
ਵਿਦੇਸ਼ਾਂ ਵਿਚ ਭਾਰਤੀ ਮੂਲ ਦੇ ਲੋਕਾਂ ਨਾਲ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਵਿਦੇਸ਼ਾਂ ਵਿਚ ਭਾਰਤੀ ਮੂਲ ਦੇ ਲੋਕਾਂ ਨਾਲ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਾਊਥ ਸਰੀ 'ਚ ਪੰਜਾਬੀ ਨੌਜਵਾਨਾਂ ਦੇ ਗੋਲੀਆਂ ਮਾਰ ਕਿ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਦੋਵੇਂ ਨੌਜਵਾਨ ਸਰੀ ਦੇ ਫਰੈਂਕ ਹਰਟ ਸੈਕੰਡਰੀ ਸਕੂਲ 'ਚ 11ਵੀਂ ਕਲਾਸ ਦੇ ਵਿਦਿਆਰਥੀ ਸਨ।
Jaskaran Jesse Bhangalਇਨ੍ਹਾਂ ਵਿਦਿਆਰਥੀਆਂ ਨੂੰ ਕੁਝ ਅਣਪਛਾਤੇ ਵਿਅਕਤੀ ਅਪਣੇ ਨਾਲ ਗੱਡੀ ਚ ਬਿਠਾ ਕਿ ਲੈ ਗਏ ਸਨ। ਉਨ੍ਹਾਂ ਦੇ ਸਾਥੀ ਵਿੱਦਿਆਰਥੀਆਂ ਨੇ ਦੱਸਿਆ ਕਿ ਗੱਡੀ 'ਚ ਜਾਣ ਪਿੱਛੋਂ ਉਹ ਵਾਪਸ ਪਾਰ੍ਟ ਕਿ ਨਹੀਂ ਆਏ। ਮ੍ਰਿਤਕਾਂ ਦੀ ਪਛਾਣ 16 ਸਾਲਾ ਜਸਕਰਨ ਸਿੰਘ ਝੁੱਟੀ ਅਤੇ 17 ਸਾਲਾ ਜਸਕਰਨ ਸਿੰਘ ਭੰਗਲ ਵਜੋਂ ਹੋਈ ਹੈ। ਵਿਦਿਆਰਥੀ ਦੱਸਦੇ ਹਨ ਕਿ ਸਾਡੇ ਨਾਲ ਖੇਡਦੇ ਖੇਡਦੇ ਉਹ ਕਿਸੇ ਨਾਲ ਗੱਡੀ 'ਚ ਬਹਿ ਕੇ ਗਏ ਸਨ।
Jaskaran Jason Jhutty ਇਸ ਘਟਨਾ ਤੋਂ ਬਾਅਦ ਬੱਚਿਆਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਅਤੇ ਉਨ੍ਹਾਂ ਦਾ ਰੋ-ਰੋ ਬੁਰਾ ਹਾਲ ਹੈ ਕਿ ਅਜਿਹਾ ਕਿਸ ਤਰਾਂ ਵਾਪਰ ਸਕਦਾ। ਬੱਚਿਆਂ ਦੇ ਪਰਿਵਾਰਾਂ ਦੀ ਪਰੇਸ਼ਾਨੀ ਵਧਦੀ ਜਾ ਰਹੀ ਹੈ ਕਿ ਇਹ ਘਟਨਾ ਕਿਸੇ ਨਾਲ ਵੀ ਵਾਪਰ ਸਕਦੀ ਹੈ। ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ।
Murderਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਮ੍ਰਿਤਕ ਮੁੰਡਿਆਂ ਤੋਂ ਉਹ ਜਾਣੂੰ ਨਹੀਂ ਹਨ ਤੇ ਨਾ ਹੀ ਕਦੇ ਪਹਿਲਾਂ ਪੁਲਿਸ ਕਿਸੇ ਮਾਮਲੇ 'ਚ ਉਨ੍ਹਾਂ ਤੱਕ ਪੁੱਜੀ ਹੈ। ਪੁਲਿਸ ਨੇ ਉਨ੍ਹਾਂ ਲੋਕਾਂ ਅੱਗੇ ਸਹਿਯੋਗ ਦੀ ਅਪੀਲ ਕੀਤੀ ਜਿਨ੍ਹਾਂ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਤੇ ਸ਼ੱਕ ਹੈ।