
ਸੂਨਕ ਦੇ ਇਹ ਬਿਆਨ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤ ਦੌਰੇ ਤੋਂ ਕੁਝ ਦਿਨ ਪਹਿਲਾਂ ਆਏ ਹਨ।
ਨਵੀਂ ਦਿੱਲੀ: ਬਰਤਾਨੀਆਂ ’ਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁਧਵਾਰ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ ਹੈ ਅਤੇ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਹਾਰ ਤਕ ਨਹੀਂ ਲਿਜਾਇਆ ਜਾ ਸਕਦਾ।
ਇਹ ਵੀ ਪੜ੍ਹੋ: ਸਰਕਾਰੀ ਦਫ਼ਤਰਾਂ ’ਚ ਅਧਿਕਾਰੀ ਤੇ ਕਰਮਚਾਰੀ ਹੁਣ ਨਹੀਂ ਪਾ ਸਕਣਗੇ ਟੀ-ਸ਼ਰਟ ਤੇ ਜੀਨਸ
ਸੁਨਕ ਨੇ ਪੀ.ਟੀ.ਆਈ. ਨਾਲ ਇਕ ਵਿਸ਼ੇਸ਼ ਇੰਟਰਵਿਊ ’ਚ ਕਿਹਾ ਕਿ ਉਹ ਹਿੰਸਕ, ਵੰਡਪਾਊ ਵਿਚਾਰਧਾਰਾਵਾਂ ਨੂੰ ਰੋਕਣ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ, ਭਾਵੇਂ ਇਹ ਕਿਸੇ ਵੀ ਰੂਪ ’ਚ ਹੋਣ। ਉਨ੍ਹਾਂ ਕਿਹਾ ਕਿ ਯੂ.ਕੇ. ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ’ਚ ਅਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਬਰਤਾਨੀਆਂ ’ਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ’ਚ ਚਿੰਤਾਵਾਂ ਵਧ ਗਈਆਂ ਹਨ, ਖਾਸ ਕਰ ਕੇ ਮਾਰਚ ’ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਉੱਤੇ ਹੋਏ ਹਮਲੇ ਤੋਂ ਬਾਅਦ।
ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀ ਸਦੀ ਤਕ ਘਟਾਉਣ ਦਾ ਟੀਚਾ ਦਿਤਾ
ਸੂਨਕ ਦੇ ਇਹ ਬਿਆਨ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤ ਦੌਰੇ ਤੋਂ ਕੁਝ ਦਿਨ ਪਹਿਲਾਂ ਆਏ ਹਨ। ਦਿੱਲੀ ’ਚ ਇਹ ਧਾਰਨਾ ਬਣੀ ਹੋਈ ਹੈ ਕਿ ਖਾਲਿਸਤਾਨ ਦਾ ਮੁੱਦਾ ਭਾਰਤ ਅਤੇ ਬਰਤਾਨੀਆ ਦਰਮਿਆਨ ਨਜ਼ਦੀਕੀ ਸਬੰਧਾਂ ਵਿੱਚ ਰੁਕਾਵਟ ਪੈਦਾ ਕਰ ਰਿਹਾ ਹੈ। ਸੂਨਕ ਨੇ ਯੂ.ਕੇ. ਦੇ ਸੁਰੱਖਿਆ ਸਕੱਤਰ ਟੌਮ ਤੁਗੇਂਧਾਤ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵਿਚਕਾਰ ਪਿਛਲੇ ਮਹੀਨੇ ਹੋਈ ਮੀਟਿੰਗ ਦਾ ਵੀ ਹਵਾਲਾ ਦਿਤਾ ਜੋ ਅਤਿਵਾਦ ਅਤੇ ਭ੍ਰਿਸ਼ਟਾਚਾਰ ਦੇ ਖਤਰੇ ਨਾਲ ਨਜਿੱਠਣ 'ਤੇ ਕੇਂਦਰਿਤ ਸੀ।
ਇਹ ਵੀ ਪੜ੍ਹੋ: ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
ਸੁਨਕ ਨੇ ਕਿਹਾ, ‘‘ਉਸ ਫੇਰੀ ਦੌਰਾਨ ਉਨ੍ਹਾਂ ਨੇ ਖਾਲਿਸਤਾਨ ਪੱਖੀ ਕੱਟੜਵਾਦ ਨਾਲ ਨਜਿੱਠਣ ਲਈ ਬਰਤਾਨੀਆਂ ਦੀ ਸਮਰੱਥਾ ਨੂੰ ਵਧਾਉਣ ਲਈ ਨਵੀਂ ਫੰਡਿੰਗ ਦਾ ਐਲਾਨ ਕੀਤਾ। 1 ਕਰੋੜ ਰੁਪਏ ਦਾ ਨਿਵੇਸ਼ ਖਾਲਿਸਤਾਨ ਪੱਖੀ ਕੱਟੜਵਾਦ ਕਾਰਨ ਪੈਦਾ ਹੋਏ ਖ਼ਤਰੇ ਬਾਰੇ ਸਾਡੀ ਸਮਝ ਨੂੰ ਮਜ਼ਬੂਤ ਕਰੇਗਾ ਅਤੇ ਯੂ.ਕੇ. ਅਤੇ ਭਾਰਤ ਵਿਚਕਾਰ ਪਹਿਲਾਂ ਹੀ ਚੱਲ ਰਹੇ ਸਾਂਝੇ ਕਾਰਜਾਂ ਦੀ ਪੂਰਤੀ ਕਰੇਗਾ।’’ ਉਨ੍ਹਾਂ ਕਿਹਾ, ‘‘ਬ੍ਰਿਟਿਸ਼ ਨਾਗਰਿਕਾਂ ਨੂੰ ਕਾਨੂੰਨੀ ਤੌਰ ’ਤੇ ਇਕੱਠੇ ਹੋਣ ਅਤੇ ਅਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਕਾਨੂੰਨੀ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤਕ ਨਹੀਂ ਵਧਾਇਆ ਜਾ ਸਕਦਾ।’’