ਅਮਰੀਕਾ 'ਚ ਭਾਰਤੀ ਮੂਲ ਦੇ 4 ਜੀਆਂ ਦੀਆਂ ਮਿਲੀਆਂ ਲਾਸ਼ਾਂ

By : GAGANDEEP

Published : Oct 6, 2023, 7:47 pm IST
Updated : Oct 6, 2023, 9:39 pm IST
SHARE ARTICLE
PHOTO
PHOTO

ਤੇਜ ਪ੍ਰਤਾਪ ਸਿੰਘ (43), ਸੋਨਲ ਪਰਿਹਾਰ (42), 10 ਸਾਲਾ ਮੁੰਡੇ ਅਤੇ ਇੱਕ 6 ਸਾਲਾ ਕੁੜੀ ਵਜੋਂ ਮ੍ਰਿਤਕਾਂ ਦੀ ਪਹਿਚਾਣ

 

ਨਿਊਜਰਸੀ: ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਿਊਜਰਸੀ ਸੂਬੇ ਦੇ ਸ਼ਹਿਰ ਪਲੈਨਸਬਰੋ ਵਿਖੇ ਇਕ ਘਰ ਵਿਚੋਂ ਭਾਰਤੀ ਮੂਲ ਦੇ 2 ਬੱਚਿਆਂ ਸਮੇਤ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਤੇਜ ਪ੍ਰਤਾਪ ਸਿੰਘ (43), ਸੋਨਲ ਪਰਿਹਾਰ (42) ਅਤੇ ਉਨ੍ਹਾਂ ਦੇ 2 ਬੱਚਿਆਂ, ਇੱਕ 10 ਸਾਲਾ ਮੁੰਡੇ ਅਤੇ ਇੱਕ 6 ਸਾਲਾ ਕੁੜੀ ਵਜੋਂ ਕੀਤੀ ਗਈ ਹੈ। ਲਾਸ਼ਾਂ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਉਥੇ ਹੀ ਪੁਲਿਸ ਨੇ ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਸਿਟੀ ਦੇ ਮੇਅਰ ਪੀਟਰ ਕੈਂਟੂ ਨੇ ਵੀਰਵਾਰ ਨੂੰ ਪਲੈਨਸਬਰੋ ਸਿਟੀ ਪੁਲਿਸ ਵਿਭਾਗ ਵੱਲੋਂ ਭੇਜੇ ਇੱਕ ਕਮਿਊਨਿਟੀ ਸੰਦੇਸ਼ ਵਿੱਚ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਭਾਰਤੀ ਮੂਲ ਦੇ ਪਤੀ ਨੇ ਖੁਦ ਨੂੰ ਮਾਰਨ ਤੋਂ ਪਹਿਲਾਂ ਆਪਣੀ ਪਤਨੀ ਅਤੇ ਫਿਰ ਆਪਣੇ 2 ਛੋਟੇ ਬੱਚਿਆਂ ਦਾ ਕਤਲ ਕੀਤਾ ਹੋਵੇਗਾ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ

ਮ੍ਰਿਤਕ ਪਰਿਵਾਰ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਇਹ ਜੋੜਾ ਆਈ.ਟੀ. ਵਿੱਚ ਕੰਮ ਕਰਦਾ ਸੀ। ਮ੍ਰਿਤਕ ਤੇਜ ਪ੍ਰਤਾਪ ਸਿੰਘ ਪਿਛਲੇ 6 ਕੁ ਸਾਲਾਂ ਤੋਂ ਨਿਊਯਾਰਕ ਸਿਟੀ ਦੇ ਮੈਟਰੋਪੋਲੀਟਨ ਖੇਤਰ ਵਿੱਚ ਨੇਸ ਡਿਜੀਟਲ ਇੰਜੀਨੀਅਰਿੰਗ ਲਈ ਇੱਕ ਪ੍ਰਮੁੱਖ ਇੰਜੀਨੀਅਰ ਦੇ ਵਜੋਂ ਨੌਕਰੀ ਕਰਦਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement