ਤਾਲਿਬਾਨ ਨੇ ਗੁਰਦੁਆਰਾ ਥਲਾ ਸਾਹਿਬ ਤੋਂ ਹਟਾਇਆ ਨਿਸ਼ਾਨ ਸਾਹਿਬ, ਸਿੱਖਾਂ ‘ਚ ਰੋਸ 
Published : Aug 6, 2021, 4:15 pm IST
Updated : Aug 6, 2021, 4:15 pm IST
SHARE ARTICLE
 Taliban removes Sikh flag Nishan Sahib from Gurdwara Thala Sahib
Taliban removes Sikh flag Nishan Sahib from Gurdwara Thala Sahib

ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇਸ ਮੁੱਦੇ ਵਿਚ ਦਖਲ ਦੇਣ ਲਈ ਵੀ ਕਿਹਾ ਹੈ

ਅਫਗਾਨਿਸਤਾਨ –ਤਾਲਿਬਾਨ ਨੇ ਕਥਿਤ ਤੌਰ 'ਤੇ ਪੂਰਬੀ ਅਫਗਾਨਿਸਤਾਨ ਦੇ ਪਖਤਿਆ ਸੂਬੇ ਦੇ ਇੱਕ ਗੁਰਦੁਆਰੇ ਤੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਨਿਸ਼ਾਨ ਸਾਹਿਬ ਨੂੰ ਹਟਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਟਵੀਟ ਕੀਤੀਆਂ ਜਾ ਰਹੀਆਂ ਤਸਵੀਰਾਂ ਅਨੁਸਾਰ ਨਿਸ਼ਾਨ ਸਾਹਿਬ ਨੂੰ ਪਖਤਿਆ ਸੂਬੇ ਦੇ ਚਮਕਨੀ ਇਲਾਕੇ ਦੇ ਗੁਰਦੁਆਰਾ ਥਲਾ ਸਾਹਿਬ ਦੀ ਛੱਤ ਤੋਂ ਉਤਾਰਿਆ ਗਿਆ ਹੈ, ਹਾਲਾਂਕਿ ਤਾਲਿਬਾਨ ਸੰਗਠਨ ਨੇ ਇਸ ਦਾ ਖੰਡਨ ਕੀਤਾ ਹੈ। ਅਫਗਾਨਿਸਤਾਨ ਵਿਚ ਤਾਲਿਬਾਨ ਮੁੜ ਤੋਂ ਪੈਰ ਫੈਲਾਉਣ ਲੱਗਾ ਹੈ ।

Taliban removes Sikh flag Nishan Sahib from Gurdwara Thala Sahib,Taliban removes Sikh flag Nishan Sahib from Gurdwara Thala Sahib

ਪਹਿਲਾਂ ਤਾਲਿਬਾਨੀ ਅਤਿਵਾਦੀ ਗੁਰਦੁਆਰੇ ਦੇ ਸੇਵਾਦਾਰ ਨੂੰ ਧਮਕੀਆਂ ਦਿੰਦੇ ਰਹੇ, ਫਿਰ ਨਿਸ਼ਾਨ ਸਾਹਿਬ ਨੂੰ ਜ਼ਬਰਨ ਹਟਾ ਦਿੱਤਾ ਗਿਆ। ਇੱਕ ਅਫਗਾਨ ਮੂਲ ਦੇ ਹਿੰਦੂ ਸਿੱਖ ਅਤੇ ਕਮਿਊਨਿਟੀ ਮਾਮਲਿਆਂ ਦੀ ਦੇਖਭਾਲ ਕਰ ਰਹੇ ਚਰਨ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਕਿਹਾ ਕਿ “ਅਤਿਵਾਦੀਆਂ ਦੇ ਇਸ ਘਿਣਾਉਣੇ ਕਦਮ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਵਿਆਪੀ ਭਾਈਚਾਰੇ ਅਤੇ ਸ਼ਾਂਤੀ ਦੇ ਸੰਦੇਸ਼ਵਾਹਕ ਵਜੋਂ ਜਾਣੇ ਜਾਂਦੇ ਹਨ। ਅਫਗਾਨਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੀ ਉੱਚ ਪੱਧਰ 'ਤੇ ਸੰਭਾਲ ਕੀਤੀ ਜਾਵੇ।”

Photo
 

ਇਸ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵੀ ਇਸ ਘਟਨਾ ਨੂੰ ਲੈ ਟਵੀਟ ਕੀਤਾ ਹੈ। ਉਹਨਾਂ ਨੇ ਲਿਖਿਆ ਕਿ ਤਾਲਿਬਾਨ ਵੱਲੋਂ ਇਤਿਹਾਸਕ ਗੁਰਦੁਆਰਾ ਥਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਏ ਜਾਣ ਕਾਰਨ ਦੁਨੀਆ ਭਰ ਦੇ ਸਿੱਖ ਦੁਖੀ ਹਨ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਅਪਣੇ ਚਰਨ ਪਾਏ ਸਨ। ਤਾਲਿਬਾਨ ਦੀ ਇਸ ਹਰਕਤ ਨਾਲ ਅਫਗਾਨਿਸਤਾਨ ਵਿਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਲਈ ਗੰਭੀਰ ਖਤਰੇ ਨੂੰ ਦਰਸਾਉਂਦੀ ਹੈ। 

