ਮੈਕਸੀਕੋ 'ਚ 80 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, 29 ਲੋਕਾਂ ਦੀ ਮੌਤ

By : GAGANDEEP

Published : Jul 6, 2023, 8:42 am IST
Updated : Jul 6, 2023, 3:35 pm IST
SHARE ARTICLE
photo
photo

ਮ੍ਰਿਤਕਾਂ ਚ 1 ਸਾਲ ਦਾ ਮਾਸੂਮ ਵੀ ਸ਼ਾਮਲ

 

ਮੈਕਸੀਕੋ ਦੇ ਦੱਖਣੀ ਸੂਬੇ ਓਕਸਾਕਾ 'ਚ ਬੁੱਧਵਾਰ ਰਾਤ ਨੂੰ ਇਕ ਬੱਸ 80 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿਚ ਇਕ ਸਾਲ ਦੇ ਬੱਚੇ ਸਮੇਤ 29 ਲੋਕਾਂ ਦੀ ਜਾਨ ਚਲੀ ਗਈ ਜਦਕਿ 19 ਲੋਕ ਜ਼ਖ਼ਮੀ ਹੋ ਗਏ। ਬੱਸ ਮੈਕਸੀਕੋ ਸਿਟੀ ਤੋਂ ਓਕਸਾਕਾ ਦੇ ਯੋਸੁੰਦੁਆ ਜਾ ਰਹੀ ਸੀ।

ਇਹ ਵੀ ਪੜ੍ਹੋ: ਇਸ ਉਦਯੋਗਪਤੀ ਨੇ ਅਪਣੇ ਪਿੰਡ ਦੇ ਲੋਕਾਂ ਨੂੰ ਦਿਤੇ 57-57 ਲੱਖ ਦੇ ਤੋਹਫ਼ੇ  

ਓਕਸਾਕਾ ਸਰਕਾਰ ਦੇ ਸਕੱਤਰ ਜਨਰਲ ਜੀਸਸ ਰੋਮੇਰੋ ਲੋਪੇਜ਼ ਨੇ ਕਿਹਾ ਕਿ ਇਹ ਹਾਦਸਾ ਮਾਗਡਾਲੇਨਾ ਪੇਨਾਸਕੋ ਪਿੰਡ ਦੇ ਨੇੜੇ ਵਾਪਰਿਆ। ਮਰਨ ਵਾਲਿਆਂ ਵਿਚ 13 ਪੁਰਸ਼, 15 ਔਰਤਾਂ ਅਤੇ ਇਕ ਸਾਲ ਦਾ ਬੱਚਾ ਸ਼ਾਮਲ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਜੀਲੈਂਸ ਨੇ ਸਰਕਾਰੀ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਫਿਲਹਾਲ ਅਜਿਹਾ ਲੱਗ ਰਿਹਾ ਹੈ ਕਿ ਹਾਦਸਾ ਕਿਸੇ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਜਾਣਕਾਰੀ ਮੁਤਾਬਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਖੱਡ 'ਚ ਜਾ ਡਿੱਗੀ। ਜਿਸ ਸ਼ਹਿਰ ਵਿਚ ਇਹ ਹਾਦਸਾ ਹੋਇਆ ਹੈ ਉਹ ਪਹਾੜੀ ਖੇਤਰ ਵਿਚ ਸਥਿਤ ਹੈ। ਇਥੇ ਘੁੰਮਣ ਵਾਲੀਆਂ ਸੜਕਾਂ ਅਤੇ ਡੂੰਘੀਆਂ ਖੱਡਾਂ ਹਨ।

ਸਿਵਲ ਪ੍ਰੋਟੈਕਸ਼ਨ ਦੀ ਬਚਾਅ ਟੀਮ ਨੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ।  ਸਿਵਲ ਪ੍ਰੋਟੈਕਸ਼ਨ ਏਜੰਸੀ ਮੁਤਾਬਕ 6 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਹ ਬੇਹੋਸ਼ ਹੋ ਗਏ। ਬੱਸ ਨੂੰ ਕੱਢਣ ਲਈ ਕਰੇਨ ਦੀ ਮਦਦ ਲਈ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement