
25ਵੇਂ ਸੰਵਿਧਾਨ ਸੋਧ ਜ਼ਰੀਏ ਟਰੰਪ ਨੂੰ ਹਟਾਉਣ ਦੀ ਪ੍ਰਕਿਰਿਆ ਅੱਜ ਹੀ ਸ਼ੁਰੂ ਕੀਤੀ ਜਾਵੇ।
ਵਾਸ਼ਿੰਗਟਨ- ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ 'ਚ ਟਰੰਪ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ ਹੈ। ਇਸ ਲਈ ਕਾਫ਼ੀ ਸਮੇਂ ਤੋਂ ਵੀਡੀਓ ਜਾ ਕੁਝ ਬਿਆਨ ਟਵਿੱਟਰ ਤੇ ਦੇ ਕੇ ਖੂਬ ਚਰਚਾ ਵਿਚ ਹੈ। ਇਸ ਦੌਰਾਨ ਅੱਜ ਟਰੰਪ ਸਮਰਥਕ ਵਾਈਟ ਹਾਊਸ ਤੇ ਕੈਪਿਟੋਲ ਹਿਲਸ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ।
ਹੁਣ ਹੰਗਾਮੇ ਤੋਂ ਬਾਅਦ ਵਾਸ਼ਿੰਗਟਨ 'ਚ ਲੌਕਡਾਊਨ ਲਾ ਦਿੱਤਾ ਗਿਆ ਹੈ। ਪ੍ਰਦਰਸ਼ਨ ਦੌਰਾਨ ਪੁਲਿਸ ਫਾਇਰਿੰਗ 'ਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋ ਗਈ।
#UPDATE | US lawmakers reconvene to certify Electoral College votes after the violence at the US Capitol in Washington DC. https://t.co/W1e3J1JkJf
— ANI (@ANI) January 7, 2021
ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਆਪਣੇ ਬਿਆਨ 'ਚ ਕਿਹਾ, 'ਇਹ ਕੋਈ ਵਿਰੋਧ ਨਹੀਂ ਹੈ ਇਹ ਵਿਦ੍ਰੋਹ ਹੈ। ਬਾਇਡਨ ਨੇ ਟਰੰਪ ਨੂੰ ਹੰਗਾਮਾ ਖਤਮ ਕਰਨ ਦੀ ਅਪੀਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਮੈਂ ਰਾਸ਼ਟਰਪਤੀ ਟਰੰਪ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਸਹੁੰ ਪੂਰੀ ਕਰਨ 'ਤੇ ਇਸ ਘੇਰਾਬੰਦੀ ਨੂੰ ਖਤਮ ਕਰਨ ਦੀ ਮੰਗ ਕਰਨ। ਬਾਇਡਨ ਨੇ ਕਿਹਾ, 'ਕੈਪਿਟੋਲ ਬਿਲਡਿੰਗ ਤੇ ਹੰਗਾਮਾ ਕਰਨ ਵਾਲੇ ਉਹ ਲੋਕ ਹਨ ਜੋ ਕਾਨੂੰਨ ਨੂੰ ਨਹੀਂ ਮੰਨਦੇ।'
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ 5ਵੀਂ ਸੰਵਿਧਾਨ ਸੋਧ ਦੇ ਜ਼ਰੀਏ ਅੱਜ ਹੀ ਹਟਾਇਆ ਜਾ ਸਕਦਾ ਹੈ। ਅਮਰੀਕਾ ਦੇ ਅਟਾਰਨੀ ਜਨਰਲ ਨੇ ਉਪ ਰਾਸ਼ਟਰਪਤੀ ਮਾਇਕ ਪੇਂਸ ਨੂੰ ਕਿਹਾ ਕਿ 25ਵੇਂ ਸੰਵਿਧਾਨ ਸੋਧ ਜ਼ਰੀਏ ਟਰੰਪ ਨੂੰ ਹਟਾਉਣ ਦੀ ਪ੍ਰਕਿਰਿਆ ਅੱਜ ਹੀ ਸ਼ੁਰੂ ਕੀਤੀ ਜਾਵੇ