Photo

ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇਸ ਮੁੱਦੇ ਵਿਚ ਦਖਲ ਦੇਣ ਲਈ ਵੀ ਕਿਹਾ ਹੈ ਅਤੇ ਅਫਗਾਨਿਸਤਾਨ ਵਿਚ ਆਪਣੇ ਹਮਰੁਤਬਾ ਦੇ ਨਾਲ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਇਕ ਅਫ਼ਗਾਨੀ ਨਾਗਰਿਕ ਨਿਦਾਨ ਸਿੰਘ ਸਚਦੇਵਾ (55) ਨੂੰ ਚਮਕਾਨੀ ਦੇ ਥਲਾ ਸ੍ਰੀ ਮਾਹਰ ਨਾਨਕ ਸਾਹਿਬ ਦੇ ਗੁਰਦੁਆਰੇ ਤੋਂ ਕਥਿਤ ਤੌਰ ‘ਤੇ ਅਗਵਾ ਕਰ ਲਿਆ ਗਿਆ ਸੀ।

nidan singhnidan singh

ਉਸ ਦਾ ਘਰ, ਪਤਨੀ ਅਤੇ ਛੋਟੇ ਬੱਚੇ ਉਸ ਸਮੇਂ ਦਿੱਲੀ ਵਿਚ ਸਨ। ਨਿਦਾਨ ਸਿੰਘ ਗੁਰਦੁਆਰਾ ਸਾਹਿਬ ਦੇ ਇਕ ਸਾਲਾਨਾ ਸਮਾਗਮ ਵਿਚ ਸ਼ਾਮਲ ਹੋਣ ਲਈ ਅਫ਼ਗਾਨਿਸਤਾਨ ਗਏ ਹੋਏ ਸਨ, ਜਦੋਂ ਉਸ ਨੂੰ ਅਗਵਾ ਕਰ ਲਿਆ ਗਿਆ ਸੀ। ਪਿਛਲੇ ਸਾਲ 17 ਜੂਨ ਦੀ ਰਾਤ ਨੂੰ ਉਸ ਨੂੰ ਹਥਿਆਰਬੰਦ ਆਦਮੀ ਨੇ ਗੁਰਦੁਆਰਾ ਸਾਹਿਬ ਤੋਂ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਸਮੇਂ ਤੋਂ ਬਾਅਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਨਿਦਾਨ ਸਿੰਘ ਦੀ ਰਿਹਾਈ ਵਿੱਚ ਮਦਦ ਦੀ ਮੰਗ ਕੀਤੀ ਸੀ ਤੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਉਨ੍ਹਾਂ ਦੇ ਅਗਵਾ ਹੋਣ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਭਾਰਤ ਸਰਕਾਰ ਦੇ ਨਾਲ-ਨਾਲ ਅਫ਼ਗਾਨ ਸਰਕਾਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀਆਂ ਅਪੀਲਾਂ ਕੀਤੀਆਂ ਗਈਆਂ ਫਿਰ ਕਿਤੇ ਜਾ ਕੇ ਨਿਦਾਨ ਸਿੰਘ ਦੀ ਰਿਹਾਈ ਨੂੰ ਲੈ ਕੇ ਕੀਤੀਆਂ ਇਨ੍ਹਾਂ ਅਪੀਲਾਂ ਨੂੰ ਬੂਰ ਪਿਆ ਤੇ ਉਹਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਅਫਗਾਨਿਸਤਾਨ ਵਿਚ ਤਾਲਿਬਾਨ ਦੀ ਦਹਿਸ਼ਤ ਵਧੀ ਹੈ। ਤਾਲਿਬਾਨ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ ਜਿਨ੍ਹਾਂ ਵਿਚ ਕਵੀ, ਲੇਖਕ, ਕਾਮੇਡੀਅਨ ਸ਼ਾਮਲ ਹਨ।

TalibanTaliban

ਇੰਨਾ ਹੀ ਨਹੀਂ, ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਵੀ ਤਾਲਿਬਾਨ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਪਰ ਤਾਲਿਬਾਨ ਨੇ ਦਾਨਿਸ਼ ਸਿੱਦੀਕੀ ਦੀ ਹੱਤਿਆ ਤੋਂ ਇਨਕਾਰ ਕੀਤਾ ਸੀ। ਅਮਰੀਕੀ ਫ਼ੌਜਾਂ ਨੂੰ ਸਤੰਬਰ ਤੱਕ ਅਫ਼ਗਾਨਿਸਤਾਨ ਤੋਂ ਪੂਰੀ ਤਰ੍ਹਾਂ ਵਾਪਸ ਬੁਲਾ ਲਿਆ ਜਾਣਾ ਹੈ। ਇਸ ਕਾਰਨ ਤਾਲਿਬਾਨ ਨੇ ਇੱਕ ਵਾਰ ਫਿਰ ਅਪਣੀ ਦਹਿਸ਼ਤ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਸਾਲ ਮਈ ਤੋਂ ਹੁਣ ਤੱਕ, ਉਸ ਨੇ ਅਫਗਾਨਿਸਤਾਨ ਦੇ ਪੇਂਡੂ ਖੇਤਰਾਂ ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ।

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement