ਆਈ.ਐਮ.ਐਫ਼. ਨੇ ਕਰਜ਼ੇ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਦਾਅਵੇ ਨੂੰ ਕੀਤਾ ਖ਼ਾਰਜ

By : KOMALJEET

Published : May 6, 2023, 3:08 pm IST
Updated : May 6, 2023, 3:08 pm IST
SHARE ARTICLE
IMF
IMF

ਕੁੱਝ ਸ਼ਰਤਾਂ 'ਤੇ ਪਾਕਿਸਤਾਨ ਨੂੰ 6 ਅਰਬ ਡਾਲਰ ਦੇਣ ਲਈ ਆਈ.ਐਮ.ਐਫ਼. ਨੇ ਕੀਤਾ ਸੀ ਸਮਝੌਤਾ : ਰਿਪੋਰਟ

ਇਸਲਾਮਾਬਾਦ : ਅੰਤਰਰਾਸ਼ਟਰੀ ਮੁਦਰਾ ਫ਼ੰਡ (ਆਈ. ਐਮ. ਐਫ਼.) ਨੇ ਨਕਦੀ ਦੀ ਤੰਗੀ ਨਾਲ ਘਿਰੀ ਪਾਕਿਸਤਾਨ ਸਰਕਾਰ ਦੇ ਇਸ ਦਾਅਵੇ ਨੂੰ ਖ਼ਾਰਜ ਕਰ ਦਿਤਾ ਹੈ ਕਿ ਉਸ ਨੇ ਕ੍ਰੈਡਿਟ ਸਹੂਲਤ ਤਹਿਤ ਫ਼ੰਡ ਜਾਰੀ ਕਰਨ ਲਈ ਆਈ.ਐਮ.ਐਫ਼. ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ। ਮੀਡੀਆ ਰਿਪੋਰਟਾਂ ਨੇ ਇਹ ਜਾਣਕਾਰੀ ਦਿਤੀ ਹੈ।ਆਈ.ਐਮ.ਐਫ਼. ਨੇ ਕੁੱਝ ਸ਼ਰਤਾਂ 'ਤੇ ਪਾਕਿਸਤਾਨ ਨੂੰ 6 ਅਰਬ ਡਾਲਰ ਦੇਣ ਲਈ 2019 'ਚ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ।

ਇਹ ਵੀ ਪੜ੍ਹੋ:  15 ਸਾਲ ਤੋਂ ਆਸਟ੍ਰੇਲੀਆ ਰਹਿੰਦੇ ਪੰਜਾਬੀ ਪ੍ਰਵਾਰ ਨੂੰ ਦੇਸ਼ ਨਿਕਾਲੇ ਦਾ ਡਰ!, ਲਗਾਈ ਮਦਦ ਦੀ ਗੁਹਾਰ 

ਇਹ ਯੋਜਨਾ ਕਈ ਵਾਰ ਪਟੜੀ ਤੋਂ ਉਤਰ ਚੁੱਕੀ ਹੈ ਅਤੇ ਪੂਰਾ ਭੁਗਤਾਨ ਕਰਨਾ ਬਾਕੀ ਹੈ ਕਿਉਂਕਿ ਆਈ.ਐਮ.ਐਫ਼. ਚਾਹੁੰਦਾ ਹੈ ਕਿ ਪਾਕਿਸਤਾਨ ਸਾਰੀਆਂ ਸ਼ਰਤਾਂ ਦੀ ਪਾਲਣਾ ਕਰੇ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਵਿੱਤ ਮੰਤਰੀ ਇਸਹਾਕ ਡਾਰ ਨੇ ਵਾਰ-ਵਾਰ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਕਰਮਚਾਰੀ ਪੱਧਰ ਦੇ ਸਮਝੌਤੇ 'ਤੇ ਪਹੁੰਚਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ ਅਤੇ ਸੌਦੇ ਤੋਂ ਪਿੱਛੇ ਹਟਣ ਦਾ ਕੋਈ ਕਾਰਨ ਨਹੀਂ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਨੂੰ ਆਈ.ਐਮ.ਐਫ਼ ਤੋਂ ਇਕ ਬਿਆਨ ਪ੍ਰਾਪਤ ਹੋਇਆ ਸੀ, ਜਿਸ ਵਿਚ ਪਾਕਿਸਤਾਨ ਸਰਕਾਰ ਦੇ ਇਸ ਦਾਅਵੇ ਨੂੰ ਖ਼ਾਰਜ ਕੀਤਾ ਗਿਆ ਸੀ ਕਿ ਉਸ ਨੇ ਨੌਵੀਂ ਸਮੀਖਿਆ ਲਈ ਲੋੜੀਂਦੀਆਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ। ਰਿਪੋਰਟ ਵਿਚ ਪਾਕਿਸਤਾਨ ’ਚ ਆਈ.ਐਮ.ਐਫ਼. ਮਿਸ਼ਨ ਦੇ ਮੁਖੀ ਨਾਥਨ ਪੋਰਟਰ ਦੇ ਹਵਾਲੇ ਨਾਲ ਕਿਹਾ, "ਆਈ.ਐਮ.ਐਫ਼ ਪਾਕਿਸਤਾਨੀ ਅਧਿਕਾਰੀਆਂ ਨਾਲ ਲਗਾਤਾਰ ਕੰਮ ਕਰ ਰਿਹਾ ਹੈ।"

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement