੋਏ ਕਿਹਾ, ਰਿੱਟ ਪਟੀਸ਼ਨਾਂ ਨੂੰ ਮਨਜ਼ੂਰ ਕੀਤਾ

High Court News : ਨਵੀਂ ਦਿੱਲੀ, 6 ਮਾਰਚ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 7 ਵਿਧਾਇਕਾਂ ਦੀ ਮੁਅੱਤਲੀ ਰੱਦ ਕਰ ਦਿਤੀ, ਜਿਨ੍ਹਾਂ ਨੂੰ ਬਜਟ ਸੈਸ਼ਨ ਦੀ ਸ਼ੁਰੂਆਤ ’’ਚ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਭਾਸ਼ਣ ’ਚ ਵਿਘਨ ਪਾਉਣ ਦੇ ਦੋਸ਼ ’ਵਿੱਚ ਵਿਧਾਨ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ ਸੀ। ਭਾਜਪਾ ਦੇ ਸੱਤ ਵਿਧਾਇਕਾਂ ਮੋਹਨ ਸਿੰਘ ਬਿਸ਼ਟ, ਅਜੇ ਮਹਾਵਰ, ਓ.ਪੀ. ਸ਼ਰਮਾ, ਅਭੈ ਵਰਮਾ, ਅਨਿਲ ਬਾਜਪਾਈ, ਜਿਤੇਂਦਰ ਮਹਾਜਨ ਅਤੇ ਵਿਜੇਂਦਰ ਗੁਪਤਾ ਨੇ ਪਿਛਲੇ ਮਹੀਨੇ ਹਾਈ ਕੋਰਟ ’’ਚ ਪਟੀਸ਼ਨ ਦਾਇਰ ਕਰ ਕੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਕਾਰਵਾਈ ਪੂਰੀ ਹੋਣ ਤਕ ਉਨ੍ਹਾਂ ਨੂੰ ਵਿਧਾਨ ਸਭਾ ਤੋਂ ਮੁਅੱਤਲ ਕਰਨ ਨੂੰ ਚੁਨੌਤੀ ਦਿਤੀ ਸੀ।

ਇਹ ਵੀ ਪੜੋ:Faridkot cirme News: CIA ਸਟਾਫ਼ ਨੇ 4 ਵਿਅਕਤੀਆਂ ਨੂੰ 40 ਕਿੱਲੋ ਤਾਂਬਾ ਅਤੇ ਵਾਹਨਾਂ ਸਮੇਤ ਕੀਤਾ ਕਾਬੂ

ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਹੁਕਮ ਸੁਣਾਉਂਦੇ ਹੋਏ ਕਿਹਾ, ‘ਰਿੱਟ ਪਟੀਸ਼ਨਾਂ ਨੂੰ ਮਨਜ਼ੂਰ ਕੀਤਾ ਜਾਂਦਾ ਹੈ।ਵਿਧਾਇਕਾਂ ਨੇ ਦਲੀਲ ਦਿਤੀ ਸੀ ਕਿ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਕਾਰਵਾਈ ਪੂਰੀ ਹੋਣ ਤਕ ਉਨ੍ਹਾਂ ਦੀ ਮੁਅੱਤਲੀ ਜਾਇਜ਼ ਨਿਯਮਾਂ ਦੀ ਉਲੰਘਣਾ ਹੈ। ਦੂਜੇ ਪਾਸੇ ਵਿਧਾਨ ਸਭਾ ਪ੍ਰਸ਼ਾਸਨ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਸੀ ਕਿ ਵਿਧਾਇਕਾਂ ਨੂੰ ਮੁਅੱਤਲ ਕਰਨਾ ਸਦਨ ਵਿਚ ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਹੈ, ਬਲਕਿ ਉਨ੍ਹਾਂ ਦੇ ਇਕ ਤੋਂ ਬਾਅਦ ਇਕ ਅਣਉਚਿਤ ਵਿਵਹਾਰ ਦੇ ਮੱਦੇਨਜ਼ਰ ‘ਸਵੈ-ਅਨੁਸ਼ਾਸਨ’ ਦਾ ਇਕ ਤਰੀਕਾ ਹੈ। 

ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ, 2 ਨੌਜਵਾਨ ਜ਼ਖ਼ਮੀ

 (For more news apart from  High Court News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement