
ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ, ਦੋਸ਼ੀ ਸਾਬਕਾ ਪੁਲਿਸ ਅਧਿਕਾਰੀ ਦੱਸਿਆ ਜਾ ਰਿਹਾ ਹੈ
ਨਵੀਂ ਦਿੱਲੀ- ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ ਵਿੱਚ ਬੱਚਿਆਂ ਦੇ ਡੇ-ਕੇਅਰ ਸੈਂਟਰ ਉੱਤੇ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ। ਜਾਰੀ ਕੀਤੇ ਇੱਕ ਬਿਆਨ ਵਿੱਚ ਪੁਲਿਸ ਨੇ ਕਿਹਾ ਹੈ ਕਿ ਪੀੜਤਾਂ ਵਿੱਚ ਬੱਚੇ ਅਤੇ ਬਾਲਗ ਦੋਵੇਂ ਸ਼ਾਮਲ ਹਨ। ਦੱਸਿਆ ਗਿਆ ਹੈ ਕਿ ਬੰਦੂਕਧਾਰੀ ਇੱਕ ਸਾਬਕਾ ਪੁਲਿਸ ਅਧਿਕਾਰੀ ਹੈ, ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਾਰੀਆਂ ਏਜੰਸੀਆਂ ਨੂੰ ਫ਼ੌਰੀ ਕਾਰਵਾਈ ਕਰਨ ਅਤੇ ਦੋਸ਼ੀ ਨੂੰ ਜਲਦ ਫ਼ੜਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਥਾਈਲੈਂਡ ਵਿੱਚ ਸਮੂਹਿਕ ਗੋਲੀਬਾਰੀ ਦੀਆਂ ਘਟਨਾਵਾਂ ਘੱਟ ਵਾਪਰਦੀਆਂ ਹਨ ਪਰ 2020 ਵਿੱਚ, ਇੱਕ ਜਾਇਦਾਦ ਦੇ ਸੌਦੇ ਨੂੰ ਲੈ ਕੇ ਗੁੱਸੇ ਵਿੱਚ ਆਏ ਇੱਕ ਸਿਪਾਹੀ ਨੇ 29 ਜਣਿਆਂ ਨੂੰ ਮਾਰ ਦਿੱਤਾ ਸੀ ਅਤੇ 57 ਨੂੰ ਜ਼ਖਮੀ ਕਰ ਦਿੱਤਾਸੀ, ਅਤੇ ਇਹ ਵਾਰਦਾਤ ਚਾਰ ਵੱਖ-ਵੱਖ ਇਲਾਕਿਆਂ ਤੱਕ ਫ਼ੈਲੀ ਸੀ।