ਟਰੰਪ ਸਮਰਥਕਾਂ ਨੇ ਅਮਰੀਕੀ ਸੰਸਦ ਤੋਂ ਬਾਹਰ ਜੰਮ ਕੇ ਕੀਤਾ ਹੰਗਾਮਾ, ਚਾਰ ਦੀ ਮੌਤ, 52 ਗ੍ਰਿਫ਼ਤਾਰ
Published : Jan 7, 2021, 12:00 pm IST
Updated : Jan 7, 2021, 12:01 pm IST
SHARE ARTICLE
us
us

ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਵਾਸ਼ਿੰਗਟਨ: ਅਮਰੀਕਾ ਰਾਸ਼ਟਰਪਤੀ ਚੋਣਾਂ 'ਚ ਟਰੰਪ ਦੀ ਹਾਰ ਹੋਣ ਤੋਂ ਬਾਅਦ ਵਾਸ਼ਿੰਗਟਨ ਵਿਚ ਹਿੰਸਾ ਸ਼ੁਰੂ ਹੋ ਗਈ ਹੈ। ਟਰੰਪ ਸਮਰਥਕ ਵਾਈਟ ਹਾਊਸ ਤੇ ਕੈਪਿਟੋਲ ਹਿਲਸ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਹੁਣ ਹੰਗਾਮੇ ਤੋਂ ਬਾਅਦ ਵਾਸ਼ਿੰਗਟਨ 'ਚ ਲੌਕਡਾਊਨ ਲਾ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚਲਦੇ ਪੁਲਿਸ ਫਾਇਰਿੰਗ 'ਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋ ਗਈ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

trump

ਅਮਰੀਕਾ ਦੇ ਬਾਹਰ ਜਾਣ ਵਾਲੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਨੇ ਯੂਐਸ ਕੈਪੀਟਲ ਬਿਲਡਿੰਗ ਵਿਚ ਚੋਣ ਵੋਟਾਂ ਦੀ ਗਿਣਤੀ ਦੌਰਾਨ ਪੁਲਿਸ ਨਾਲ ਝੜਪ ਕੀਤੀ।  ਇਸ ਦੌਰਾਨ ਟਰੰਪ ਦੇ ਹਮਾਇਤੀ ਪੁਲਿਸ ਨਾਲ ਝੜਪ ਵੀ ਕਰ ਚੁੱਕੇ ਹਨ, ਜਿਸ ਵਿੱਚ ਇੱਕ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਵਿਚ ਕੁਝ ਪੁਲਿਸਕਰਮੀ ਜ਼ਖਮੀ ਵੀ ਹੋਏ ਹਨ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਜੋਅ ਬਿਡੇਨ ਦੇ ਨਵੇਂ ਰਾਸ਼ਟਰਪਤੀ ਦੇ ਨਾਮ ‘ਤੇ ਮੋਹਰ ਲਗਾਉਣ ਦੀ ਸੰਵਿਧਾਨਕ ਪ੍ਰਕਿਰਿਆ ਭੰਗ ਹੋ ਗਈ ਹੈ।

us

ਦੱਸ ਦਈਏ ਕਿ ਇਸ ਹਿੰਸਕ ਘਟਨਾ ਦੇ ਮੱਦੇਨਜ਼ਰ ਵਾਸ਼ਿੰਗਟਨ ਡੀਸੀ ਵਿੱਚ ਕਰਫਿਊ ਲਾਇਆ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਵਾਸ਼ਿੰਗਟਨ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਹਿੰਸਾ ਤੋਂ ਬਾਅਦ ਟਰੰਪ ਦੇ ਦੋ ਸਹਾਇਕਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement