ਦੁਬਈ ਵਿਚ ਮੁੜ ਖੁਲ੍ਹਿਆ ਗੁਰੂ ਨਾਨਕ ਦਰਬਾਰ ਗੁਰਦਵਾਰਾ
Published : Jul 6, 2020, 8:44 am IST
Updated : Jul 6, 2020, 8:44 am IST
SHARE ARTICLE
Guru Nanak Darbar
Guru Nanak Darbar

250 ਤੋਂ ਜ਼ਿਆਦਾ ਸੰਗਤਾਂ ਨੇ ਕੀਤੇ ਦਰਸ਼ਨ

ਦੁਬਈ: ਦੁਬਈ ਵਿਚ ਗੁਰੂ ਨਾਨਕ ਦਰਬਾਰ ਗੁਰਦਵਾਰਾ 110 ਦਿਨਾਂ ਤੋਂ ਬਾਅਦ ਖੋਲ੍ਹਿਆ ਗਿਆ ਹੈ। ਮੀਡੀਆ ਵਿਚ ਆਈਆਂ ਖ਼ਬਰਾਂ ਮੁਤਾਬਕ ਸੰਯੁਕਤ ਅਰਬ ਅਮੀਰਾਤ ਵਿਚ ਜਿਥੇ ਕੋਵਿਡ-19 ਮਹਾਂਮਾਰੀ ਕਾਰਨ ਸੰਭਾਵਤ ਤੌਰ 'ਤੇ ਸਾਰੇ ਧਾਰਮਕ ਸਥਾਨ ਬੰਦ ਕਰ ਦਿਤੇ ਗਏ ਸਨ ਉਥੇ ਗੁਰੂ ਨਾਨਕ ਦਰਬਾਰ ਗੁਰਦਵਾਰਾ ਸਾਹਿਬ ਦੁਬਾਰਾ ਖੁਲ੍ਹ ਗਿਆ ਹੈ।

corona viruscorona virus

ਦੇਸ਼ ਭਰ ਵਿਚ ਮਸਜਿਦਾਂ ਅਤੇ ਦੁਬਈ ਦਾ ਇਕਲੌਤਾ ਹਿੰਦੂ ਮੰਦਰ ਮਾਰਚ ਦੇ ਅੱਧ ਤੋਂ ਬੰਦ ਹੋਣ ਤੋਂ ਬਾਅਦ ਪਿਛਲੇ ਹਫ਼ਤੇ ਪਹਿਲਾਂ ਹੀ ਦੁਬਾਰਾ ਖੋਲ੍ਹਿਆ ਜਾ ਚੁੱਕਾ ਸੀ।

Nanak Guru Nanak Darbar

ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਦੁਬਈ ਦੀ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ ਵਲੋਂ ਮੰਜ਼ੂਰੀ ਮਿਲਣ ਤੋਂ ਬਾਅਦ ਸਨਿਚਰਵਾਰ ਨੂੰ ਇਹ ਗੁਰਦਵਾਰਾ ਸਾਹਿਬ ਮੁੜ ਖੋਲ੍ਹਿਆ ਗਿਆ।

Guru Nanak DarbarGuru Nanak Darbar

ਸਾਵਧਾਨੀ ਦੇ ਸਾਰੇ ਉਪਾਵਾਂ ਨਾਲ, ਇਹ ਸਵੇਰੇ 9 ਵਜੇ ਤੋਂ 9:30 ਵਜੇ ਤਕ ਅਤੇ ਫਿਰ ਸ਼ਾਮ 6 ਵਜੇ ਤੋਂ 6:30 ਵਜੇ ਤਕ ਖੁਲ੍ਹਿਆ। ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਸਰਕਾਰੀ ਨਿਰਦੇਸ਼ਾਂ ਮੁਤਾਬਕ ਇਹ ਸਮਾਂ ਸਨਿਚਰਵਾਰ ਤੋਂ ਵੀਰਵਾਰ ਤਕ ਦੋ ਹਫ਼ਤਿਆਂ ਤਕ ਚਲੇਗਾ ਜਿਸ ਤੋਂ ਬਾਅਦ ਅਧਿਕਾਰੀ ਇਸ ਮਾਮਲੇ ਬਾਰੇ ਹੋਰ ਫ਼ੈਸਲਾ ਲੈਣਗੇ। ਉਸ ਸਮੇਂ ਤਕ ਸ਼ੁਕਰਵਾਰ ਨੂੰ ਗੁਰਦਵਾਰਾ ਸਾਹਿਬ ਬੰਦ ਰਹੇਗਾ।

ਇਸ ਦੌਰਾਨ ਸਿਰਫ਼ ਥੋੜ੍ਹੇ ਸਮੇਂ ਲਈ ਸਿਰਫ਼ ਦਰਸ਼ਨ ਕਰਨ ਦੀ ਇਜਾਜ਼ਤ ਹੈ। ਅਗਲੇ ਨੋਟਿਸ ਤਕ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਾਖ਼ਲ ਨਹੀਂ ਹੋਣ ਦਿਤਾ ਜਾਵੇਗਾ।

ਕੰਧਾਰੀ ਨੇ ਕਿਹਾ ਕਿ ਇਸ ਦੇ ਮੁੜ ਖੁੱਲ੍ਹਣ ਤੋਂ ਬਾਅਦ ਸਨਿਚਰਵਾਰ ਸਵੇਰੇ ਤਕਰੀਬਨ 250 ਲੋਕ ਗੁਰਦਵਾਰਾ ਸਾਹਿਬ ਵਿਚ ਮੱਥਾ ਟੇਕਣ ਆਏ। ਸਾਵਧਾਨੀਆਂ ਦੇ ਹਿੱਸੇ ਵਜੋਂ, ਸੰਗਤ ਨੂੰ ਮਾਸਕ, ਦਸਤਾਨੇ ਪਾਉਣੇ ਪੈਂਦੇ ਹਨ, ਸੈਨੇਟਾਈਜ਼ਰ ਦੀ ਵਰਤੋਂ ਕਰਨੀ ਪੈਂਦੀ ਹੈ ਅਤੇ ਸਮਾਜਕ ਦੂਰੀ ਬਣਾਈ ਰਖਣੀ ਪੈਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement