
ਸਿੰਗਾਪੁਰ ਗਏ ਪੰਜਾਬ ਦੇ ਕੈਬਿਨੇਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੂਜੇ ਵਿਸ਼ਵ ਯੁੱਧ ਵਿੱਚ ਆਪਣੀ ਕੁਰਬਾਨੀ ਦੇਣ ਵਾਲੇ 5000 ਪੰਜਾਬੀ ਸੈਨਿਕਾਂ ਨੂੰ ਸ਼ਰਧਾਂਜਲੀ
ਸਿੰਗਾਪੁਰ ਗਏ ਪੰਜਾਬ ਦੇ ਕੈਬਿਨੇਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੂਜੇ ਵਿਸ਼ਵ ਯੁੱਧ ਵਿੱਚ ਆਪਣੀ ਕੁਰਬਾਨੀ ਦੇਣ ਵਾਲੇ 5000 ਪੰਜਾਬੀ ਸੈਨਿਕਾਂ ਨੂੰ ਸ਼ਰਧਾਂਜਲੀ ਦੇ ਫੁਲ ਭੇਂਟ ਕੀਤੇ|ਬੀਤੇ ਦਿਨੀਂ ਮਨਪ੍ਰੀਤ ਬਾਦਲ ਨੇ ਸਿੰਗਾਪੁਰ ਵਿੱਚ ਬਣੀ ਕ੍ਰਾਂਜੀ ਵਾਰ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਪੰਜਾਬੀ ਸੈਨਿਕਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ|
Manpreet Badal honors 5000 martyred soldiers
ਇਸ ਯਾਦਗਾਰ ਬਾਰੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਸੂਬੇ ਦੇ ਲੋਕ ਇਨ੍ਹਾਂ ਸ਼ਹੀਦਾਂ ਤੋਂ ਅਣਜਾਣ ਹਨ ਅਤੇ ਸਿੰਗਾਪੁਰ ਦੀ ਸਰਕਾਰ ਨੇ ਇਨ੍ਹਾਂ ਸੈਨਿਕਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਹੈ| ਇਨ੍ਹਾਂ ਸੈਨਿਕਾਂ ਬਾਰੇ ਬੋਲਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਦਾ ਮੁਕਾਬਲਾ ਕੀਤਾ ਹੈ ਲੋਕਾਂ ਦੀ ਸੁਰੱਖਿਆ ਲਈ ਉਨ੍ਹਾਂ ਨੇ ਦੂਜੇ ਵਿਸ਼ਵ ਯੁੱਧ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ| ਭਾਰਤ ਪਰਤਣ ਤੇ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਕ੍ਰਾਂਜੀ ਯਾਦਗਾਰ ਵਿਚ 12 ਕਾਲਮ ਹਨ ਜਿਸ ਉਪਰ 24000 ਸ਼ਹੀਦਾਂ ਦੇ ਨਾ ਉਕਰੇ ਹੋਏ ਹਨ|
Manpreet Badal honors 5000 martyred soldiers
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਚ ਉਦਯੋਗ ਨੂੰ ਵਿਕਸਿਤ ਬਣਾਉਣ ਲਈ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਜੈ ਇੰਦਰ ਸਿੰਗਲਾ ਨੇ ਸਿੰਗਾਪੁਰ ਵਿੱਚ ਇਨਵੈਸਟ ਨੋਰਥ ਸਮਾਗਮ ਵਿਚ ਹਿੱਸਾ ਲਿਆ ਸੀ ਅਤੇ ਇਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਵਿਦੇਸ਼ੀ ਨਿਵੇਸ਼ਕਾਂ ਨਾਲ ਰਾਬਤਾ ਕਾਇਮ ਕਰ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ।