ਘੋੜ ਸਵਾਰੀ ਦੌਰਾਨ ਵਾਪਰੇ ਦਰਦਨਾਕ ਹਾਦਸੇ ’ਚ 23 ਸਾਲਾ ਆਸਟ੍ਰੇਲੀਅਨ ਮਾਡਲ ਦੀ ਮੌਤ
Published : May 6, 2023, 2:34 pm IST
Updated : May 6, 2023, 3:01 pm IST
SHARE ARTICLE
photo
photo

ਕਈ ਹਫਤਿਆਂ ਤੱਕ ਵੈਂਟੀਲੇਟਰ 'ਤੇ ਰੱਖਿਆ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

 

ਆਸਟ੍ਰੇਲੀਆ: ਸਾਲ 2022 ਦੀ ਮਿਸ ਯੂਨੀਵਰਸ ਫਾਈਨਲਿਸਟ ਅਤੇ ਆਸਟ੍ਰੇਲੀਆਈ ਫੈਸ਼ਨ ਮਾਡਲ ਸਿਏਨਾ ਵੀਰ ਦੀ 23 ਸਾਲ ਦੀ ਉਮਰ ਵਿਚ ਮੌਤ ਹੋ ਗਈ ਹੈ। ਸਿਏਨਾ ਘੋੜ ਸਵਾਰੀ ਦੌਰਾਨ ਇੱਕ ਦੁਰਘਟਨਾ ਦਾ ਸਾਹਮਣਾ ਕਰ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਮਾਡਲ ਪਿਛਲੇ ਮਹੀਨੇ ਆਸਟ੍ਰੇਲੀਆ 'ਚ ਘੋੜਸਵਾਰੀ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ, ਜਿਸ ਦੀ ਸਿਹਤਯਾਬੀ ਹਸਪਤਾਲ 'ਚ ਚੱਲ ਰਹੀ ਸੀ।

ਇਕ ਰਿਪੋਰਟ ਮੁਤਾਬਕ ਆਸਟ੍ਰੇਲੀਆਈ ਫੈਸ਼ਨ ਮਾਡਲ ਸਿਏਨਾ ਵੀਰ 2 ਅਪ੍ਰੈਲ ਨੂੰ ਵਿੰਡਸਰ ਪੋਲੋ ਗਰਾਊਂਡ 'ਤੇ ਘੋੜੇ ਦੀ ਸਵਾਰੀ ਕਰ ਰਹੀ ਸੀ। ਫਿਰ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਰਿਪੋਰਟ ਮੁਤਾਬਕ ਘੋੜਾ ਕੰਟਰੋਲ ਗੁਆ ਬੈਠਾ ਅਤੇ ਜ਼ਮੀਨ 'ਤੇ ਡਿੱਗ ਗਿਆ। ਜਿਸ ਵਿਚ ਮਾਡਲ ਨੂੰ ਗੰਭੀਰ ਸੱਟਾਂ ਲੱਗੀਆਂ। ਜਲਦਬਾਜ਼ੀ 'ਚ ਉਹਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਨੂੰ ਕਈ ਹਫਤਿਆਂ ਤੱਕ ਵੈਂਟੀਲੇਟਰ 'ਤੇ ਰੱਖਿਆ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

23 ਸਾਲਾ ਸਿਏਨਾ ਵੀਰ ਦੀ ਮੌਤ ਦੀ ਖਬਰ ਉਸ ਦੇ ਪਰਿਵਾਰ ਵਾਲਿਆਂ ਨੇ ਦਿਤੀ। ਜਾਣਕਾਰੀ ਦਿੰਦਿਆਂ ਉਹਨਾਂ ਦਸਿਆ ਕਿ ਮਾਡਲ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਹ ਸਾਡੇ ਵਿਚਕਾਰ ਨਹੀਂ ਰਹੀ। ਉਹਨਾਂ ਦੀ ਮਾਡਲਿੰਗ ਏਜੰਸੀ ਸਕੂਪ ਮੈਨੇਜਮੈਂਟ ਨੇ ਵੀ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਵੀਰਵਾਰ ਨੂੰ ਇੰਸਟਾਗ੍ਰਾਮ 'ਤੇ ਉਹਨਾਂ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ। ਤਸਵੀਰਾਂ ਪੋਸਟ ਕਰਦੇ ਹੋਏ ਏਜੰਸੀ ਨੇ ਲਿਖਿਆ ਕਿ ਤੁਸੀਂ ਹਮੇਸ਼ਾ ਸਾਡੇ ਦਿਲਾਂ 'ਚ ਰਹੋਗੇ।

ਮਹੱਤਵਪੂਰਨ ਗੱਲ ਇਹ ਹੈ ਕਿ ਸਿਏਨਾ ਵੀਰ ਸਾਲ 2022 ਵਿਚ ਸੁਰਖੀਆਂ ਵਿਚ ਆਈ ਸੀ, ਜਦੋਂ ਉਸ ਨੇ ਆਸਟ੍ਰੇਲੀਅਨ ਮਿਸ ਯੂਨੀਵਰਸ ਮੁਕਾਬਲੇ ਦੇ 27 ਫਾਈਨਲਿਸਟਾਂ ਵਿਚ ਥਾਂ ਬਣਾਈ ਸੀ। ਉਸ ਨੇ ਸਿਡਨੀ ਯੂਨੀਵਰਸਿਟੀ ਤੋਂ ਅੰਗਰੇਜ਼ੀ ਸਾਹਿਤ ਅਤੇ ਮਨੋਵਿਗਿਆਨ ਵਿਚ ਦੋਹਰੀ ਡਿਗਰੀ ਲਈ। ਮੀਡੀਆ ਰਿਪੋਰਟਾਂ ਮੁਤਾਬਕ ਸਿਏਨਾ ਵੀਰ ਯੂਕੇ ਜਾਣ ਦੀ ਯੋਜਨਾ ਬਣਾ ਰਹੀ ਸੀ।

ਆਸਟ੍ਰੇਲੀਅਨ ਫਿਟਨੈਸ ਮਾਡਲ ਘੋੜ ਸਵਾਰੀ ਦੀ ਬਹੁਤ ਸ਼ੌਕੀਨ ਸੀ। ਮਾਡਲ ਦੀ ਮੌਤ ਤੋਂ ਬਾਅਦ ਕਈ ਲੋਕ ਉਸ ਨੂੰ ਸ਼ਰਧਾਂਜਲੀ ਦੇ ਰਹੇ ਹਨ। ਕਈ ਲੋਕਾਂ ਨੇ ਦੁਖ ਦਾ ਪ੍ਰਗਟਾਵਾ ਕੀਤਾ। 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement