
1600 ਤੋਂ ਵੱਧ ਲੋਕ ਹੋਏ ਬੇਘਰ
ਦੱਖਣੀ ਬ੍ਰਾਜ਼ੀਲ 'ਚ ਆਏ ਭਿਆਨਕ ਤੂਫਾਨ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਹੈ। ਤੂਫਾਨ ਕਾਰਨ ਹੋਈ ਬਾਰਸ਼ ਕਾਰਨ ਕਈ ਸ਼ਹਿਰ ਰੁੜ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: ਜੈਤੋ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤਲ
ਰੀਓ ਗ੍ਰਾਂਡੇ ਡੋ ਸੁਲ ਦੇ ਗਵਰਨਰ ਐਡੁਆਰਡੋ ਲੇਇਟ ਨੇ ਕਿਹਾ ਕਿ ਤੂਫਾਨ ਨਾਲ ਸੂਬੇ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੂਫਾਨ ਨਾਲ ਲਗਭਗ 60 ਸ਼ਹਿਰ ਪ੍ਰਭਾਵਿਤ ਹੋਏ ਹਨ, ਜਿਸ ਨੂੰ ਐਕਸਟਰਾ ਟ੍ਰੋਪਿਕਲ ਚੱਕਰਵਾਤ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਲੇਇਟ ਨੇ ਕਿਹਾ ਕਿ ਲਗਭਗ 50,000 ਦੀ ਆਬਾਦੀ ਵਾਲੇ ਸ਼ਹਿਰ ਮੁਕੁਮ ਦੇ ਇਕ ਘਰ ਵਿੱਚ ਰਹਿ ਰਹੇ 15 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਵੱਡਾ ਐਲਾਨ, 710 ਨਵ-ਨਿਯੁਕਤ ਪਟਵਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਰਾਜ ਦੀ ਸਰਕਾਰ ਨੇ ਕਿਹਾ ਕਿ ਤੂਫਾਨ ਕਾਰਨ ਸੋਮਵਾਰ ਤੱਕ 1650 ਲੋਕ ਬੇਘਰ ਹੋ ਗਏ ਸਨ। ਤਸਵੀਰਾਂ ਤੇ ਵੀਡੀਓ ਵਿਚ ਵੇਖ ਸਕਦੇ ਹਾਂ ਕਿ ਪਾਣੀ ਨੱਕੋ ਨੱਕ ਭਰਿਆ ਹੋਇਆ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਮਹਿਲਾ ਕਰਮਚਾਰੀ ਵੀ ਸ਼ਾਮਲ ਹੈ ਜੋ ਲੋਕਾਂ ਨੂੰ ਬਚਾਉਂਦੇ ਸਮੇਂ ਪਾਣੀ ਵਿਚ ਰੁੜ ਗਈ।