
ਕਿਹਾ, “ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ ਹਮਰੁਤਬਾ ਕੋਲ ਇਹ ਗੱਲ ਉਠਾਈ ਹੈ"
Washington: ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿਚ ਇੱਕ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ ਹਮਰੁਤਬਾ ਕੋਲ ਇਹ ਗੱਲ ਉਠਾਈ ਹੈ ਅਤੇ ਕਿਹਾ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਉਨ੍ਹਾਂ ਕਿਹਾ ਹੈ ਕਿ ਉਹ ਜਾਂਚ ਕਰਨਗੇ।”
ਮਿਲਰ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ, “ਉਨ੍ਹਾਂ ਨੇ ਜਾਂਚ ਦੇ ਸਬੰਧ ਵਿਚ ਜਨਤਕ ਘੋਸ਼ਣਾਵਾਂ ਕੀਤੀਆਂ ਹਨ। ਹੁਣ ਅਸੀਂ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ। ਅਮਰੀਕਾ ਵਿਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਇੱਕ ਭਾਰਤੀ ਨਾਗਰਿਕ ਨੇ ਅਮਰੀਕਾ ਵਿਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਰਕਾਰੀ ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਕਿ ਭਾਰਤੀ ਵਿਅਕਤੀ ਦੀ ਮੁਲਾਕਾਤ ਭਾਰਤੀ ਅਧਿਕਾਰੀ ਨਾਲ ਹੋਈ ਸੀ।
ਇਸ ਦੇ ਨਾਲ ਹੀ ਭਾਰਤ ਨੇ ਅਮਰੀਕਾ ਵਲੋਂ ਇੱਕ ਭਾਰਤੀ ਅਧਿਕਾਰੀ ਨੂੰ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਵਿਅਕਤੀ ਨਾਲ ਜੋੜਨ ਨੂੰ 'ਚਿੰਤਾ ਦਾ ਵਿਸ਼ਾ' ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
(For more news apart from Why America wait for India government conclusion, stay tuned to Rozana Spokesman)