ਰਾਸ਼ਟਰਪਤੀ ਡੋਨਾਲਡ ਟਰੰਪ ਸਾਡੇ ਲੋਕਤੰਤਰ ਲਈ ਖ਼ਤਰਾ- ਨੈਂਸੀ ਪੈਲੋਸੀ 
Published : Dec 6, 2019, 3:40 pm IST
Updated : Dec 6, 2019, 3:40 pm IST
SHARE ARTICLE
Donald Trump
Donald Trump

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਉਣ ਵਾਲੇ ਸਮੇਂ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਅਮਰੀਕੀ ਪ੍ਰਤੀਨਿਧ ਸਦਨ ਦੇ ਸਪੀਕਰ ਨੈਂਸੀ ਪੈਲੋਸੀ ਨੇ

ਵਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਉਣ ਵਾਲੇ ਸਮੇਂ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਅਮਰੀਕੀ ਪ੍ਰਤੀਨਿਧ ਸਦਨ ਦੇ ਸਪੀਕਰ ਨੈਂਸੀ ਪੈਲੋਸੀ ਨੇ ਟਰੰਪ ਵਿਰੁੱਧ ਮਹਾਂਦੋਸ਼ ਦਾ ਮੁਕੱਦਮਾ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵੀਰਵਾਰ ਨੂੰ ਨੈਂਸੀ ਪੈਲੋਸੀ ਨੇ ਐਲਾਨ ਕੀਤਾ ਕਿ ਪ੍ਰਤੀਨਿਧ ਸਦਨ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਤਿਆਰੀ ਕਰੇ।

Nancy PelosiNancy Pelosi

ਉਨ੍ਹਾਂ ਕਿਹਾ ਕਿ‘ਰਾਸ਼ਟਰਪਤੀ ਡੋਨਾਲਡ ਟਰੰਪ ਸਾਡੇ ਲੋਕਤੰਤਰ ਲਈ ਖ਼ਤਰਾ ਹਨ ਤੇ ਸਾਡੇ ਕੋਲ ਉਨ੍ਹਾਂ ਵਿਰੁੱਧ ਮਹਾਂਦੋਸ਼ ਦਾ ਮੁਕੱਦਮਾ ਚਲਾਉਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।’ ਟਰੰਪ ਇਸ ਵੇਲੇ ਤਿੰਨ ਦਿਨਾਂ ਲਈ ਇੰਗਲੈਂਡ ਦੇ ਦੌਰੇ ’ਤੇ ਹਨ ਪਰ ਉਨ੍ਹਾਂ ਇਸ ਕਾਰਵਾਈ ਦੇ ਜਵਾਬ ’ਚ ਕਿਹਾ ਕਿ ਉਹ ਮਹਾਂਦੋਸ਼ ਵਿਰੁੱਧ ਜੰਗ ਵਿਚ ਜਿੱਤਣਗੇ। ਟਰੰਪ ਨੇ ਕਿਹਾ ਕਿ ਬੁੱਧਵਾਰ ਨੂੰ ਸਦਨ ਵਿਚ ਡੈਮੋਕ੍ਰੈਟਿਕ ਪਾਰਟੀ ਦੇ ਐੱਮਪੀਜ਼ ਲਈ ਮਾੜਾ ਦਿਨ ਸੀ।

Donald TrumpDonald Trump

ਉਨ੍ਹਾਂ ਕੋਲ ਮਹਾਂਦੋਸ਼ ਦਾ ਕੋਈ ਮਾਮਲਾ ਨਹੀਂ ਹੈ ਤੇ ਉਹ ਦੇਸ਼ ਨੂੰ ਬਦਨਾਮ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਅਜਿਹੇ ਮਹਾਂਦੋਸ਼ਾਂ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਡੈਮੋਕ੍ਰੈਟਸ ਪਾਗ਼ਲ ਹੋ ਗਏ ਹਨ। ‘ਇਸ ਲਈ ਮੈਂ ਕਹਿੰਦਾ ਹਾਂ ਕਿ ਜੇ ਤੁਸੀਂ ਮੇਰੇ ਵਿਰੁੱਧ ਮਹਾਂਦੋਸ਼ ਚਲਾਉਣ ਜਾ ਰਹੇ ਹੋ, ਤਾਂ ਤੁਸੀਂ ਇਹ ਛੇਤੀ ਕਰੋ; ਤਾਂ ਜੋ ਅਸੀਂ ਸੈਨੇਟ ਵਿਚ ਇਸ ਦੀ ਨਿਰਪੱਖ ਸੁਣਵਾਈ ਕਰ ਸਕੀਏ ਤੇ ਦੇਸ਼ ਵਿਚ ਕੰਮਕਾਜ ਆਮ ਵਾਂਗ ਹੋ ਸਕੇ।’

Democratic PartyDemocratic Party

ਟਰੰਪ ਨੇ ਕਿਹਾ ਕਿ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਉਨ੍ਹਾਂ ਵਿਰੁੱਧ ਮਹਾਂਦੋਸ਼ ਚਲਾਉਣ ਦਾ ਸਿਰਫ਼ ਐਲਾਨ ਹੀ ਕਰ ਸਕਦੇ ਹਨ। ਇੱਥੇ ਸਭ ਤੋਂ ਵਧੀਆ ਗੱਲ ਇਹ ਹੈ ਕਿ ਰੀਪਬਲਿਕਨ ਪਾਰਟੀ ਦੇ ਆਗੂ ਇਸ ਮੁੱਦੇ ’ਤੇ ਕੋਈ ਹੁੰਗਾਰਾ ਨਹੀਂ ਦੇ ਰਹੇ। ਉਨ੍ਹਾਂ ਦੁਹਰਾਇਆ ਕਿ ਮਹਾਂਦੋਸ਼ ਵਿਰੁੱਧ ਜੰਗ ਉਹੀ ਜਿੱਤਣਗੇ। ਟਰੰਪ ਵਿਰੁੱਧ ਮਹਾਂਦੋਸ਼ ਅਜਿਹੇ ਵੇਲੇ ਲਾਇਆ ਗਿਆ ਹੈ, ਜਦੋਂ ਉਹ ਨਾਟੋ ਸੰਮੇਲਨ ’ਚ ਭਾਗ ਲੈਣ ਲਈ ਲੰਦਨ ਗਏ ਹੋਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement