ਐਮਾਜ਼ੋਨ ਦੇ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਜੁਲਾਈ ਵਿਚ 28 ਫੀਸਦੀ ਵਧੀਆਂ
Published : Aug 6, 2020, 5:47 pm IST
Updated : Aug 6, 2020, 5:47 pm IST
SHARE ARTICLE
Fires in Brazil's Amazon
Fires in Brazil's Amazon

ਬ੍ਰਾਜ਼ੀਲ ਦੇ ਐਮਾਜ਼ੋਨ ਜੰਗਲਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਜੁਲਾਈ ਵਿਚ ਅੱਗ ਲੱਗਣ ਦੀਆਂ ਘਟਨਾਵਾਂ 28 ਫੀਸਦੀ ਤੱਕ ਵਧ ਗਈਆਂ ਹਨ।

ਨਵੀਂ ਦਿੱਲੀ: ਬ੍ਰਾਜ਼ੀਲ ਦੇ ਐਮਾਜ਼ੋਨ ਜੰਗਲਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਜੁਲਾਈ ਵਿਚ ਅੱਗ ਲੱਗਣ ਦੀਆਂ ਘਟਨਾਵਾਂ 28 ਫੀਸਦੀ ਤੱਕ ਵਧ ਗਈਆਂ ਹਨ। ਨਿਊਜ਼ ਏਜੰਸੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਬ੍ਰਾਜ਼ੀਲ ਦੇ ਨੈਸ਼ਨਲ ਸਪੇਸ ਰਿਸਰਚ ਇੰਸਟੀਚਿਊਟ ਨੇ ਕਿਹਾ ਕਿ ਉਸ ਨੇ ਪਿਛਲੇ ਮਹੀਨੇ ਐਮਾਜ਼ੋਨ ਜੰਗਲਾਂ ਵਿਚ ਅੱਗ ਲੱਗਣ ਦੀਆਂ 6808 ਘਟਨਾਵਾਂ ਦਰਜ ਕੀਤੀਆਂ ਸਨ, ਜਦਕਿ ਸਾਲ 2019 ਵਿਚ ਇਸੇ ਮਹੀਨੇ 5,318 ਅਜਿਹੀਆਂ ਘਟਨਾਵਾਂ ਵਾਪਰੀਆਂ ਸਨ।

Fires in Brazil's Amazon up 28% in JulyFires in Brazil's Amazon up 28% in July

ਵਾਤਾਵਰਣ ਪ੍ਰੇਮੀ ਇਸ ਨੂੰ ਲੈ ਕੇ ਚਿੰਤਾ ਜ਼ਾਹਿਰ ਕਰ ਰਹੇ ਹਨ ਕਿਉਂਕਿ ਖੇਤਰ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਅਗਸਤ ਮਹੀਨੇ ਤੋਂ ਸ਼ੁਰੂ ਹੋ ਜਾਂਦੀਆਂ ਹਨ। ਉਹਨਾਂ ਨੂੰ ਡਰ ਹੈ ਕਿ ਬ੍ਰਾਜ਼ੀਲ ਵਿਚ ਇਹ ਘਟਨਾਵਾਂ ਪਿਛਲੇ ਅਗਸਤ ਦੀ ਤਰ੍ਹਾਂ ਨਾ ਹੋਣ, ਉਸ ਸਮੇਂ ਸੰਸਥਾ ਨੇ ਅੱਗ ਲੱਗਣ ਦੀਆਂ 30,900 ਘਟਨਾਵਾਂ ਦਰਜ ਕੀਤੀਆਂ ਸੀ।

Fires in Brazil's Amazon up 28% in JulyFires in Brazil's Amazon up 28% in July

ਅੱਗ ਲੱਗਣ ਦੀਆਂ ਘਟਨਾਵਾਂ ਵਿਚ ਇਹ ਵਾਧਾ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬ੍ਰਾਜ਼ੀਲ ਦੇ ਐਮਾਜ਼ਾਨ ਵਿਚ ਜ਼ਮੀਨ ਖਾਲੀ ਕਰਨ ਦੀ ਰਾਸ਼ਟਰਪਤੀ ਜੇਯਰ ਬੋਲਸੋਨਾਰੋ ਦੀ ਅਪੀਲ ਨੂੰ ਲੈ ਕੇ ਵਧ ਰਹੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਚਿੰਤਾਵਾਂ ਦੇ ਵਿਚਕਾਰ ਹੋ ਰਿਹਾ ਹੈ। ਇਹਨਾਂ ਚਿੰਤਾਵਾਂ ਨੂੰ ਦੇਖਦੇ ਹੋਏ 16 ਜੁਲਾਈ ਨੂੰ ਸਰਕਾਰ ਨੇ ਜੰਗਲਾਂ ਵਿਚ ਅੱਗ ਲਗਾਉਣ ‘ਤੇ ਚਾਰ ਮਹੀਨੇ ਦੀ ਪਾਬੰਦੀ ਲਗਾ ਦਿੱਤੀ ਸੀ।

Fires in Brazil's Amazon up 28% in JulyFires in Brazil's Amazon up 28% in July

ਮਾਹਿਰਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੀਆਂ ਘਟਨਾਵਾਂ ਦਿਖਾਉਂਦੀਆਂ ਹਨ ਕਿ ਸਰਕਾਰ ਦੀ ਪ੍ਰਤੀਕਿਰਿਆ ਪ੍ਰਭਾਵਸ਼ਾਲੀ ਨਹੀਂ ਹੈ। ਇਹ ਘਟਨਾਵਾਂ ਇਸ ਗੱਲ ਵੱਲ ਵੀ ਇਸ਼ਾਰਾ ਕਰਦੀਆਂ ਹਨ ਕਿ ਇਸ ਸਾਲ ਦੇ ਖੁਸ਼ਕ ਮੌਸਮ ਵਿਚ ਅੱਗ ਲੱਗਣ ਦੀ ਸੰਭਾਵਨਾ ਪਿਛਲੇ ਸਾਲ ਦੇ ਮੁਕਾਬਲੇ ਹੋਰ ਜ਼ਿਆਦਾ ਹੋਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement